ਝਬਾਲ, 31 ਅਕਤੂਬਰ (ਸੁਖਦੇਵ ਸਿੰਘ)-ਆਮ ਆਦਮੀ ਪਾਰਟੀ ਨੂੰ ਤਰਨ ਤਾਰਨ ਹਲਕੇ ਦੇ ਪਿੰਡ ਗਹਿਰੀ ਵਿਚ ਵੱਡਾ ਸਮਰਥਨ ਮਿਲਿਆ, ਜਿੱਥੇ ਪਿੰਡ ਦੇ ਲੋਕਾਂ ਨੇ ਪਾਰਟੀ ਪ੍ਰਤੀ ਆਪਣਾ ਭਰੋਸਾ ਜਤਾਇਆ ਅਤੇ ਆਉਣ ਵਾਲੀਆਂ ਜ਼ਿਮਨੀ ਚੋਣ ਵਿਚ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦਾ ਸਮਰਥਨ ਦੇਣ ਦਾ ਐਲਾਨ ਕੀਤਾ | ਪਿੰਡ ਗਹਿਰੀ ਵਿਖੇ ਇਹ ਅਹਿਮ ਮੀਟਿੰਗ ਪਿੰਡ ਦੇ ਸਰਪੰਚ ਵਿਰਸਾ ਸਿੰਘ ਅਤੇ ਪਿੰਡ ਦੀਆਂ ਹੋਰ ਪ੍ਰਮੁੱਖ ਹਸਤੀਆਂ, ਜਿਨ੍ਹਾਂ ਵਿਚ ਸੁਖਦੇਵ ਸਿੰਘ, ਗੁਰਜੀਤ ਸਿੰਘ, ਅਮਰਜੀਤ ਸਿੰਘ, ਅਮਨਦੀਪ ਸਿੰਘ, ਗੁਰਵਿੰਦਰ ਸਿੰਘ ਡਾਕਟਰ, ਰਣਜੀਤ ਸਿੰਘ ਦੁਆਬੀਆ, ਜਗਦੀਸ਼ ਸਿੰਘ ਸ਼ਾਹ, ਕੁਲਦੀਪ ਸਿੰਘ ਮੈਂਬਰ, ਅੰਗਰੇਜ਼ ਸਿੰਘ ਮਿਸਤਰੀ, ਬਾਬਾ ਸੁਰਜੀਤ ਸਿੰਘ, ਬਾਬਾ ਬੱਲੂ ਅਤੇ ਸਿਤਾਰ ਸਿੰਘ ਹਨੇਰੀਆਂ ਸ਼ਾਮਿਲ ਸਨ, ਦੇ ਸਹਿਯੋਗ ਨਾਲ ਰੱਖੀ ਗਈ ਸੀ | ਇਸ ਮੌਕੇ ਪਾਰਟੀ ਆਗੂਆਂ ਨੇ ਪਿੰਡ ਵਾਸੀਆਂ ਨਾਲ ਵਿਚਾਰ ਸਾਂਝੇ ਕੀਤੇ ਅਤੇ 'ਆਪ' ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਬਾਰੇ ਜਾਣਕਾਰੀ ਦਿੱਤੀ | ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਤਰਨ ਤਾਰਨ ਦੇ ਲੋਕਾਂ ਵਲੋਂ ਮਿਲ ਰਹੇ ਵੱਡੇ ਸਮਰਥਨ ਤੋਂ ਇਹ ਗੱਲ ਸਾਫ਼ ਹੈ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ | ਲੋਕਾਂ ਦਾ ਪਾਰਟੀ ਪ੍ਰਤੀ ਪਿਆਰ ਤੇ ਭਰੋਸਾ ਦਰਸਾਉਂਦਾ ਹੈ ਕਿ ਤਰਨ ਤਾਰਨ ਵਿਚ ਇਕ ਵਾਰ ਫਿਰ ਲੋਕਾਂ ਦੇ ਭਰੋਸੇ ਦੀ ਜਿੱਤ ਹੋਵੇਗੀ |