25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਭਾਜਪਾ ਆਗੂ ਪਰਮਿੰਦਰ ਬਰਾੜ ਸਾਬਕਾ ਸੰਸਦੀ ਸਕੱਤਰ ਮੰਨਾ ਦੇ ਗ੍ਰਹਿ ਪਹੁੰਚੇ <br/>

Ad Position 21
No active advertisement
ਅਜੀਤ ਡੈਸਕ 01-11-2025
ਮੀਆਂਵਿੰਡ, 31 ਅਕਤੂਬਰ (ਗੁਰਪ੍ਰਤਾਪ ਸਿੰਘ ਸੰਧੂ)- ਭਾਜਪਾ ਦੇ ਜਰਨਲ ਸਕੱਤਰ ਪਰਮਿੰਦਰ ਸਿੰਘ ਬਰਾੜ ਪਿੰਡ ਮੀਆਂਵਿੰਡ ਵਿਖੇ ਸਾਬਕਾ ਸੰਸਦੀ ਸਕੱਤਰ ਮਨਜੀਤ ਸਿੰਘ ਮੰਨਾ ਦੇ ਗ੍ਰਹਿ ਪਹੁੰਚੇ, ਜਿੱਥੇ ਮੰਨਾ ਵਲੋਂ ਉਨ੍ਹਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਬਰਾੜ ਨੇ ਕਿਹਾ ਕਿ ਮਨਜੀਤ ਸਿੰਘ ਨਾਲ ਉਨ੍ਹਾਂ ਦਾ ਲੰਮੇ ਸਮੇਂ ਤੋਂ ਪਿਆਰ ਹੈ | ਇਸ ਕਰਕੇ ਉਚੇਚੇ ਤੌਰ 'ਤੇ ਮੰਨਾ ਨੂੰ ਮਿਲਣ ਅੱਜ ਇੱਥੇ ਪਹੁੰਚੇ ਹਨ | ਦਿੱਲੀ ਹਾਈਕਮਾਨ ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਮੰਨਾ ਮੀਆਂਵਿੰਡ ਅਤੇ ਪਰਮਿੰਦਰ ਬਰਾੜ ਦੀ ਡਿਊਟੀ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਦੇ ਵਿਧਾਨ ਸਭਾ ਹਲਕਾ ਰਜੌਰੀ ਗਾਰਡਨ ਵਿਖੇ ਲਗਾਈ ਹੋਈ ਸੀ | ਇਸ ਮੌਕੇ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਬਰਾੜ ਪੰਜਾਬ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਬਹੁਤ ਉਪਰਾਲੇ ਕਰ ਰਹੇ ਹਨ | ਇਸ ਮੌਕੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਪ੍ਰਭਜੋਤ ਸਿੰਘ ਨਾਗੋਕੇ, ਡਿੰਪੀ ਮੀਆਂਵਿੰਡ, ਓ.ਬੀ.ਸੀ. ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬਾਊ ਭੈਣੀ, ਸਰਕਲ ਪ੍ਰਧਾਨ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਕਰਮ ਸਿੰਘ ਖਲਚੀਆਂ, ਸਰਕਲ ਪ੍ਰਧਾਨ ਰਜੇਸ਼ ਕੁਮਾਰ ਟਾਂਗਰੀ, ਸਰਕਲ ਪ੍ਰਧਾਨ ਲਾਟ ਬਿਆਸ, ਸਾਬਕਾ ਥਾਣੇਦਾਰ ਹੀਰਾ ਸਿੰਘ ਜਵੰਦਪੁਰ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਸਾਬਕਾ ਸਰਪੰਚ ਬਲਵਿੰਦਰ ਸਿੰਘ ਮੀਆਂ ਵਿੰਡ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਨੂਰਦੀ ਵਿਖੇ ਅਕਾਲੀ ਆਗੂਆਂ ਵਲੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ 'ਚ ਚੋਣ ਪ੍ਰਚਾਰ <br/> ਅਗਲੀ ਖ਼ਬਰ ਪਿੰਡ ਗਹਿਰੀ ਦੇ ਲੋਕਾਂ ਨੇ ਹਰਮੀਤ ਸਿੰਘ ਸੰਧੂ ਨੂੰ ਦਿੱਤਾ ਸਮਰਥਨ <br/>
Ad Position 24