ਸ਼ਾਹਬਾਜ਼ਪੁਰ, 31 ਅਕਤੂਬਰ (ਪਰਦੀਪ ਬੇਗੇਪੁਰ)-ਤਰਨ ਤਾਰਨ ਜ਼ਿਮਨੀ ਚੋਣ ਲਈ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਦੇ ਹੱਕ 'ਚ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਅਲਵਿੰਦਪਾਲ ਸਿੰਘ ਪੱਖੋਕੇ ਦੀ ਅਗਵਾਈ 'ਚ ਗਿਆਨ ਸਿੰਘ ਸ਼ਾਹਬਾਜ਼ਪੁਰ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਦੇ ਸਾਥੀਆਂ ਵਲੋਂ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਪਿੰਡ ਨੂਰਦੀ ਵਿਖੇ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਕਤ ਆਗੂਆਂ ਨੇ ਕਿਹਾ ਕਿ 'ਆਪ' ਦੀ ਸਰਕਾਰ ਨੂੰ ਸੱਤਾ ਸੰਭਾਲੇ ਹੋਏ ਚਾਰ ਸਾਲ ਦੇ ਕਰੀਬ ਹੋ ਗਏ ਹਨ ਪਰ ਉਨ੍ਹਾਂ ਪੰਜਾਬ ਦੀ ਤਰੱਕੀ ਲਈ ਕੋਈ ਕੰਮ ਨਹੀਂ ਕੀਤਾ, ਸਗੋਂ ਅਕਾਲੀ ਦਲ ਦੀ ਸਰਕਾਰ ਵੇਲੇ ਦੀਆਂ ਚੱਲ ਰਹੀਆਂ ਸਕੀਮਾਂ ਬੰਦ ਕਰਕੇ ਗਰੀਬ ਪਰਿਵਾਰਾਂ ਦਾ ਲੱਕ ਤੋੜ ਦਿੱਤਾ ਹੈ | ਉਨ੍ਹਾਂ ਕਿਹਾ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੀ ਸਰਕਾਰ ਨੇ ਵੀ ਲੋਕਾਂ ਨੂੰ ਨਿਰਾਸ਼ ਹੀ ਕੀਤਾ ਸੀ ਤੇ ਹੁਣ ਲੋਕ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਤੇ ਲੋਕ ਤਰਨ ਤਾਰਨ ਦੀ ਜ਼ਿਮਨੀ ਚੋਣ ਅਕਾਲੀ ਦਲ ਨੂੰ ਜਿਤਾ ਕੇ 2027 ਦੀ ਅਕਾਲੀ ਦਲ ਦੀ ਸਰਕਾਰ ਦਾ ਮੁੱਢ ਬੰਨਣਗੇ | ਇਸ ਮੌਕੇ ਬਖ਼ਸੀਸ਼ ਸਿੰਘ ਡਿਆਲ ਜ਼ਿਲ੍ਹਾ ਪ੍ਰਧਾਨ ਅਕਾਲੀ ਦਲ ਐਸ.ਸੀ. ਵਿੰਗ, ਦਿਲਬਾਗ ਸਿੰਘ ਗੁਲਾਲੀਪੁਰ ਸਰਪੰਚ, ਬਲਵਿੰਦਰ ਸਿੰਘ ਠਰੂ, ਸਤਨਾਮ ਸਿੰਘ ਠਰੂ, ਸੁਖਵਿੰਦਰ ਸਿੰਘ ਗੁਲਾਲੀਪੁਰ ਸਾਬਕਾ ਸਰਪੰਚ, ਰਣਜੀਤ ਸਿੰਘ ਮੰਮਣਕੇ ਸਾਬਕਾ ਸਰਪੰਚ, ਰਣਜੀਤ ਸਿੰਘ ਡਿਆਲ ਸਾਬਕਾ ਸਰਪੰਚ, ਅਮਰੀਕ ਸਿੰਘ ਪੱਖੋਕੇ, ਜਗਰੂਪ ਸਿੰਘ ਸ਼ਾਹਬਾਜ਼ਪੁਰ ਸਾਬਕਾ ਸਰਪੰਚ, ਤਰਸੇਮ ਸਿੰਘ ਬੱਬਾ ਗੁਲਾਲੀਪੁਰ ਆਦਿ ਹਾਜ਼ਰ ਸਨ |