25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵਲੋਂ ਪ੍ਰਚਾਰ-ਪ੍ਰਸਾਰ ਜਾਰੀ-ਸਿਵਲ ਸਰਜਨ <br/>

Ad Position 21
No active advertisement
ਅਜੀਤ ਡੈਸਕ 01-11-2025
ਤਰਨ ਤਾਰਨ, 31 ਅਕਤੂਬਰ (ਪਰਮਜੀਤ ਜੋਸ਼ੀ)- ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਵਲੋਂ ਡੇਂਗੂ ਬੁਖਾਰ ਦੇ ਵਿਰੁੱਧ ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਤਹਿਤ ਤਰਨ ਤਾਰਨ ਸ਼ਹਿਰੀ ਦੇ ਨਾਲ-ਨਾਲ ਵੱਖ-ਵੱਖ ਪਿੰਡਾਂ ਦੇ ਵਿਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ | ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਡੇਂਗੂ ਬੁਖਾਰ ਦੀ ਰੋਕਥਾਮ ਸਬੰਧੀ ਵਿਸ਼ੇਸ਼ ਤੌਰ 'ਤੇ ਹਰ ਸ਼ੁਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਨੂੰ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਤਰਨ ਤਾਰਨ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਵਿਚ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਸਿਹਤ ਕਰਮੀਆਂ ਵਲੋਂ ਫੀਵਰ ਸਰਵੇ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਮੁਹੱਲਾ ਨਾਨਕਸਰ ਅਤੇ ਗੁਰੂ ਤੇਗ ਬਹਾਦਰ ਜੀ ਨਗਰ ਵਿਖੇ ਸਿਹਤ ਕਰਮੀਆਂ ਵਲੋਂ ਫੋਗਿੰਗ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਸਿਹਤ ਕਰਮੀਆਂ ਵਲੋਂ ਡੇਂਗੂ ਜ਼ਿਲ੍ਹੇ ਦੇ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਸ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਵਡਮੁੱਲੀ ਜਾਣਕਾਰੀ ਕਰ ਰਹੇ ਹੈ ਤਾਂ ਜੋ ਨਾਗਰਿਕ ਆਪਣੇ ਆਪ ਨੂੰ ਇਸ ਬੁਖਾਰ ਤੋਂ ਬਚਾ ਸਕਣ |

Ad Position 22
No active advertisement
ਪਿਛਲੀ ਖ਼ਬਰ ਖ਼ਰਚਾ ਆਬਜ਼ਰਵਰ ਮਨਜ਼ਰੁਲ ਹਸਨ ਵਲੋਂ ਪੋਲਿੰਗ ਬੂਥਾਂ ਦਾ ਨਿਰੀਖਣ <br/> ਅਗਲੀ ਖ਼ਬਰ ਪਿੰਡ ਨੂਰਦੀ ਵਿਖੇ ਅਕਾਲੀ ਆਗੂਆਂ ਵਲੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ 'ਚ ਚੋਣ ਪ੍ਰਚਾਰ <br/>
Ad Position 24