25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਰਿਟਰਨਿੰਗ ਅਫ਼ਸਰ ਵਲੋਂ ਇਕ ਯੂ-ਟਿਊਬ ਚੈਨਲ ਖ਼ਿਲਾਫ਼ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ <br/>

Ad Position 21
No active advertisement
ਅਜੀਤ ਡੈਸਕ 01-11-2025
ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੇ ਪੁਲਿਸ ਵਿਭਾਗ ਨੂੰ ਇਕ ਯੂ-ਟਿਊਬ ਚੈਨਲ ਖਿਲਾਫ਼ ਕਾਰਵਾਈ ਕਰਨ ਲਈ ਲਿਖਿਆ ਹੈ | ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਸਬੰਧੀ ਜ਼ਿਲ੍ਹਾ ਪੱਧਰ 'ਤੇ ਸਥਾਪਿਤ ਮੀਡੀਆ ਸਰਟੀਫਿਕੇਸ਼ਨ ਐਂਡ ਮਾਨੀਟਰਿੰਗ ਕਮੇਟੀ ਵਲੋਂ ਰਿਟਰਨਿੰਗ ਅਫ਼ਸਰ ਦੇ ਧਿਆਨ ਵਿਚ ਲਿਆਂਦਾ ਗਿਆ ਸੀ ਕਿ ਇਕ ਯੂ-ਟਿਊਬ ਚੈਨਲ ਲੋਕ ਪੁਆਇੰਟ ਨਿਊਜ਼ ਵਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ 2025 ਸਬੰਧੀ ਇਕ ਚੋਣ ਸਰਵੇ ਨਸ਼ਰ ਕੀਤਾ ਗਿਆ ਹੈ, ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਦਰਸ਼ ਚੋਣ ਜ਼ਾਬਤੇ ਦੌਰਾਨ ਵੋਟਾਂ ਪੈਣ ਤੋਂ ਪਹਿਲਾਂ ਕਿਸੇ ਵੀ ਤਰ੍ਹਾਂ ਦੇ ਚੋਣ ਸਰਵੇ ਨੂੰ ਨਸ਼ਰ ਕਰਨਾ ਚੋਣ ਜ਼ਾਬਤੇ ਦੇ ਵਿਰੁੱਧ ਹੈ | ਇਸ ਉੱਪਰ ਕਾਰਵਾਈ ਕਰਦੇ ਹੋਏ ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਨੇ ਉਪ ਕਪਤਾਨ ਪੁਲਿਸ (ਸਿਟੀ) ਤਰਨ ਤਾਰਨ ਨੂੰ ਲਿਖਤੀ ਹਦਾਇਤ ਕੀਤੀ ਹੈ ਕਿ ਇਸ ਸਾਰੇ ਮਸਲੇ ਦੀ ਜਾਂਚ ਕਰਕੇ ਯੂ-ਟਿਊਬ ਚੈਨਲ ਲੋਕ ਪੁਆਇੰਟ ਨਿਊਜ਼ ਦੇ ਪ੍ਰਬੰਧਕਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾਂ ਨਹੀਂ ਕਰਨ ਦਿੱਤੀ ਜਾਵੇਗੀ | ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੌਰਾਨ ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੇ ਸਰਵੇ ਕਰਨ ਅਤੇ ਉਸ ਨੂੰ ਨਸ਼ਰ ਕਰਨ ਉੱਪਰ ਮਨਾਹੀਂ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ 'ਤੇ ਬਣੀ ਮੀਡੀਆ ਸਰਟੀਫ਼ਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਵਲੋਂ ਪਿ੍ੰਟ, ਇਲੈੱਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ 24 ਘੰਟੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਥ ਅਤੇ ਪੰਜਾਬ ਦੇ ਮੁੱਦਿਆਂ ਨੂੰ ਸਿਰਫ 'ਅਕਾਲੀ ਦਲ ਵਾਰਸ ਪੰਜਾਬ ਦੇ' ਹੀ ਹੱਲ ਕਰ ਸਕਦੀ-ਬਾਪੂ ਤਰਸੇਮ ਸਿੰਘ <br/> ਅਗਲੀ ਖ਼ਬਰ ਬਲਾਕਾਂ ਦੇ ਵਿਚ ਜੱਚਾ-ਬੱਚਾ ਸਿਹਤ ਸਹੂਲਤਾਂ ਅਤੇ ਟੀਕਾਕਰਨ ਦਾ ਹੋ ਰਿਹਾ ਹੈ ਨਿਰੰਤਰ ਨਿਰੀਖਣ- ਡਾਕਟਰ ਗੁਰਪ੍ਰੀਤ ਸਿੰਘ ਰ...
Ad Position 24