25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪੰਥ ਅਤੇ ਪੰਜਾਬ ਦੇ ਮੁੱਦਿਆਂ ਨੂੰ ਸਿਰਫ 'ਅਕਾਲੀ ਦਲ ਵਾਰਸ ਪੰਜਾਬ ਦੇ' ਹੀ ਹੱਲ ਕਰ ਸਕਦੀ-ਬਾਪੂ ਤਰਸੇਮ ਸਿੰਘ <br/>

Ad Position 21
No active advertisement
ਅਜੀਤ ਡੈਸਕ 01-11-2025
ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਵਿਚ ਪਿਛਲੇ ਸਮੇਂ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਹਾਲੇ ਤੱਕ ਨਾ ਤਾਂ ਕਾਬੂ ਕੀਤਾ ਜਾ ਸਕਿਆ ਅਤੇ ਨਾ ਹੀ ਬੇਅਦਬੀਆਂ ਰੋਕਣ ਅਤੇ ਇਸਦੇ ਦੋਸ਼ੀਆਂ ਲਈ ਕੋਈ ਸਖ਼ਤ ਕਾਨੂੰਨ ਹੋਂਦ ਵਿਚ ਲਿਆਂਦਾ ਗਿਆ ਹੈ, ਜਿਸ ਕਾਰਨ ਆਏ ਦਿਨ ਪੰਜਾਬ ਵਿਚ ਬੇਅਦਬੀਆਂ ਹੋ ਰਹੀਆਂ ਹਨ, ਉਥੇ ਪੰਜਾਬ ਦੇ ਨੌਜਵਾਨ ਨਸ਼ਿਆਂ ਨਾਲ ਗ੍ਰਸਤ ਹੋ ਰਹੇ ਹਨ, ਜਿਸ ਕਾਰਨ ਪੰਜਾਬ ਦੇ ਹਾਲਤ ਅੱਜ ਬਹੁਤ ਮਾੜੇ ਦੌਰ ਵਿਚੋਂ ਗੁਜਰ ਰਹੇ ਹਨ ਅਤੇ ਇਹ ਸਾਰਾ ਪੰਜਾਬ ਉਪਰ ਵੱਖ-ਵੱਖ ਰਾਜ ਕਰਦੀਆਂ ਵੱਖ-ਵੱਖ ਪਾਰਟੀਆਂ ਦੀ ਹੀ ਦੇਣ ਹੈ, ਜਿਨ੍ਹਾਂ ਨੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਕੋਈ ਸਾਰ ਨਹੀਂ ਲਈ | ਇਹ ਸ਼ਬਦ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਵਲੋਂ ਵਾਰਸ ਪੰਜਾਬ ਦੇ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਇਕ ਚੋਣ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਕਹੇ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਬੇਟੇ ਭਾਈ ਅੰਮਿ੍ਤਪਾਲ ਸਿੰਘ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਸਨ, ਪਰ ਮੌਜੂਦਾ ਸਰਕਾਰ ਨੇ ਭਾਈ ਅੰਮਿ੍ਤਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਉਪਰ ਐੱਨ.ਐੱਸ.ਏ. ਲਗਾ ਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕਰ ਦਿੱਤਾ, ਪਰ ਲੋਕ ਸਭਾ ਚੋਣਾਂ ਵਿਚ ਲੋਕਾਂ ਨੇ ਭਾਈ ਅੰਮਿ੍ਤਪਾਲ ਸਿੰਘ ਦੇ ਹੱਕ ਵਿਚ ਵੱਡਾ ਫਤਵਾ ਦੇ ਕੇ ਉਨ੍ਹਾਂ ਨੂੰ ਮੈਂਬਰ ਪਾਰਲੀਮੈਂਟ ਬਣਾਇਆ ਅਤੇ ਹੁਣ ਵਾਰੀ ਭਾਈ ਮਨਦੀਪ ਸਿੰਘ ਦੀ ਹੈ, ਜਿਸ ਨੂੰ ਤੁਸੀਂ ਜਿਤਾ ਕੇ ਇਸ ਹਲਕੇ ਤੋਂ ਵਿਧਾਨ ਸਭਾ ਵਿਚ ਭੇਜਣਆ ਹੈ | ਇਸ ਮੌਕੇ ਲੋਕਾਂ ਨੇ ਬਾਪੂ ਤਰਸੇਮ ਸਿੰਘ ਨੂੰ ਭਰੋਸਾ ਦਿੱਤਾ ਕਿ ਉਹ ਭਾਈ ਮਨਦੀਪ ਸਿੰਘ ਨੂੰ ਵੋਟਾਂ ਪਾ ਕੇ ਕਾਮਯਾਬ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਜਿੱਤ ਕੇ ਵਿਧਾਨ ਸਭਾ ਭੇਜੋ, ਇਕ ਸਾਲ ਵਿਚ ਹਲਕੇ ਦੀ ਕਰ ਦੇਵਾਂਗਾ ਕਾਇਆ ਕਲਪ-ਹਰਜੀਤ ਸਿੰਘ ਸੰਧੂ... ਅਗਲੀ ਖ਼ਬਰ ਰਿਟਰਨਿੰਗ ਅਫ਼ਸਰ ਵਲੋਂ ਇਕ ਯੂ-ਟਿਊਬ ਚੈਨਲ ਖ਼ਿਲਾਫ਼ ਕਾਰਵਾਈ ਕਰਨ ਦੀਆਂ ਹਦਾਇਤਾਂ ਜਾਰੀ <br/>
Ad Position 24