25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਤਰਨ ਤਾਰਨ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ-ਬਰਸਟ <br/>

Ad Position 21
No active advertisement
ਅਜੀਤ ਡੈਸਕ 01-11-2025
ਤਰਨ ਤਾਰਨ , 31 ਅਕਤੂਬਰ (ਹਰਿੰਦਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਚਹੁੰਪੱਖੀ ਵਿਕਾਸ ਕੀਤਾ ਜਾ ਰਿਹਾ ਹੈ, ਜਿਸ ਤੋਂ ਸੂਬਾ ਵਾਸੀ ਬਹੁਤ ਖੁਸ਼ ਹਨ, ਜਿਸ ਦੇ ਚੱਲਦਿਆਂ ਵਿਧਾਨ ਸਭਾ ਹਲਕਾ ਤਰਨ ਤਾਰਨ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਵੱਡੇ ਅੰਤਰ ਨਾਲ ਜਿੱਤ ਹਾਸਲ ਕਰਨਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ ਵਲੋਂ ਤਰਨ ਤਾਰਨ ਵਿਖੇ ਚੋਣ ਪ੍ਰਚਾਰ ਦੌਰਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਪਾਰਟੀ ਹੈ, ਜਿਸ ਵਲੋਂ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ | ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਬਿਹਤਰੀ ਅਤੇ ਸੂਬੇ ਦੇ ਵਿਕਾਸ ਨੂੰ ਹੀ ਤਰਜੀਹ ਦਿੱਤੀ ਜਾ ਰਹੀ ਹੈ | 'ਆਪ' ਸਰਕਾਰ ਵਲੋਂ ਆਪਣੇ ਸਾਢੇ 3 ਸਾਲਾਂ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿਚ ਬਹੁਤ ਸੁਧਾਰ ਕੀਤੇ ਗਏ ਹਨ | ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ | ਖੇਤਾਂ ਨੂੰ ਨਹਿਰਾਂ ਦਾ ਪਾਣੀ ਦਿੱਤਾ ਜਾ ਰਿਹਾ ਹੈ | ਸਰਕਾਰ ਵਲੋਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ | ਮਹਿਲਾਵਾਂ ਨੂੰ ਮੁਫ਼ਤ ਬਸ ਸਫ਼ਰ ਦਿੱਤਾ ਜਾ ਰਿਹਾ ਹੈ | ਇਸਦੇ ਨਾਲ ਹੀ ਪੇਂਡੂ ਲਿੰਕ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦੇ ਕਾਰਜ ਵੀ ਕੀਤੇ ਜਾ ਰਹੇ ਹਨ | ਬਰਸਟ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਭਾਰੀ ਬਹੁਮਤ ਨਾਲ ਜਿਤਾਉਣ |

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ 'ਚ ਭਾਈ ਮਨਦੀਪ ਸਿੰਘ ਦੀ ਵੱਡੀ ਜਿੱਤ ਹੋਵੇਗੀ-ਢੀਂਡਸਾ, ਛੋਟੇਪੁਰ <br/> ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਜਿੱਤ ਕੇ ਵਿਧਾਨ ਸਭਾ ਭੇਜੋ, ਇਕ ਸਾਲ ਵਿਚ ਹਲਕੇ ਦੀ ਕਰ ਦੇਵਾਂਗਾ ਕਾਇਆ ਕਲਪ-ਹਰਜੀਤ ਸਿੰਘ ਸੰਧੂ...
Ad Position 24