25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪੰਜਾਬ ਵਿਚ ਨਸ਼ਾ ਉਦੋਂ ਹੀ ਖ਼ਤਮ ਹੋਵੇਗਾ ਜਦੋਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ- ਵੜਿੰਗ

Ad Position 21
No active advertisement
ਅਜੀਤ ਡੈਸਕ 01-11-2025
ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)-ਜਨਤਾ ਦੇ ਪਿਆਰ ਨਾਲ ਅਸੀਂ ਜਲਦੀ ਹੀ ਪੰਜਾਬ ਵਿਚ ਸੱਤਾ ਵਿਚ ਵਾਪਸੀ ਕਰਾਂਗੇ, ਕਿਉਂਕਿ ਕਾਂਗਰਸ ਪਾਰਟੀ ਲੋਕਾਂ ਦਾ ਦਿਲ ਹੈ | ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਦੇਖਣ ਤੋਂ ਬਾਅਦ ਲੋਕ ਹੁਣ ਕਾਂਗਰਸ ਪਾਰਟੀ ਨੂੰ ਆਪਣਾ ਭਵਿੱਖ ਸਮਝਦੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤਰਨ ਤਾਰਨ ਵਿਧਾਨ ਸਭਾ ਹਲਕੇ ਦੇ ਵਾਰਡ ਨੰਬਰ 1, ਵਾਰਡ ਨੰਬਰ 4 ਅਤੇ ਵਾਰਡ ਨੰਬਰ 8 ਅਤੇ ਅੱਡਾ ਦਬੁਰਜੀ ਵਿਚ ਲੋਕਾਂ ਨਾਲ ਮੀਟਿੰਗਾਂ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਹੁਣ ਲੋਕਾਂ ਲਈ ਮੌਕਾ ਹੈ ਕਿ ਉਹ 'ਆਪ' ਅਤੇ ਸ਼੍ਰੋਮਣੀ ਅਕਾਲੀ ਦਲ ਵਰਗੀਆਂ ਪੰਜਾਬ ਵਿਰੋਧੀ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਉਣ ਅਤੇ ਕਾਂਗਰਸ ਨੂੰ ਸੱਤਾ ਵਿਚ ਲਿਆ ਕੇ ਅਤੇ ਵਿਕਾਸ ਕਾਰਜ ਮੁੜ ਪੱਟੜੀ 'ਤੇ ਲੈ ਕੇ ਆਉਣ | 'ਆਪ' ਸਰਕਾਰ ਨੇ ਨਸ਼ੇ ਨੂੰ ਖਤਮ ਕਰਨ ਲਈ ਇੱਕ ਸਮਾਂ ਸੀਮਾ ਵੀ ਨਿਰਧਾਰਤ ਕੀਤੀ ਸੀ, ਪਰ ਸਮਾਂ ਸੀਮਾ ਤੋਂ ਕਈ ਸਾਲ ਬਾਅਦ ਵੀ 'ਆਪ' ਸਰਕਾਰ ਅਸਫਲ ਰਹੀ | ਪੰਜਾਬ ਵਿਚੋਂ ਨਸ਼ੇ ਨੂੰ ਸਿਰਫ਼ ਉਦੋਂ ਹੀ ਖਤਮ ਕੀਤਾ ਜਾ ਸਕਦਾ ਹੈ ਜਦੋਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ | ਇਸ ਮੌਕੇ ਸਾਂਸਦ ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਕੌਂਸਲਰ ਵਿਕਾਸ ਸੋਨੀ ਅਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਪੱਧਰੀ ਕਲਾਂ ਵਿਖੇ ਬੀਬੀ ਸੁਖਵਿੰਦਰ ਕੌਰ ਦੇ ਹੱਕ ਵਿਚ ਹੋਇਆ ਚੋਣ ਪ੍ਰਚਾਰ <br/> ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ 'ਚ ਭਾਈ ਮਨਦੀਪ ਸਿੰਘ ਦੀ ਵੱਡੀ ਜਿੱਤ ਹੋਵੇਗੀ-ਢੀਂਡਸਾ, ਛੋਟੇਪੁਰ <br/>
Ad Position 24