25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪਿੰਡ ਪੱਧਰੀ ਕਲਾਂ ਵਿਖੇ ਬੀਬੀ ਸੁਖਵਿੰਦਰ ਕੌਰ ਦੇ ਹੱਕ ਵਿਚ ਹੋਇਆ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 01-11-2025
ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਪੱਧਰੀ ਕਲਾਂ ਵਿਖੇ ਕਾਬਲ ਸਿੰਘ ਦੇ ਗ੍ਰਹਿ ਵਿਖੇ ਗੁਰਸੇਵਕ ਸਿੰਘ ਸ਼ੇਖ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਚੋਣ ਮੀਟਿੰਗ ਕੀਤੀ ਗਈ | ਇਸ ਮੌਕੇ ਮਨਤਾਰ ਸਿੰਘ ਬਰਾੜ, ਰਾਜਵਿੰਦਰ ਸਿੰਘ ਖਾਲਸਾ, ਸੂਬਾ ਸਿੰਘ ਬਾਦਲ, ਗੁਰਚੇਤ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਇਸ ਮੌਕੇ ਸੰਬੋਧਨ ਕਰਦੇ ਹੋਏ ਗੁਰਸੇਵਕ ਸਿੰਘ ਸ਼ੇਖ ਨੇ ਕਿਹਾ ਕਿ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੀ ਜਿੱਤ ਯਕੀਨੀ ਹੋਵੇਗੀ ਕਿਉਂਕਿ ਅਕਾਲੀ ਦਲ ਨੂੰ ਪਿੰਡਾਂ ਦੇ ਲੋਕਾਂ ਵਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ, ਕਿਉਂਕਿ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਦੀ ਗੱਲ ਕੀਤੀ ਹੈ ਅਤੇ ਸਰਕਾਰ ਸਮੇਂ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਦਿੱਤੀਆਂ ਸਨ, ਜਿਸ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ | ਇਸ ਮੌਕੇ ਪਿੰਡ ਪੱਧਰੀ ਕਲਾਂ ਤੋਂ ਸ੍ਰੋਮਣੀ ਅਕਾਲੀ ਦਲ ਦੇ ਵਰਕਰ ਕਾਬਲ ਸਿੰਘ, ਬਲਕਾਰ ਸਿੰਘ, ਦਿਲਬਾਗ ਸਿੰਘ, ਸਰਵਣ ਸਿੰਘ, ਬਾਜ਼ ਸਿੰਘ, ਬਲਵਿੰਦਰ ਸਿੰਘ, ਪਿਰਥਾ ਸਿੰਘ, ਸੇਵਾ ਸਿੰਘ, ਰਣਜੀਤ ਸਿੰਘ, ਦਲਬੀਰ ਸਿੰਘ, ਜਰਮਨ ਸਿੰਘ, ਲਖਵਿੰਦਰ ਸਿੰਘ, ਕੁਲਦੀਪ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਅਤੇ ਲੋਕ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿਚ ਝਬਾਲ ਵਿਖੇ ਹੋਈਆਂ ਚੋਣ ਮੀਟਿੰਗਾਂ <br/> ਅਗਲੀ ਖ਼ਬਰ ਪੰਜਾਬ ਵਿਚ ਨਸ਼ਾ ਉਦੋਂ ਹੀ ਖ਼ਤਮ ਹੋਵੇਗਾ ਜਦੋਂ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ- ਵੜਿੰਗ
Ad Position 24