25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿਚ ਝਬਾਲ ਵਿਖੇ ਹੋਈਆਂ ਚੋਣ ਮੀਟਿੰਗਾਂ <br/>

Ad Position 21
No active advertisement
ਅਜੀਤ ਡੈਸਕ 01-11-2025
ਝਬਾਲ, 31 ਅਕਤੂਬਰ (ਸੁਖਦੇਵ ਸਿੰਘ)-ਪੁਖ਼ਤਾ ਝਬਾਲ ਵਿਖੇ ਅਕਾਲੀ ਦਲ ਦੀ ਮੀਟਿੰਗ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿਚ ਹੋਈ | ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋਏ | ਇਸ ਮੌਕੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦੀ ਸਰਕਾਰ ਸਮੇਂ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਮਿਲਦੀਆਂ ਸਨ ਅਤੇ ਪੰਜਾਬ ਦਾ ਸਰਵਪੱਖੀ ਵਿਕਾਸ ਹੋਇਆ ਸੀ ਪਰ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਚਾਰ ਸਾਲ ਤੋਂ ਸੱਤਾ ਵਿਚ ਰਹਿੰਦਿਆਂ ਹੋਇਆ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਸੁੱਖ ਸਹੂਲਤ ਨਹੀਂ ਦਿੱਤੀ ਅਤੇ ਨਾ ਹੀ ਪੰਜਾਬ ਦਾ ਵਿਕਾਸ ਕਰਵਾਇਆ ਹੈ, ਜਿਸ ਕਾਰਨ ਪੰਜਾਬ ਵਿਕਾਸ ਪੱਖੋਂ ਪੱਛੜ ਗਿਆ ਹੈ ਅਤੇ ਪੰਜਾਬ ਦੇ ਲੋਕ ਸਹੂਲਤਾਂ ਨੂੰ ਤਰਸ ਰਹੇ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਹੀ ਇਕ ਐਸੀ ਪਾਰਟੀ ਹੈ, ਜੋ ਕਿ ਹਰੇਕ ਵਰਗ ਨੂੰ ਬਰਾਬਰ ਸਮਝਦੀ ਹੈ ਅਤੇ ਪੰਜਾਬ ਦੇ ਲੋਕਾਂ ਦੀ ਆਵਾਜ਼ ਬਣਦੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੀਬੀ ਸੁਖਵਿੰਦਰ ਕੌਰ ਦੇ ਹੱਕ ਵਿਚ ਵੋਟਾਂ ਪਾ ਕੇ ਉਨ੍ਹਾਂ ਨੂੰ ਕਾਮਯਾਬ ਕਰਨ | ਇਸ ਮੌਕੇ ਪਿੰਡ ਨਿਵਾਸੀਆਂ ਨੇ ਸਿਕੰਦਰ ਸਿੰਘ ਮਲੂਕਾ ਨੂੰ ਭਰੋਸਾ ਦਿੱਤਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਫਤਵਾ ਦੇ ਕੇ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਵੋਟਾਂ ਪਾ ਕੇ ਕਾਮਯਾਬ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ 'ਚ ਬੀਬੀ ਸੁਖਵਿੰਦਰ ਕੌਰ ਦੇ ਹੱਕ ਵਿਚ ਹੋਇਆ ਚੋਣ ਪ੍ਰਚਾਰ <br/> ਅਗਲੀ ਖ਼ਬਰ ਪਿੰਡ ਪੱਧਰੀ ਕਲਾਂ ਵਿਖੇ ਬੀਬੀ ਸੁਖਵਿੰਦਰ ਕੌਰ ਦੇ ਹੱਕ ਵਿਚ ਹੋਇਆ ਚੋਣ ਪ੍ਰਚਾਰ <br/>
Ad Position 24