ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਦੀ ਜ਼ਿਮਨੀ ਚੋਣ 'ਚ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਡਾ. ਹਿਤੇਸ਼ਇੰਦਰ ਗਰੇਵਾਲ ਦੀ ਅਗਵਾਈ ਵਿਚ ਸਮਰਥਕਾਂ ਵਲੋਂ ਤਰਨ ਤਾਰਨ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਚੋਣ ਪ੍ਰਚਾਰ ਕੀਤਾ ਗਿਆ ਅਤੇ ਲੋਕਾਂ ਨੂੰ ਅਕਾਲੀ ਦਲ ਦੀਆਂ ਨੀਤੀਆਂ ਤੋਂ ਜਾਗਰੂਕ ਕਰਦੇ ਹੋਏ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ ਗਈ | ਇਸ ਮੌਕੇ ਉਨ੍ਹਾਂ ਵਲੋਂ ਤਰਨ ਤਾਰਨ ਸ਼ਹਿਰ ਦੇ ਗੋਲਡਨ ਐਵੀਨਿਊ, ਮਹਿੰਦਰਾ ਐਵੀਨਿਊ, ਮਹਿੰਦਰਾ ਇਨਕਲੇਵ, ਅੰਮਿ੍ਤਸਰ ਰੋਡ, ਕਾਜੀਕੋਟ ਰੋਡ, ਝਬਾਲ ਬਾਈਪਾਸ ਵਾਲੀ ਸਾਈਡ ਉਪਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਵੋਟਾਂ ਪਾ ਕੇ ਉਨ੍ਹਾਂ ਨੂੰ ਜੇਤੂ ਬਣਾਉਣ | ਇਸ ਮੌਕੇ ਉਨ੍ਹਾਂ ਨਾਲ ਪਰਵਿੰਦਰ ਸਿੰਘ ਸੁਹਾਨਾ ਹਲਕਾ ਇੰਚਾਰਜ ਮੁਹਾਲੀ, ਸਤਵੰਤ ਸਿੰਘ ਸੰਨੀ, ਸੋਨੂੰ ਦੋਦੇ, ਰਾਜੂ ਬਾਵਾ ਆਦਿ ਤੋਂ ਇਲਾਵਾ ਹੋਰ ਆਗੂ ਵੀ ਮੌਜੂਦ ਸਨ |