25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਤਰਨ ਤਾਰਨ 'ਚ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਹੋਇਆ ਚੋਣ ਪ੍ਰਚਾਰ <br/>

Ad Position 21
No active advertisement
ਅਜੀਤ ਡੈਸਕ 01-11-2025
ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਮਨੀ ਚੋਣ ਲਈ ਅਕਾਲੀ ਦਲ ਵਾਰਸ ਪੰਜਾਬ ਦੇ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਤਰਨ ਤਾਰਨ ਹਲਕੇ ਵਿਚ ਇਕ ਇਕੱਠ ਹੋਇਆ | ਇਕੱਠ ਨੂੰ ਸੰਬੋਧਨ ਕਰਦੇ ਹੋਏ ਭਾਈ ਮਨਦੀਪ ਸਿੰਘ ਨੇ ਕਿਹਾ ਕਿ ਇਸ ਸਮੇਂ ਪੰਜਾਬ ਵਿਚ ਜੰਗਲ ਰਾਜ ਚੱਲ ਰਿਹਾ ਹੈ ਅਤੇ ਲੋਕ ਦੁਖੀ ਹਨ, ਦਿਨ ਦਿਹਾੜੇ ਲੋਕਾਂ ਦੇ ਕਤਲ ਹੋ ਰਹੇ ਹਨ, ਨੌਜਵਾਨ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਆਪਣੀਆਂ ਜਾਨਾਂ ਗੁਆ ਰਹੇ ਹਨ, ਗੈਂਗਸਟਰਵਾਦ ਸਿਖਰਾਂ ਉਪਰ ਹੈ, ਪਰ ਆਮ ਆਦਮੀ ਦੀ ਸਰਕਾਰ ਅਤੇ ਪਹਿਲਾਂ ਰਾਜ ਕਰਨ ਵਾਲੀਆਂ ਸਰਕਾਰਾਂ ਨੇ ਲੋਕਾਂ ਦੀ ਕੋਈ ਸਾਰ ਨਹੀਂ ਲਈ, ਜਿਸ ਕਾਰਨ ਅੱਜ ਪੰਜਾਬ ਦੇ ਹਾਲਤ ਤਰਸਯੋਗ ਬਣੇ ਹੋਏ ਹਨ, ਜਿਸ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਅੱਗੇ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਅਗਰ ਪੰਜਾਬ ਨੂੰ ਬਚਾਉਣਾ ਹੈ, ਤਾਂ ਅਕਾਲੀ ਦਲ ਵਾਰਸ ਪੰਜਾਬ ਦਾ ਸਾਥ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਤਰਨ ਤਾਰਨ ਜ਼ਿਮਨੀ ਚੋਣ ਵਿਚੋਂ ਵੱਡੀ ਲੀਡ ਨਾਲ ਜਿਤਾਇਆ ਜਾਵੇ | ਇਸ ਮੌਕੇ ਬਾਪੂ ਤਰਸੇਮ ਸਿੰਘ, ਸਤਨਾਮ ਸਿੰਘ ਮਨਾਵਾਂ ਅਤੇ ਹੋਰ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਪੰਜਵੜ ਦੀ ਪੰਚਾਇਤ ਅਤੇ ਸੀਨੀਅਰ ਆਗੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ <br/> ਅਗਲੀ ਖ਼ਬਰ ਝਬਾਲ ਖਾਮ ਦੇ ਸਾਬਕਾ ਮੈਂਬਰ ਸਮੇਤ ਦਰਜਨਾਂ ਪਰਿਵਾਰ ਕਾਂਗਰਸ ਪਾਰਟੀ 'ਚ ਸ਼ਾਮਿਲ <br/>
Ad Position 24