25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2025

ਪਿੰਡ ਪੰਜਵੜ ਦੀ ਪੰਚਾਇਤ ਅਤੇ ਸੀਨੀਅਰ ਆਗੂ ਆਮ ਆਦਮੀ ਪਾਰਟੀ ਵਿਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 01-11-2025
ਤਰਨ ਤਾਰਨ, 31 ਅਕਤੂਬਰ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਨੂੰ ਤਰਨ ਤਾਰਨ ਹਲਕੇ ਵਿਚ ਉਸ ਸਮੇਂ ਵੱਡੀ ਰਾਜਨੀਤਿਕ ਮਜ਼ਬੂਤੀ ਮਿਲੀ ਜਦੋਂ ਪਿੰਡ ਪੰਜਵੜ ਖੁਰਦ ਦੇ ਸਰਪੰਚ ਮਨਜੀਤ ਸਿੰਘ ਪੰਚਾਇਤ ਮੈਂਬਰਾਂ ਅਤੇ ਪਿੰਡ ਪੰਜਵੜ ਦੇ ਪ੍ਰਮੁੱਖ ਆਗੂਆਂ ਸਮੇਤ ਪਾਰਟੀ ਵਿਚ ਸ਼ਾਮਿਲ ਹੋ ਗਏ | ਇਹ ਸ਼ਮੂਲੀਅਤ 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਮੌਜੂਦਗੀ ਵਿਚ ਹੋਈ, ਜੋ ਤਰਨ ਤਾਰਨ ਜ਼ਿਮਨੀ ਚੋਣ ਲਈ ਪਾਰਟੀ ਦੀ ਮੁਹਿੰਮ ਦੀ ਅਗਵਾਈ ਕਰ ਰਹੇ ਹਨ | ਉਨ੍ਹਾਂ ਦੇ ਨਾਲ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਦਵਿੰਦਰ ਸਿੰਘ ਲਾਡੀ ਢੌਸ ਅਤੇ ਰੁਪਿੰਦਰ ਸਿੰਘ ਹੈਪੀ, ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ 'ਆਪ' ਨੇਤਾ ਗੁਰਦੇਵ ਸਿੰਘ ਲਾਖਨਾ ਵੀ ਮੌਜੂਦ ਸਨ | ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਸਰਪੰਚ ਮਨਜੀਤ ਸਿੰਘ, ਪੰਚਾਇਤ ਮੈਂਬਰ ਦਲਜੀਤ ਸਿੰਘ, ਦਲਬੀਰ ਸਿੰਘ, ਕੁਲਦੀਪ ਸਿੰਘ, ਗੁਰਪ੍ਰੀਤ ਸਿੰਘ, ਗੁਰਮੀਤ ਸਿੰਘ ਅਤੇ ਪਿੰਡ ਦੇ ਹੋਰ ਅਮਨਦੀਪ ਸਿੰਘ, ਨਿਰਮਲ ਸਿੰਘ, ਪਰਮਜੀਤ ਸਿੰਘ, ਰਘੁਬੀਰ ਸਿੰਘ, ਰਣਜੋਤ ਸਿੰਘ, ਸ਼ਰਨਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸਥਾਨਕ ਨਿਵਾਸੀ ਸ਼ਾਮਿਲ ਸਨ | ਕੌਂਸਲਰ ਦੀਪਕ ਸ਼ਾਰਦਾ ਅਤੇ ਚੇਅਰਮੈਨ ਸੁਭਾਸ਼ ਭਗਤ ਨੇ ਇਸ ਸ਼ਮੂਲੀਅਤ ਨੂੰ ਸੁਚਾਰੂ ਬਣਾਉਣ ਅਤੇ ਖੇਤਰ ਵਿਚ ਆਮ ਆਦਮੀ ਪਾਰਟੀ ਲਈ ਜ਼ਮੀਨੀ ਪੱਧਰ 'ਤੇ ਸਮਰਥਨ ਜੁਟਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ | ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 'ਆਪ' ਪਰਿਵਾਰ ਵਿਚ ਨਵੇਂ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪੰਜਵੜ ਵਰਗੇ ਪਿੰਡਾਂ ਤੋਂ ਸਮਰਥਨ ਦੀ ਵਧਦੀ ਲਹਿਰ ਸਪੱਸ਼ਟ ਤੌਰ 'ਤੇ ਦਰਸਾਉਂਦੀ ਹੈ ਕਿ ਤਰਨ ਤਾਰਨ ਦੇ ਲੋਕ ਇਕ ਵਾਰ ਫਿਰ 'ਆਪ' ਵਿਧਾਇਕ ਚੁਣਨ ਲਈ ਤਿਆਰ ਹਨ | ਪਿੰਡ ਪੰਜਵੜ ਦੇ ਲੋਕਾਂ ਨੇ ਆਉਣ ਵਾਲੀਆਂ ਜਿਮਨੀ ਚੋਣਾਂ ਵਿਚ ਸਿਰਫ਼ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਅਤੇ ਸਰਪੰਚ ਮਨਜੀਤ ਸਿੰਘ ਨੇ ਪਾਰਟੀ ਲੀਡਰਸ਼ਿਪ ਨੂੰ ਪੰਜਵੜ ਤੋਂ 'ਆਪ' ਦੀ ਰਿਕਾਰਡ ਫਰਕ ਨਾਲ ਜਿੱਤ ਦਾ ਭਰੋਸਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਦੋ ਵਿਅਕਤੀ ਕਾਬੂ ਅਗਲੀ ਖ਼ਬਰ ਤਰਨ ਤਾਰਨ 'ਚ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਹੋਇਆ ਚੋਣ ਪ੍ਰਚਾਰ <br/>
Ad Position 24