13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪੰਜਾਬ ਦੇ ਹੱਕ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹੱਥਾਂ 'ਚ ਹੀ ਹੋ ਸਕਦੇ ਸੁਰੱਖਿਅਤ-ਗਿਆਨੀ ਹਰਪ੍ਰੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 02-11-2025
ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)-ਪੰਜਾਬ ਨੂੰ ਕਾਂਗਰਸ ਪਾਰਟੀ ਅਤੇ ਫਿਰ ਆਮ ਆਦਮੀ ਪਾਰਟੀ ਵਲੋਂ ਦਿੱਲੀ ਦੇ ਹਾਕਮਾਂ ਦੇ ਇਸ਼ਾਰੇ 'ਤੇ ਲੁੱਟਿਆ ਅਤੇ ਪੰਜਾਬ ਦਾ ਖਜ਼ਾਨਾ ਖਾਲੀ ਕਰ ਦਿੱਤਾ | ਪੰਜਾਬ ਨੂੰ ਸੁਰੱਖਿਅਤ ਹੱਥਾਂ ਵਿਚ ਲਿਆਉਣ ਲਈ ਸੂਬੇ ਦੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਅੱਗੇ ਲਿਆਉਣ ਦੀ ਜ਼ਰੂਰਤ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਤਰਨ ਤਾਰਨ ਵਿਖੇ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਕਹੇ | ਉਨ੍ਹਾਂ ਕਿਹਾ ਕਿ ਦਿੱਲੀ ਵਿਚ ਬੈਠੀਆਂ ਸਿਆਸੀ ਤਾਕਤਾਂ ਪੰਜਾਬ ਨੂੰ ਖੋਖਲਾ ਕਰਨ ਵਿਚ ਲੱਗੀਆਂ ਹੋਈਆਂ ਹਨ | ਪਹਿਲਾਂ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਿਆ ਗਿਆ ਅਤੇ ਹੁਣ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ 65 ਸਾਲ ਪੁਰਾਣੇ ਸਿੰਡੀਕੇਟ ਅਤੇ ਸੈਨੇਟ ਨੂੰ ਭੰਗ ਕਰਨਾ ਵੀ ਪੰਜਾਬ ਦੇ ਹੱਕਾਂ 'ਤੇ ਡਾਕਾ ਹੈ | ਇਸ ਮੌਕੇ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸੁਰਜੀਤ ਸਿੰਘ ਰੱਖੜਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ, ਗਗਨਦੀਪ ਸਿੰਘ ਬਰਨਾਲਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਅਜੇਪਾਲ ਸਿੰਘ ਮੀਰਾਂਕੋਟ, ਜਸਬੀਰ ਸਿੰਘ ਘੁੰਮਣ, ਜਥੇਦਾਰ ਭੁਪਿੰਦਰ ਸਿੰਘ ਸ਼ੇਖੂਪੁਰ, ਬੀਬੀ ਰਣਜੀਤ ਕੌਰ ਤਲਵੰਡੀ, ਗੁਰਜੀਤ ਸਿੰਘ ਤਲਵੰਡੀ, ਰਘੁਬੀਰ ਸਿੰਘ ਰਾਜਾਸਾਂਸੀ, ਸੁਖਦੇਵ ਸਿੰਘ ਫਗਵਾੜਾ, ਸਵਿੰਦਰ ਸਿੰਘ ਦੋਬਲੀਆ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਦੀਆਂ ਪਾਰਟੀਆਂ ਨੇ ਹਮੇਸ਼ਾ ਹੀ ਪੰਜਾਬ ਨੂੰ ਲੁੱਟਿਆ-ਸੁਖਬੀਰ ਸਿੰਘ ਬਾਦਲ <br/> ਅਗਲੀ ਖ਼ਬਰ ਆਸ਼ਾ ਵਰਕਰਾਂ ਨੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ-ਪੱਤਰ <br/>
Ad Position 24