ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)-ਅਕਾਲੀ ਦਲ ਵਾਰਸ ਪੰਜਾਬ ਦੇ, ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਅਕਾਲੀ ਦਲ ਅੰਮਿ੍ਤਸਰ ਅਤੇ ਹੋਰਨਾਂ ਪੰਥਕ ਜਥੇਬੰਦੀਆਂ ਵਲੋਂ ਐਲਾਨੇ ਗਏ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ 'ਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਮੁੱਚੀ ਲੀਡਰਸ਼ਿਪ ਨੇ ਪ੍ਰਚਾਰ ਤੇਜ਼ ਕਰਦਿਆਂ ਵੱਖ-ਵੱਖ ਥਾਵਾਂ 'ਤੇ ਚੋਣ ਰੈਲੀਆਂ ਕੀਤੀਆਂ ਅਤੇ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ | ਗਿਆਨੀ ਹਰਪ੍ਰੀਤ ਸਿੰਘ ਅੱਜ ਤਰਨ ਤਾਰਨ ਪਹੁੰਚੇ, ਜਿੱਥੇ ਉਨ੍ਹਾਂ ਨੇ ਭਾਈ ਮਨਦੀਪ ਸਿੰਘ ਅਤੇ ਉਨ੍ਹਾਂ ਦੇ ਭਰਾ ਭਾਈ ਹਰਦੀਪ ਸਿੰਘ ਦੀ ਹਾਜ਼ਰੀ ਵਿਚ ਪਾਰਟੀ ਦਫਤਰ ਦਾ ਉਦਘਾਟਨ ਕੀਤਾ | ਗਿਆਨੀ ਹਰਪ੍ਰੀਤ ਸਿੰਘ ਨੇ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਗੈਂਗਸਟਰਵਾਦ ਦੇ ਸਾਏ ਹੇਠ ਪੰਜਾਬ ਜੀਣ ਲਈ ਮਜ਼ਬੂਰ ਹੋਏ | ਹਰ ਰੋਜ਼ ਫ਼ਿਰੌਤੀਆਂ ਦੀ ਮੰਗ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪੰਥਕ ਧਿਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਇਕਜੁਟ ਹੋ ਕੇ ਪੰਜਾਬ ਦਾ ਨੁਕਸਾਨ ਕਰਨ ਵਾਲਿਆਂ ਖ਼ਿਲਾਫ਼ ਇਕਜੁਟ ਹੋ ਕੇ ਲੜਾਈ ਲੜਣੀ ਪਵੇਗੀ | ਇਸ ਮੌਕੇ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸੁਰਜੀਤ ਸਿੰਘ ਰੱਖੜਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ, ਗਗਨਦੀਪ ਸਿੰਘ ਬਰਨਾਲਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਅਜੇਪਾਲ ਸਿੰਘ ਮੀਰਾਂਕੋਟ, ਜਸਬੀਰ ਸਿੰਘ ਘੁੰਮਣ, ਜਥੇਦਾਰ ਭੁਪਿੰਦਰ ਸਿੰਘ ਸ਼ੇਖੂਪੁਰ, ਬੀਬੀ ਰਣਜੀਤ ਕੌਰ ਤਲਵੰਡੀ, ਗੁਰਜੀਤ ਸਿੰਘ ਤਲਵੰਡੀ, ਰਘੁਬੀਰ ਸਿੰਘ ਰਾਜਾਸਾਂਸੀ, ਸੁਖਦੇਵ ਸਿੰਘ ਫਗਵਾੜਾ, ਸਵਿੰਦਰ ਸਿੰਘ ਦੋਬਲੀਆ, ਦਲਜਿੰਦਰ ਸਿੰਘ ਵਿਰਕ, ਅੰਗਰੇਜ ਸਿੰਘ ਦੋਬਲੀਆ, ਦਲਜੀਤ ਸਿੰਘ ਅਮਰਕੋਟ, ਮਨਜੀਤ ਸਿੰਘ ਦਸੂਹਾ, ਜਗਜੀਤ ਸਿੰਘ ਕੋਹਲੀ, ਰਣਧੀਰ ਸਿੰਘ ਰੱਖੜਾ, ਗੁਰਲਾਲ ਸਿੰਘ ਸੰਧੂ, ਗੁਰਵਿੰਦਰ ਸਿੰਘ ਅਤੇ ਝਬਾਲ, ਜਗਜੀਤ ਸਿੰਘ ਸੰਘਾ, ਗੁਰਦਿਆਲ ਸਿੰਘ ਮੰਨਾ, ਲਖਬੀਰ ਸਿੰਘ ਲੱਖਾ, ਅੰਗਰੇਜ ਸਿੰਘ ਦੋਬਲੀਆ ਆਦਿ ਹਾਜ਼ਰ ਸਨ |