ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਉਨ੍ਹਾਂ ਨੂੰ ਵੱਡਾ ਸਮਰਥਨ ਦਿੱਤਾ | ਵੱਖ-ਵੱਖ ਮੀਟਿੰਗਾਂ ਵਿਚ ਕੀਤੀਆਂ ਚੋਣ ਮੀਟਿੰਗਾਂ ਦੌਰਾਨ ਜਿਥੇ ਆਮ ਆਦਮੀ ਪਾਰਟੀ ਦੇ ਮੰਤਰੀ ਅਤੇ ਸੀਨੀਅਰ ਆਗੂ ਪਹੁੰਚ ਕੇ ਹਰਮੀਤ ਸਿੰਘ ਸੰਧੂ ਲਈ ਵੋਟਾਂ ਮੰਗ ਰਹੇ ਹਨ, ਉਥੇ ਹਰਮੀਤ ਸਿੰਘ ਸੰਧੂ ਵਲੋਂ ਪਿੰਡਾਂ ਵਿਚ ਜਾ ਕੇ ਲੋਕਾਂ ਕੋਲੋਂ ਵੋਟਾਂ ਮੰਗੀਆਂ ਜਾ ਰਹੀਆਂ ਹਨ | ਪਿੰਡ ਬਘੇਲ ਸਿੰਘ ਵਾਲਾ ਵਿਖੇ ਚੋਣ ਮੀਟਿੰਗ ਦੌਰਾਨ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਤਰਨ ਤਾਰਨ ਵਿਚ ਨਸ਼ਾ, ਗੁੰਡਾਗਰਦੀ, ਗੈਂਗਸਟਰਵਾਦ, ਬੇਰੁਜਗਾਰੀ ਅਤੇ ਵਿਕਾਸ ਦੇ ਰੁਕੇ ਕੰਮ ਲੋਕਾਂ ਲਈ ਸਭ ਤੋਂ ਵੱਡੀ ਸਮੱਸਿਆ ਹਨ | ਉਹ ਇਸ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਚੰਗੀ ਤਰ੍ਹਾਂ ਜਾਣਦੇ ਹਨ, ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਉਨ੍ਹਾਂ ਨੂੰ ਹਲਕੇ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਲਈ ਵਿਸਵਾਸ਼ ਦਿਵਾਇਆ ਗਿਆ ਹੈ |