13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਆਈ.ਟੀ.ਆਈਜ਼ ਠੇਕਾ ਯੂਨੀਅਨ ਦਾ ਤਰਨ ਤਾਰਨ ਵਿਖੇ ਧਰਨਾ 6 ਨੂੰ <br/>

Ad Position 21
No active advertisement
ਅਜੀਤ ਡੈਸਕ 02-11-2025
ਤਰਨ ਤਾਰਨ, 1 ਨਵੰਬਰ (ਪਰਮਜੀਤ ਜੋਸ਼ੀ)- ਸਰਕਾਰੀ ਆਈ.ਟੀ. ਆਈਜ਼ ਠੇਕਾ ਯੂਨੀਅਨ ਸੂਬਾ ਕਮੇਟੀ ਮੈਂਬਰਾਂ ਦੀ ਹੋਈ ਮੀਟਿੰਗ ਵਿਚ ਸਰਬਸੰਮਤੀ ਨਾਲ ਇਹ ਫੈਸਲਾ ਕੀਤਾ ਗਿਆ ਕਿ ਸਰਕਾਰੀ ਆਈ.ਟੀ.ਆਈਜ਼ ਠੇਕਾ ਯੂਨੀਅਨ ਪੰਜਾਬ ਵਲੋੋਂ ਤਰਨ ਤਾਰਨ ਵਿਖੇ ਹੋਣ ਜਾ ਰਹੀਂ ਜ਼ਿਮਨੀ ਚੋਣਾਂ ਦੌਰਾਨ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਅਤੇ ਲੋਕ ਮਾਰੂ ਨੀਤੀਆਂ ਖ਼ਿਲਾਫ਼ 6 ਨਵੰਬਰ ਨੂੰ ਧਰਨਾ ਦਿੱਤਾ ਜਾਵੇਗਾ | ਇਸ ਤੋੋਂ ਪਹਿਲਾਂ ਤਰਨ ਤਾਰਨ ਵਿਖੇ ਰੋਸ ਮਾਰਚ ਕਰਕੇ ਸਥਾਨਕ ਲੋਕਾਂ ਨੂੰ ਸਰਕਾਰ ਦੀਆਂ ਮਾੜੀਆਂ ਨੀਤੀਆਂ ਬਾਰੇ ਚਨਣਾ ਪਾਇਆ ਜਾਵੇਗਾ | ਜਾਣਕਾਰੀ ਦਿੰਦੇ ਸੂਬਾ ਕਮੇਟੀ ਮੈਂਬਰ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿਛਲੇ 15-16 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਆਈ.ਟੀ. ਆਈਆਂ ਵਿਚ ਗਰੁੱਪ ਬੀ ਕਰਾਫਟ ਇੰਸਟਰਕਟਰ ਵਜੋਂ ਬਿਨਾਂ ਸਰਕਾਰੀ ਸਹੂਲਤਾਂ ਤੋਂ ਠੇਕੇ ਤੇ ਸਿਰਫ਼ 15 ਹਜ਼ਾਰ ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਨ ਜਦਕਿ ਸਾਡੀ ਭਰਤੀ ਵਿਭਾਗ ਵਲੋਂ ਸਮੇਂ-ਸਮੇਂ ਉੱਪਰ ਜਾਰੀ ਹਦਾਇਤਾਂ ਰਾਹੀਂ ਪਾਰਦਰਸ਼ੀ ਢੰਗ ਨਾਲ ਅਖ਼ਬਾਰਾਂ ਵਿਚ ਇਸ਼ਤਿਹਾਰ ਦੇ ਕੇ, ਰੋਜ਼ਗਾਰ ਦਫ਼ਤਰਾਂ ਰਾਹੀਂ ਕੀਤੀ ਗਈ ਹੈ | ਅਸੀਂ ਡੀ.ਜੀ.ਟੀ. ਭਾਰਤ ਸਰਕਾਰ ਵਲੋਂ ਮੰਗੀਆਂ ਜਾਂਦੀਆਂ ਸਾਰੀਆਂ ਵਿੱਦਿਅਕ ਯੋਗਤਾਵਾਂ ਪੂਰੀਆਂ ਕਰਦੇ ਹਾਂ, ਪ੍ਰੰਤੂ ਫਿਰ ਵੀ ਸਾਡੇ ਨਾਲ ਸੂਬਾ ਸਰਕਾਰ ਸਾਡੇ ਨਾਲ ਧੱਕਾ ਕਰ ਰਹੀ ਹੈ | ਉਨ੍ਹਾਂ ਕਿਹਾ ਕਿ 6 ਨਵੰਬਰ ਨੂੰ ਤਰਨ ਤਾਰਨ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਮਮਤਾ ਨਿਕੇਤਨ ਸਕੂਲ ਵਿਚ ਬੱਚਿਆਂ ਦੀ ਗਤਕੇ 'ਚ ਚੜ੍ਹਤ <br/> ਅਗਲੀ ਖ਼ਬਰ ਡੀਪੂ ਹੋਲਡਰ ਫੈਡਰੇਸ਼ਨ ਵਲੋਂ 7 ਨੂੰ ਤਰਨ ਤਾਰਨ ਵਿਖੇ ਰੋਸ ਧਰਨੇ ਦਾ ਐਲਾਨ <br/>
Ad Position 24