ਝਬਾਲ, 1 ਨਵੰਬਰ (ਸਰਬਜੀਤ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੀ ਚੋਣ ਮੁਹਿਮ ਨੂੰ ਤੇਜ਼ ਕਰਦਿਆ ਕਾਂਗਰਸ ਹਾਈ ਕਮਾਂਡ ਵਲੋਂ ਪਿੰਡ ਮੱਝੂਪੁਰ ਵਿਖੇ ਸਾਬਕਾ ਸਰਪੰਚ ਐਡਵੋਕੇਟ ਕੁਲਦੀਪ ਸਿੰਘ ਸਿੰਘ ਗਲੋਬਲ ਵਾਲਿਆਂ ਦੇ ਗ੍ਰਹਿ ਵਿਖੇ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਭਰਵੀਂ ਚੋਣ ਮੀਟਿੰਗ ਕੀਤੀ ਗਈ, ਜਿਸ ਵਿਚ ਇਲਾਕੇ ਦੇ ਲੋਕਾਂ ਦੀ ਵੱਡੀ ਹਾਜ਼ਰੀ ਕਾਰਨ ਇਹ ਮੀਟਿੰਗ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ | ਜਿਸ ਵਿਚ ਉਚੇਚੇ ਤੌਰ 'ਤੇ ਪਹੁੰਚੇ ਕਾਂਗਰਸ ਦੇ ਸੂਬਾਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੀਟਿੰਗ ਵਿਚ ਹਾਜ਼ਰ ਲੋਕਾਂ ਦੀ ਵੱਡੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਪਿਛਲੀ ਕਾਂਗਰਸ ਸਰਕਾਰ ਨੇ ਜੋ ਹਰੇਕ ਵਰਗ ਅਤੇ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾੀੲਆਂ ਸਨ, ਉਹ ਸਾਰੀਆਂ ਸਹੂਲਤਾਂ ਨੂੰ ਸੂਬੇ ਦੀ 'ਆਪ' ਸਰਕਾਰ ਨੇ ਖਤਮ ਕਰਕੇ ਗਰੀਬ ਲੋਕਾਂ ਨਾਲ ਧੋਖਾ ਕੀਤਾ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਾਲਤ ਸਰਕਾਰ ਦੀਆਂ ਮਾੜੀਆ ਨੀਤੀਆਂ ਕਰਕੇ ਦਿਨੋਂ ਦਿਨ ਖ਼ਰਾਬ ਹੋ ਰਹੇ ਹਨ, ਇਸ ਲਈ ਕਾਂਗਰਸੀ ਉਮੀਦਵਾਰ ਕਰਨ ਬੁਰਜ ਨੂੰ ਵੋਟਾਂ ਪਾ ਕੇ ਜਿਤਾਇਆ ਜਾਵੇ ਕਿਉਂਕਿ ਕਾਂਗਰਸ ਪਾਰਟੀ ਹੀ ਸੂਬੇ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਜਾ ਸਕਦੀ ਹੈ | ਇਸ ਸਮੇਂ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੇ ਸੰਬੋਧਨ ਕਰਦਿਆਂ ਆਖਿਆ ਕਿ ਮੈਂ ਹਮੇਸ਼ਾ ਹੀ ਹਲਕਾ ਵਾਸੀਆਂ ਦੀ ਸੇਵਾ ਵਿਚ ਹਾਜ਼ਰ ਰਹਾਂਗਾ | ਇਸ ਸਮੇਂ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੰਤਰੀ ਬਲਬੀਰ ਸਿੰਘ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ , ਕੁਲਬੀਰ ਸਿੰਘ ਜ਼ੀਰਾ ਤੇ ਪ੍ਰਮੁੱਖ ਵਿਅਕਤੀਆਂ ਨੂੰ ਜੀ ਆਇਆਂ ਕਹਿੰਦਿਆਂ ਐਡਵੋਕੇਟ ਕੁਲਦੀਪ ਸਿੰਘ ਮੱਝੂਪੁਰ, ਸਾਬਕਾ ਸਰਪੰਚ ਦਿਆਲ ਸਿੰਘ, ਰਾਣਾ ਮੱਝੂਪੁਰ, ਸਾਹਿਲ ਮੱਝੂਪੁਰ ਨੇ ਸਨਮਾਨਿਤ ਕਰਦਿਆਂ ਪੂਰਾ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆ | ਇਸ ਸਮੇਂ ਸੀਨੀਅਰ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ, ਚੇਅਰਮੈਨ ਰਮਨ ਕੁਮਾਰ, ਸਾਬਕਾ ਸਰਪੰਚ ਮਿਲਖਾ ਸਿੰਘ ਮੱਜੂਪੁਰ, ਸਾਬਕਾ ਸਰਪੰਚ ਹਰਪਾਲ ਸਿੰਘ ਭੋਜੀਆਂ, ਸਰਪੰਚ ਸਕੱਤਰ ਸਿੰਘ ਮਾਲੂਵਾਲ, ਸਰਜੀਤ ਸਿੰਘ ਮੱਜੂਪੁਰ, ਦਿਲਬਾਗ ਸਿੰਘ ਮੱਜੂਪੁਰ, ਹੀਰਾ ਸਿੰਘ ਮਜੂਪੁਰ, ਅਵਤਾਰ ਸਿੰਘ ਮੱਜੂਪੁਰ, ਅੰਗਰੇਜ਼ ਸਿੰਘ ਮੱਜੂਪੁਰ ਡੀਪੂ ਵਾਲਾ, ਬੌਬੀ ਸਿੱਧੂ ਮੀਰਪੁਰ ਆਦਿ ਹਾਜ਼ਰ ਸਨ |