13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਝੂਠੇ ਲਾਰਿਆਂ ਤੋਂ ਬਿਨਾਂ ਕੁਝ ਨਹੀਂ ਦਿੱਤਾ- ਰਾਜਾ ਵੜਿੰਗ, ਬੁਲਾਰੀਆ <br/>

Ad Position 21
No active advertisement
ਅਜੀਤ ਡੈਸਕ 02-11-2025
ਝਬਾਲ, 1 ਨਵੰਬਰ (ਸਰਬਜੀਤ ਸਿੰਘ)- ਬਾਬਾ ਲੰਗਾਹ ਪੰਚਾਇਤ ਅੱਡਾ ਝਬਾਲ ਵਿਖੇ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਸਾਬਕਾ ਸਰਪੰਚ ਪ੍ਰਗਟ ਸਿੰਘ ਮਲਵਈ ਦੇ ਗ੍ਰਹਿ ਵਿਖੇ ਇਲਾਕਾ ਵਾਸੀਆਂ ਦੀ ਮੀਟਿੰਗ ਹੋਈ | ਜਿਸ ਵਿਚ ਇਕੱਤਰ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਵਿਚ ਜੰਗਲ ਦਾ ਰਾਜ ਬਣਾ ਕੇ ਰੱਖ ਦਿੱਤਾ ਹੈ, ਵਿਕਾਸ ਦੀ ਨਾਮ ਅਤੇ ਗ਼ਰੀਬਾਂ ਨੂੰ ਸਹੂਲਤਾਂ ਦੇਣ ਦੀ ਥਾਂ ਝੂਠੇ ਲਾਰਿਆਂ ਨਾਲ ਕਾਇਮ ਟਪਾਇਆ ਜਾ ਰਿਹਾ ਹੈ, ਇਸ ਲਈ ਜੇਕਰ ਤੁਸੀਂ ਚਾਹੁੰਦੇ ਹੋ ਕਿ ਪੰਜਾਬ ਵਿਚ ਮੁੜ ਖੁਸ਼ੀਆਂ ਆਉਣ ਤੇ ਪੰਜਾਬ ਰੰਗਲਾ ਬਣੇ ਤਾਂ ਕਾਂਗਰਸ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੂੰ ਆਪਣੀ ਵੋਟ ਦਿਉ | ਇਸ ਸਮੇਂ ਗੁਰਪ੍ਰੀਤ ਸਿੰਘ ਕਾਂਗੜ ਸਾਬਕਾ ਮੰਤਰੀ, ਸਾਬਕਾ ਮੰਤਰੀ ਬਲਬੀਰ ਸਿੰਘ ਸੰਧੂ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ, ਚੇਅਰਮੈਨ ਰਮਨ ਕੁਮਾਰ ਝਬਾਲ, ਸਰਪੰਚ ਪ੍ਰਗਟ ਸਿੰਘ ਬਾਬਾ ਲੰਗਾਹ, ਪ੍ਰਧਾਨ ਅਸ਼ੋਕ ਕੁਮਾਰ, ਨਿੱਪੀ ਸੂਦ, ਡਾ. ਚਰਨਜੀਤ ਸਿੰਘ ਸੋਢੀ, ਨਿਕੁੱਲ ਧੋਨੀ, ਮੈਂਬਰ ਹਰਭਿੰਦਰ ਸਿੰਘ ਝਬਾਲ, ਸੁਖਵਿੰਦਰ ਸਿੰਘ ਬਿੱਟੂ, ਹਰਜੋਤ ਸਿੰਘ ਛਾਪਾ, ਸਤਬੀਰ ਸਿੰਘ ਆੜ੍ਹਤੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਖਾਰਾ ਵਿਖੇ ਭਾਜਪਾ ਨੂੰ ਲੋਕਾਂ ਨੇ ਦੁਆਇਆ ਕਮਲ ਦੇ ਫੁੱਲ ਨੂੰ ਵੋਟ ਦੇਣ ਦਾ ਵਿਸ਼ਵਾਸ <br/> ਅਗਲੀ ਖ਼ਬਰ ਕਾਂਗਰਸ ਨੇ ਪਹਿਲੀ ਨਵੰਬਰ ਵਾਲੇ ਦਿਨ ਕੀਤਾ ਸੀ ਇਨਸਾਨੀਅਤ ਦਾ ਘਾਣ- ਚੁੱਘ <br/>
Ad Position 24