ਝਬਾਲ, 1 ਨਵੰਬਰ (ਸੁਖਦੇਵ ਸਿੰਘ)-'ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ' ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਕਈ ਪਰਿਵਾਰ ਪੰਥਕ ਜਥੇਬੰਦੀ ਵਿਚ ਸ਼ਾਮਿਲ ਹੋ ਗਏ, ਜਿਨ੍ਹਾਂ ਨੂੰ ਬਾਪੂ ਤਰਸੇਮ ਸਿੰਘ ਵਲੋਂ ਸਿਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਈ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਕਾਲੀ ਦਲ ਵਾਰਸ ਪੰਜਾਬ ਦੇ ਮੁਖੀ ਅਤੇ ਸਾਂਸਦ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਬੇਟੇ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਬੀੜਾ ਚੁੱਕਿਆ ਗਿਆ ਸੀ, ਪਰ ਮੌਜੂਦਾ ਸਰਕਾਰ ਦੀਆਂ ਅੱਖਾਂ ਵਿਚ ਉਹ ਰੜਕਣ ਲੱਗ ਪਿਆ ਅਤੇ ਭਾਈ ਅੰਮਿ੍ਤਪਾਲ ਸਿੰਘ ਨੂੰ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ ਪਰ ਲੋਕ ਸਭਾ ਚੋਣਾਂ ਦੌਰਾਨ ਜਿਸ ਤਰ੍ਹਾਂ ਭਾਈ ਅੰਮਿ੍ਤਪਾਲ ਸਿੰਘ ਨੂੰ ਜੇਲ੍ਹ ਵਿਚੋਂ ਲੋਕਾਂ ਵਲੋਂ ਜਿਤਾਇਆ ਗਿਆ ਹੈ, ਉਹ ਸਰਕਾਰ ਦੇ ਮੂੰਹ 'ਤੇ ਬਹੁਤ ਵੱਡੀ ਚਪੇੜ ਹੈ, ਇਸੇ ਤਰ੍ਹਾਂ ਹੁਣ ਤਰਨ ਤਾਰਨ ਦੇ ਲੋਕਾਂ ਕੌਮੀ ਯੋਧੇ ਭਾਈ ਸੰਦੀਪ ਸਿੰਘ ਸੰਨੀ ਦੇ ਭਰਾ ਮਨਦੀਪ ਸਿੰਘ ਨੂੰ ਤਰਨ ਤਾਰਨ ਦੀ ਜ਼ਿਮਨੀ ਚੋਣ ਵਿਚ ਜਿਤਾਉਣਾ ਹੈ, ਤਾਂ ਜੋ ਸਰਕਾਰਾਂ ਨੂੰ ਇਹ ਪਤਾ ਲੱਗ ਜਾਵੇ ਕਿ ਕਿਸ ਤਰ੍ਹਾਂ ਲੋਕਾਂ ਉਪਰ ਅਗਰ ਤਸ਼ਦੱਦ ਢਾਹਿਆ ਜਾਵੇਗਾ ਤਾਂ ਇਸ ਦਾ ਨਤੀਜਾ ਬੁਰਾ ਭੁਗਤਣਾ ਪਵੇਗਾ |