13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਝਬਾਲ ਪੁਖਤਾ ਅਤੇ ਝਬਾਲ ਅੱਡੇ ਦੇ ਸੈਂਕੜੇ ਪਰਿਵਾਰ 'ਆਪ' 'ਚ ਸ਼ਾਮਿਲ

Ad Position 21
No active advertisement
'ਆਪ' 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਸਨਮਾਨ ਕਰਦੇ ਹੋਏ ਕੈਬਨਿਟ ਮੰਤਰੀ ਬਰਿੰਦਰ ਗੋਇਲ | ਤਸਵੀਰ:ਸੁਖਦੇਵ ਸਿੰਘ <br/> 02-11-2025
ਝਬਾਲ, 1 ਨਵੰਬਰ (ਸੁਖਦੇਵ ਸਿੰਘ)-ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਝਬਾਲ ਪੁਖਤਾ ਅਤੇ ਝਬਾਲ ਅੱਡਾ ਦੇ ਸੈਂਕੜੇ ਪਰਿਵਾਰਾਂ ਨੇ 'ਆਪ' ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਪਾਰਟੀ 'ਚ ਰਸਮੀ ਤੌਰ 'ਤੇ ਸ਼ਾਮਿਲ ਕਰਵਾਇਆ | ਇਹ ਸ਼ਮੂਲੀਅਤ ਸਮਾਗਮ ਸਰਪੰਚ ਮੋਨੂੰ ਚੀਮਾ, ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਹੋਇਆ | ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਅੱਜ ਵੱਡੀ ਗਿਣਤੀ ਵਿਚ ਬੀਬੀਆਂ, ਮਾਤਾਵਾਂ ਅਤੇ ਭੈਣਾਂ 'ਆਪ' ਪਰਿਵਾਰ ਦਾ ਹਿੱਸਾ ਬਣੀਆਂ ਹਨ, ਜਿਸ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਵੱਡੀ ਮਜ਼ਬੂਤੀ ਮਿਲੀ ਹੈ | ਉਨ੍ਹਾਂ ਇਸ ਵੱਡੀ ਸ਼ਮੂਲੀਅਤ ਲਈ ਸਥਾਨਕ ਆਗੂਆਂ ਮੋਨੂੰ ਚੀਮਾ, ਵਿਧਾਇਕ ਗਿਆਸਪੁਰਾ ਅਤੇ ਚੇਅਰਮੈਨ ਹਡਾਣਾ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ | ਗੋਇਲ ਨੇ ਦਾਅਵਾ ਕੀਤਾ ਕਿ ਇਨ੍ਹਾਂ ਪਰਿਵਾਰਾਂ ਦੇ ਸਮਰਥਨ ਨਾਲ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ਪੂਰੀ ਤਰ੍ਹਾਂ ਯਕੀਨੀ ਹੋ ਗਈ ਹੈ | ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਗੋਇਲ ਨੇ ਕਿਹਾ ਕਿ ਅੱਜ ਦੂਜੀਆਂ ਪਾਰਟੀਆਂ ਕੋਲ ਲੋਕਾਂ ਨੂੰ ਦੱਸਣ ਲਈ ਕੱਖ ਨਹੀਂ ਹੈ | ਉਹ ਸਿਰਫ਼ ਵੱਖ-ਵੱਖ ਤਰ੍ਹਾਂ ਦੇ ਸਹਾਰੇ ਲੱਭ ਰਹੇ ਹਨ, ਕੋਈ ਫੌਜੀਆਂ ਦੇ ਨਾਂ 'ਤੇ ਵੋਟਾਂ ਮੰਗ ਰਿਹਾ ਹੈ ਅਤੇ ਕੋਈ ਧਰਮ ਦੇ ਨਾਂਅ 'ਤੇ |
Ad Position 22
No active advertisement
ਪਿਛਲੀ ਖ਼ਬਰ ਐਚ. ਆਈ. ਐਮ. ਟੀ. ਕਾਲਜ 'ਚ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ਪੜੇ੍ਹ ਲਿਖੇ ਵਰਗ ਵਲੋਂ ਭਾਈ ਮਨਦੀਪ ਸਿੰਘ ਦੇ ਹੱਕ 'ਚ ਨਿਤਰਨਾ ਸ਼ੁੱਭ ਸੰਕੇਤ- ਚੰਦੂਮਾਜਰਾ <br/>
Ad Position 24