14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਪਿੰਡ ਭੋਜੀਆਂ ਵਿਖੇ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਸਮਰਥਨ

Ad Position 21
No active advertisement
ਅਜੀਤ ਡੈਸਕ 02-11-2025
ਝਬਾਲ, 1 ਨਵੰਬਰ (ਸੁਖਦੇਵ ਸਿੰਘ)- ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਸਬੰਧ ਵਿਚ ਪਿੰਡ ਭੋਜੀਆਂ ਵਿਖੇ ਹੋਈ ਇੱਕ ਪ੍ਰਭਾਵਸ਼ਾਲੀ 'ਲੋਕ ਮਿਲਣੀ' ਵਿਚ ਆਮ ਆਦਮੀ ਪਾਰਟੀ ਨੂੰ ਪਿੰਡ ਦੇ ਲੋਕਾਂ ਵਲੋਂ ਭਰਵਾਂ ਸਮਰਥਨ ਮਿਲਿਆ | ਇਹ ਮੀਟਿੰਗ ਸਥਾਨਕ ਆਗੂ ਹਰਪ੍ਰੀਤ ਸਿੰਘ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਈ ਗਈ | ਇਸ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ ਅਤੇ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ | ਪਿੰਡ ਵਾਸੀਆਂ ਦੇ ਇਸ ਭਰਵੇਂ ਸਮਰਥਨ ਨੇ ਮਾਹੌਲ ਨੂੰ ਬੇਹੱਦ ਉਤਸ਼ਾਹਜਨਕ ਬਣਾ ਦਿੱਤਾ | ਇਸ ਮੌਕੇ ਸੰਧੂ ਨੇ ਕਿਹਾ ਕਿ ਪਿੰਡ ਭੋਜੀਆਂ ਦੀ ਸੰਗਤ ਨੇ 'ਆਪ' ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਜੋ ਵਚਨ ਦਿੱਤਾ ਹੈ, ਉਸ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਤਰਨ ਤਾਰਨ ਦੇ ਲੋਕਾਂ ਦੀ ਪ੍ਰਤੀਬੱਧਤਾ ਪੂਰੀ ਤਰ੍ਹਾਂ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਲੋਕ-ਪੱਖੀ ਨੀਤੀਆਂ ਨਾਲ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ਰਚਾ ਅਬਜ਼ਰਵਰ ਮਨਜ਼ਰੁਲ ਹਸਨ ਵਲੋਂ ਪੋਲਿੰਗ ਬੂਥਾਂ ਦਾ ਦੌਰਾ ਅਗਲੀ ਖ਼ਬਰ ਪਿੰਡ ਨੂਰਦੀ ਵਿਖੇ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ 'ਚ ਰੈਲੀ
Ad Position 24