14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਵੱਖ-ਵੱਖ ਬਾਜ਼ਾਰਾਂ ਵਿਚ ਭਾਜਪਾ ਲੀਡਰਸ਼ਿਪ ਨੂੰ ਬਹੁਮਤ ਦੇਣ ਦੇ ਵਿਸ਼ਵਾਸ ਨਾਲ ਕੀਤਾ ਸਨਮਾਨਿਤ <br/>

Ad Position 21
No active advertisement
ਤਰਨ ਤਾਰਨ ਦੇ ਬਾਜ਼ਾਰਾਂ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਕਰਨ ਮੌਕੇ ਭਾਜਪਾ ਦੇ ਰਾਸ਼ਟਰੀ ਜਰਨਲ ਸਕੱਤਰ ਤਰੁਣ ਚੁੱਘ, ਉਮੀਦਵਾਰ ਹਰਜੀਤ ਸਿੰਘ ਸੰਧੂ ਅਤੇ ਹੋਰ ਪਾਰਟੀ ਦੇ ਸੀਨੀਅਰ ਅਧਿਕਾਰੀ | ਤਸਵੀਰਾਂ:ਮਨਜੀਤ ਸਿੰਘ<br/> 02-11-2025

ਤਰਨ ਤਾਰਨ, 1 ਨਵੰਬਰ (ਹਰਿੰਦਰ ਸਿੰਘ)- ਵਿਧਾਨ ਸਭਾ ਹਲਕਾ ਤਰਨ ਤਾਰਨ ਦੇੇ ਵੱਖ-ਵੱਖ ਬਜਾਰਾਂ ਵਿਚ ਭਾਜਪਾ ਦੇ ਜਨਰਲ ਸਕੱਤਰ ਮੰਤਰੀ ਤਰੁੱਣ ਚੁੱਘ ਨੇ ਸੀਨੀਅਰ ਲੀਡਰਸ਼ਿਪ ਸਮੇਤ ਤਰਨ ਤਾਰਨ ਤੋਂ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਹੱਕ ਵਿਚ ਡੋਰ ਟੂ ਡੋਰ ਚੋਣ ਪ੍ਰਚਾਰ ਕੀਤੇ, ਜਿਸ ਦੌਰਾਨ ਵੱਖ-ਵੱਖ ਬਾਜਾਰਾਂ ਵਿਚ ਦੁਕਾਨਦਾਰਾਂ ਵਲੋਂ ਵਿਸ਼ੇਸ਼ ਤੌਰ 'ਤੇ ਪਹੁੰਚੀ ਸਮੁੱਚੀ ਭਾਜਪਾ ਲੀਡਰਸ਼ਿਪ ਨੂੰ ਵੱਡਾ ਬਹੁਮਤ ਦੇਣ ਦੇ ਵਿਸ਼ਵਾਸ਼ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪ੍ਰਦੇਸ਼ ਜਨਰਲ ਸਕੱਤਰ ਰਾਕੇਸ਼ ਰਠੌਰ, ਸੂਬਾ ਮੀਤ ਪ੍ਰਧਾਨ ਕੇਡੀ ਭੰਡਾਰੀ, ਪ੍ਰਦੇਸ਼ ਸੂਬਾ ਪ੍ਰਧਾਨ ਐਸ.ਸੀ ਮੋਰਚਾ ਸੁੱਚਾ ਰਾਮ ਲੱਧੜ, ਸੀਨੀਅਰ ਅਧਿਕਾਰੀ ਰਾਜੇਸ਼ ਹਨੀ, ਕਿਸਾਨ ਮੋਰਚਾ ਰਾਸ਼ਟਰੀ ਆਗੂ ਬੀਬੀ ਸਰਬਜੀਤ ਕੌਰ ਬਾਠ, ਸਾਬਕਾ ਜ਼ਿਲ੍ਹਾ ਪ੍ਰਧਾਨ ਨਵਰੀਤ ਸਿੰਘ ਸਫੀਪੁਰ, ਸਾਬਕਾ ਜ਼ਿਲ੍ਹਾ ਪ੍ਰਧਾਨ ਚੰਦਰ ਅਗਰਵਾਲ, ਰਾਸ਼ਟਰੀ ਸਵੈ ਸੇਵਕ ਸੰਘ ਦੇ ਰਾਸ਼ਟਰੀ ਆਗੂ ਹਰਿੰਦਰ ਅਗਰਵਾਲ, ਜਨਰਲ ਸਕੱਤਰ ਹਰਪ੍ਰੀਤ ਸਿੰਘ ਸਿੰਦਬਾਦ, ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ, ਕਿਸਾਨ ਮੋਰਚਾ ਪ੍ਰਧਾਨ ਡਾ. ਅਵਤਾਰ ਸਿੰਘ ਵੇਈਾਪੂਈ, ਐਸ.ਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ ਤੋਂ ਇਲਾਵਾ ਵਪਾਰ ਸੈੱਲ ਕਨਵੀਨਰ ਮੇਜਰ ਸਿੰਘ ਗਿੱਲ, ਯੁਵਾ ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਐਸ.ਸੀ ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ, ਘੁੱਲਾ ਸਿੰਘ ਮਿਆਣੀ, ਸਰਕਲ ਜਨਰਲ ਸਕੱਤਰ ਜਸਵਿੰਦਰ ਸਿੰਘ, ਅਮਨ ਅਰੋੜਾ, ਰਾਮੇਸ਼ ਕਲਸੀ, ਮਨੀ ਤਰਨ ਤਾਰਨ, ਦੀਪਕ ਸ਼ਰਮਾ, ਪਰਮਜੀਤ ਸਿੰਘ ਲਾਲਕਾ, ਮਾਸਟਰ ਬਲਦੇਵ ਸਿੰਘ ਮੰਡ, ਜੱਬਰ ਸਿੰਘ ਮੁਰਾਦਪੁਰ, ਰਾਮੇਸ਼ ਕੁਮਾਰ ਮੁਰਾਦਪੁਰ ਤੋਂ ਇਲ਼ਾਵਾ ਵੱਡੀ ਗਿਣਤੀ ਵਿੱਚ ਭਾਜਪਾ ਆਗੂਆਂ ਨੇ ਸ਼ਿਰਕਤ ਕੀਤੀ | ਤਰਨ ਤਾਰਨ ਦੇ ਤਹਿਸੀਲ ਬਾਜ਼ਾਰ, ਅੱਡਾ ਬਾਜ਼ਾਰ ਦੇ ਸੈਂਕੜੇ ਦੁਕਾਨਦਾਰਾਂ ਨੇ ਭਾਜਪਾ ਦੇ ਡੋਰ ਟੂ ਡੋਰ ਚੋਣ ਪ੍ਰਚਾਰ ਨੂੰ ਭਰਵਾਂ ਹੁੰਗਾਰਾ ਦਿੱਤਾ ਅਤੇ ਕਿਹਾ ਕਿ ਉਹ ਸਮੇਂ ਦੀ ਉਡੀਕ ਵਿਚ ਹਨ ਕਿ ਪੰਜਾਬ ਨੂੰ ਸਾਫ ਸੁਥਰਾ ਮਾਹੌਲ ਦੇਣ ਵਾਲੀ ਭਾਜਪਾ ਨੂੰ ਆਪਣਾ ਜਨ ਸਮਰਥਨ ਦੇਈਏ ਅਤੇ ਪੰਜਾਬ ਨੂੰ ਮਾੜੀਆਂ ਅਲਾਮਤਾਂ ਤੋਂ ਬਚਾਈਏ | ਇਸ ਮੌਕੇ ਜਨਰਲ ਸਕੱਤਰ ਮੰਤਰੀ ਤਰੁਣ ਚੁੱਘ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ ਇੱਕ ਚੰਗੀ ਇਮਾਨਦਾਰ ਅਤੇ ਲੋਕਾਂ ਦੇ ਦੁੱਖਾਂ ਨੂੰ ਸਮਝਣ ਵਾਲੀ ਭਾਜਪਾ ਦੀ ਸਰਕਾਰ ਨੂੰ 2027 ਵਿਚ ਪੱਕਾ ਕਰਨ ਲਈ ਤਰਨਤਾਰਨ ਜਿਮਨੀ ਚੋਣ ਜਿੱਤ ਕੇ ਪੰਜਾਬ ਦੇ ਚੰਗੇ ਭਵਿੱਖ ਦੀ ਨੀਂਹ ਰੱਖੀਏ | ਇਸ ਮੌਕੇ ਤੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਜਿਆਦਾ ਸਮਾਂ ਨਹੀਂ ਮੰਗਦੇ ਸਿਰਫ ਇਕ ਸਾਲ ਲਈ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇ, ਗੁਰੂ ਨਗਰੀ ਦੀ ਨੁਹਾਰ ਬਦਲਣ ਲਈ ਵਿਧਾਨ ਸਭਾ ਵਿਚ ਜਾ ਕੇ ਵਿਸੇਸ਼ ਪੈਕੇਜ ਲਿਆਂਦਾ ਜਾਵੇਗਾ, ਜਿਸ ਨਾਲ ਸ਼ਹਿਰ ਦੀਆਂ ਪ੍ਰਮੁੱਖ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਉਣ ਤੋਂ ਇਲ਼ਾਵਾ ਹਲਕਾ ਤਰਨ ਤਾਰਨ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਪੂਰੀ ਤਰਾਂ ਨਾਲ ਮਜਬੂਤ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਜਾਇਦਾਦ ਤੋਂ ਰਾਜਨੀਤਿਕ ਪਾਰਟੀਆਂ ਦੇ ਹੋਰਡਿੰਗਜ਼ ਹਟਾਉਣ ਦੀਆਂ ਹਦਾਇਤਾਂ <br/> ਅਗਲੀ ਖ਼ਬਰ ਪੰਜਾਬ ਦੀ ਜਨਤਾ ਅਕਾਲੀ ਦਲ ਦੀ ਸਰਕਾਰ 'ਚ ਹੀ ਸੁਰੱਖਿਅਤ-ਬੀਬਾ ਬਾਦਲ <br/>
Ad Position 24