14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2025

ਬੀ.ਐੱਲ.ਓਜ਼ ਅਤੇ ਸੈਕਟਰਾਂ ਅਫ਼ਸਰਾਂ ਨੂੰ ਵੈੱਬ ਕਾਸਟਿੰਗ ਦੀ ਸਿਖਲਾਈ ਦਿੱਤੀ <br/>

Ad Position 21
No active advertisement
ਅਜੀਤ ਡੈਸਕ 02-11-2025
ਤਰਨ ਤਾਰਨ, 1 ਨਵੰਬਰ (ਇਕਬਾਲ ਸਿੰਘ ਸੋਢੀ)- ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਦੌਰਾਨ ਸਾਰੇ ਪੋਲਿੰਗ ਬੂਥਾਂ ਦੀ ਵੈੱਬ ਕਾਸਟਿੰਗ ਕੀਤੀ ਜਾਵੇਗੀ ਤਾਂ ਜੋ ਸਮੁੱਚੀ ਚੋਣ ਪ੍ਰੀਕਿ੍ਆ ਨੂੰ ਪਾਰਦਰਸ਼ੀ ਅਤੇ ਅਜ਼ਾਦਾਨਾਂ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ | ਹਰ ਪੋਲਿੰਗ ਬੂਥ ਦੀ ਵੈੱਬ ਕਾਸਟਿੰਗ ਕਰਨ ਲਈ ਲਗਾਏ ਜਾਣ ਵਾਲੇ ਸੀਸੀਟੀਵੀ ਕੈਮਰਿਆਂ ਦੀ ਕਾਰਜਪ੍ਰਣਾਲੀ ਦੀ ਨਿਗਰਾਨੀ ਕਰਨ ਅਤੇ ਇਸ ਸਾਰੇ ਅਮਲ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਸੈਕਟਰ ਅਫ਼ਸਰਾਂ ਅਤੇ ਬੀ.ਐੱਲ.ਓਜ਼. ਨੂੰ ਵੈੱਬ ਕਾਸਟਿੰਗ ਦੀ ਸਿਖਲਾਈ ਦਿੱਤੀ ਗਈ | ਇਸ ਸਿਖਲਾਈ ਪ੍ਰੋਗਰਾਮ ਵਿਚ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਰਿਟਰਨਿੰਗ ਅਫ਼ਸਰ ਗੁਰਮੀਤ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਦੱਸਿਆ ਕਿ 11 ਸੈਕਟਰ ਅਫ਼ਸਰਾਂ ਅਤੇ 120 ਬੀ.ਐੱਲ.ਓਜ਼ ਨੂੰ ਮਾਹਿਰਾਂ ਵੱਲੋਂ ਵੈੱਬ ਕਾਸਟਿੰਗ ਦੀ ਸਿਖਲਾਈ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਲਕੇ ਦੇ ਹਰ ਪੋਲਿੰਗ ਬੂਥ ਨੂੰ ਵੈੱਬ ਕਾਸਟਿੰਗ ਨਾਲ ਜੋੜਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰ ਸਾਂਝਾ ਮੋਰਚਾ ਤਰਨ ਤਾਰਨ ਜ਼ਿਮਨੀ ਚੋਣ 'ਚ ਅੱਜ ਕਰੇਗਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਰਕਾਰੀ ਜਾਇਦਾਦ ਤੋਂ ਰਾਜਨੀਤਿਕ ਪਾਰਟੀਆਂ ਦੇ ਹੋਰਡਿੰਗਜ਼ ਹਟਾਉਣ ਦੀਆਂ ਹਦਾਇਤਾਂ <br/>
Ad Position 24