ਝਬਾਲ, 2 ਨਵੰਬਰ (ਸਰਬਜੀਤ ਸਿੰਘ)ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ, ਜਦੋਂ ਪਿੰਡ ਸਵਰਗਾਪੁਰੀ ਦੇ ਸਰਪੰਚ ਸਤਿੰਦਰ ਸਿੰਘ ਹੈਪੀ ਦੀ ਪ੍ਰੇਰਨਾ ਸਦਕਾ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਕਈ ਪਰਿਵਾਰਾਂ ਨੇ 'ਆਪ' ਵਿਚ ਸ਼ਮੂਲੀਅਤ ਕਰ ਲਈ | ਇਸ ਮੌਕੇ 'ਆਪ' ਉਮੀਦਵਾਰ ਹਰਮੀਤ ਸਿੰਘ ਸੰਧੂ ਨੇ ਪਾਰਟੀ ਦੇ ਪਰਿਵਾਰ ਵਿਚ ਸ਼ਾਮਿਲ ਹੋਣ 'ਤੇ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ | ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਲੋਕ ਰਿਵਾਇਤੀ ਪਾਰਟੀਆਂ ਨੂੰ ਛੱਡ ਰਹੇ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਸ਼ਾਮਿਲ ਹੋਏ ਸਾਰੇ ਪਰਿਵਾਰਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਇਸ ਨਾਲ ਪਾਰਟੀ ਦੀ ਜਿੱਤ ਯਕੀਨੀ ਹੋਈ ਹੈ |
ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਸਰਪੰਚ ਹੈਪੀ ਦੀ ਪ੍ਰੇਰਨਾ ਸਦਕਾ ਕਈ ਪਰਿਵਾਰ 'ਆਪ' 'ਚ ਸ਼ਾਮਿਲ <br/>
ਅਜੀਤ ਡੈਸਕ
03-11-2025