ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)-ਪਿੰਡ ਕੋਟ ਦਸੰਧੀ ਮੱਲ ਦੀ ਸਰਦਾਰਨੀ ਗੁਰਬਚਨ ਕੌਰ ਪਤਨੀ ਸਵਰਨ ਸਿੰਘ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ | ਪਿੰਡ ਦੇ ਸਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿਤਾ ਗਿਆ | ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਾਬਕਾ ਸੰਸਦੀ ਸਕੱਤਰ ਅਤੇ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮੰਨਾ, ਭਾਜਪਾ ਦੇ ਅੰਮਿ੍ਤਸਰ ਦਿਹਾਤੀ ਪ੍ਰਧਾਨ ਹਰਦੀਪ ਸਿੰਘ ਗਿੱਲ, ਪ੍ਰਭਜੋਤ ਸਿੰਘ ਨਾਗੋਕੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਪਰਿਵਾਰ ਵਿਚ ਮਾਂ, ਪਤਨੀ ਦਾ ਬਹੁਤ ਵੱਡਾ ਰੋਲ ਹੁੰਦਾ ਹੈ ਅਤੇ ਉਸ ਦੇ ਤੁਰ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪੈਂਦਾ ਹੈ, ਜਿਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸਵਰਨ ਸਿੰਘ ਦੇ ਪਰਿਵਾਰ ਨਾਲ ਪਰਿਵਾਰਿਕ ਰਿਸ਼ਤਾ ਹੈ | ਉਨ੍ਹਾਂ ਨੇ ਸਰਦਾਰਨੀ ਗੁਰਬਚਨ ਕੌਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਅਰਦਾਸ ਕੀਤੀ ਕਿ ਪਰਮਾਤਮਾ ਉਨ੍ਹਾਂ ਨੂੰ ਚਰਨਾਂ ਵਿਚ ਨਿਵਾਸ ਬਖਸ਼ੇ |