ਤਰਨ ਤਾਰਨ, 2 ਨਵੰਬਰ (ਇਕਬਾਲ ਸਿੰਘ ਸੋਢੀ)-7 ਨਵੰਬਰ ਨੂੰ ਅਕਤੂਬਰ ਇਨਕਲਾਬ ਦੀ ਵਰੇ੍ਹਗੰਢ ਨੂੰ ਸਮਰਪਤ ਕਸਬਾ ਝਬਾਲ 'ਚ ਵਿਸ਼ਾਲ ਰੈਲੀ ਕੀਤੀ ਜਾਵੇਗੀ | ਇਹ ਜਾਣਕਾਰੀ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ, ਜ਼ਿਲ੍ਹਾ ਵਿੱਤ ਸਕੱਤਰ ਬਲਦੇਵ ਸਿੰਘ ਪੰਡੋਰੀ, ਨਰਿੰਦਰ ਸਿੰਘ ਰਟੌਲ, ਜਰਨੈਲ ਸਿੰਘ ਰਸੂਲਪੁਰ ਨੇ ਦਿੱਤੀ | ਇਨ੍ਹਾਂ ਆਗੂਆਂ ਨੇ ਰੈਲੀ ਦੀ ਤਿਆਰੀ ਸੰਬੰਧੀ ਕੈਰੋਵਾਲ, ਮੱਜੂਪੁਰ, ਝਬਾਲ, ਰਸੂਲਪੁਰ, ਗੰਡੀਵਿੰਡ ਆਦਿ ਪਿੰਡਾਂ ਦੀਆਂ ਤਿਆਰੀਆਂ ਸੰਬੰਧੀ ਰਾਬਤਾ ਕਾਇਮ ਕੀਤਾ | ਰੈਲੀ 'ਚ ਵੱਡੀ ਗਿਣਤੀ 'ਚ ਮਜ਼ਦੂਰ ਕਿਸਾਨ ਅਤੇ ਔਰਤਾਂ ਵੱਡੀ ਗਿਣਤੀ 'ਚ ਪਹੁੰਚਣਗੇ | ਰੈਲੀ 'ਚ ਨਸ਼ਿਆਂ ਨੂੰ ਉਤਸ਼ਾਹਿਤ ਕਿਸਾਨਾਂ, ਮਜ਼ਦੂਰਾਂ ਅਤੇ ਆਮ ਵਰਗ ਦੇ ਕਿੱਤੇ ਨੂੰ ਤਬਾਹ ਕਰਨ ਵਾਲੀਆਂ ਰਾਜ ਕਰਦੀਆਂ ਧਿਰਾਂ, ਫਾਂਸ਼ੀਵਾਦੀ ਤਾਕਤਾਂ ਵਿਰੁੱਧ ਪੰਜਾਬ ਦੀ ਧਰਤੀ ਤੇ ਫੁੱਟ ਪਾਓ ਤਾਕਤਾਂ ਨੂੰ ਹਰਾਉਣ ਲਈ ਧਰਮ ਨਿਰਪੱਖ ਸੈਕੂਲਰ ਸੋਚ ਰੱਖਣ ਵਾਲੀਆਂ ਧਿਰਾਂ ਨੂੰ ਫ਼ਤਵਾ ਦੇਣ ਦੀ ਅਪੀਲ ਕੀਤੀ ਜਾਵੇਗੀ | ਰੈਲੀ ਨੂੰ ਪਾਰਟੀ ਦੇ ਕੌਮੀ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਸੂਬਾ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਤੋਂ ਇਲਾਵਾ ਜ਼ਿਲ੍ਹੇ ਦੇ ਆਗੂ ਸੰਬੋਧਨ ਕਰਨਗੇ |