27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪਿ੍ੰਸੀਪਲ ਸੁਖਵਿੰਦਰ ਕੌਰ ਨੂੰ ਜਿਤਾ ਕੇ ਲੋਕ ਅਕਾਲੀ ਦਲ ਦੀ ਵਾਪਸੀ ਦਾ ਮੁੱਢ ਬੰਨ੍ਹਣ—ਸੁਖਬੀਰ <br/>

Ad Position 21
No active advertisement
ਅਜੀਤ ਡੈਸਕ 03-11-2025
ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)—ਤਰਨ ਤਾਰਨ ਜ਼ਿਮਨੀ ਚੋਣ ਲਈ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵੱਖ ਵੱਖ ਹਿੱਸਿਆਂ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਤੋਂ ਚੱਲਦੀਆਂ ਸਿਆਸੀ ਪਾਰਟੀਆਂ ਪੰਜਾਬ ਦਾ ਕਦੇ ਵੀ ਭਲਾ ਨਹੀਂ ਕਰ ਸਕਦੀਆਂ | ਪੰਜਾਬ ਦੇ ਭਲੇ ਲਈ ਸ਼ੋ੍ਰਮਣੀ ਅਕਾਲੀ ਦਲ ਦਾ ਪੰਜਾਬ ਦੀ ਸੱਤਾ ਵਿਚ ਆਉਣਾ ਬਹੁਤ ਜ਼ਰੂਰੀ ਹੈ | ਇਸ ਕਰਕੇ ਤਰਨ ਤਾਰਨ ਜ਼ਿਮਨੀ ਚੋਣ ਵਿਚ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਨੂੰ ਜਿਤਾਅ ਕੇ ਅਕਾਲੀ ਦਲ ਦੀ ਸੱਤਾ ਵਿਚ ਵਾਪਸੀ ਦਾ ਮੁੱਢ ਬੰਨਿਆ ਜਾਵੇ, ਤਾਂ ਜੋ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਰੋਧੀ ਪਾਰਟੀਆਂ ਦਾ ਸਫ਼ਾਇਆ ਹੋ ਸਕੇ | ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਪੰਜਾਬ ਦੇ ਹੱਕਾਂ ਉਪਰ ਡਾਕਾ ਮਾਰਨਾ ਲਗਾਤਾਰ ਜਾਰੀ ਹੈ | ਸ਼ੋ੍ਰਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਪੰਜਾਬ ਦੇ ਹੱਕਾਂ ਦੀ ਰਾਖੀ ਕੀਤੀ ਅਤੇ ਆਪਣੀ ਸਰਕਾਰ ਦੇ ਸਮੇਂ ਪੰਜਾਬ ਨਾਲ ਵਿਤਕਰਾ ਨਹੀਂ ਹੋਣ ਦਿੱਤਾ, ਜਦਕਿ ਹੋਣ ਪੰਜਾਬ ਦੇ ਹੱਕਾਂ ਉਪਰ ਕੇਂਦਰ ਵਲੋਂ ਡਾਕਾ ਮਾਰਿਆ ਜਾ ਰਿਹਾ ਹੈ ਅਤੇ ਸੱਤਾਧਾਰੀ ਪਾਰਟੀ ਚੁੱਪ ਧਾਰੀ ਬੈਠੀ ਹੈ, ਜੋ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਵੱਡੀ ਠੇਸ ਪਹੁੰਚਾਉਣ ਦੇ ਬਰਾਬਰ ਹੈ | ਇਸ ਮੌਕੇ ਬੀਬੀ ਸੁਖਵਿੰਦਰ ਕੌਰ ਨੇ ਤਰਨ ਤਾਰਨ ਵਾਸੀਆਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਹਨ, ਉਸ ਨੂੰ ਸ਼ੋ੍ਰਮਣੀ ਅਕਾਲੀ ਦਲ ਵਲੋਂ ਪੂਰਾ ਕੀਤਾ ਜਾਵੇਗਾ, ਲੋਕ ਬਿਨਾਂ ਕਿਸੇ ਡਰ ਦੇ ਸ਼ੋ੍ਰਮਣੀ ਅਕਾਲੀ ਦਲ ਦੇ ਹੱਕ ਵਿਚ ਵੋਟ ਪਾਉਣ |

Ad Position 22
No active advertisement
ਪਿਛਲੀ ਖ਼ਬਰ ਸਰਹਾਲੀ ਸਾਹਿਬ ਵਲੋਂ ਹੜ੍ਹ ਪੀੜਤ ਕਿਸਾਨਾਂ 'ਚ ਬੀਜ ਅਤੇ ਖਾਦ ਵੰਡਣ ਦੀ ਸੇਵਾ <br/> ਅਗਲੀ ਖ਼ਬਰ 7 ਨੂੰ ਆਰ.ਐਮ.ਪੀ.ਆਈ. ਵਲੋਂ ਕਸਬਾ ਝਬਾਲ 'ਚ ਹੋਵੇਗੀ ਰੈਲੀ- ਦਰਾਜਕੇ, ਪੰਡੋਰੀ <br/>
Ad Position 24