ਗੋਇੰਦਵਾਲ ਸਾਹਿਬ, 2 ਨਵੰਬਰ (ਸਕੱਤਰ ਸਿੰਘ ਅਟਵਾਲ)-ਅੰਮਿ੍ਤਸਰ ਗਰੁੱਪ ਆਫ਼ ਕਾਲਜ 'ਚ ਰਾਜ ਪੱਧਰ 'ਤੇ ਅੰਤਰ ਸਕੂਲ ਸੱਭਿਆਚਾਰਕ ਅਤੇ ਟੈਕਨਾਲੋਜੀਕਲ ਵਿਸ਼ੇ ਅਧੀਨ ਹੋਏ ਕਠਿਨ ਮੁਕਾਬਲਿਆਂ 'ਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਗੁਰਸਿਮਰਨਪ੍ਰੀਤ ਕੌਰ ਸਪੁੱਤਰੀ ਗੁਰਜੀਤ ਸਿੰਘ ਜਮਾਤ ਬਾਰ੍ਹਵੀਂ ਨੇ ਆਪਣੀ ਲਗਨ ਅਤੇ ਅਧਿਆਪਕਾ ਬਲਜੀਤ ਕੌਰ ਦੀ ਯੋਗ ਅਗਵਾਈ ਸਦਕਾ ਸਭ ਨੂੰ ਪਛਾੜ ਕੇ ਮਹਿੰਦੀ ਮੁਕਾਬਲੇ 'ਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਅੰਮਿ੍ਤਸਰ ਦੇ ਡੀ.ਈ.ਓ. ਅਤੇ ਕਾਲਜ ਦੇ ਪਿ੍ੰਸੀਪਲ ਦੁਆਰਾ ਜੇਤੂ ਵਿਦਿਆਰਥਣ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਖੁਸ਼ੀ ਜ਼ਾਹਿਰ ਕਰਦਿਆਂ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਮਨੀਸ਼ਾ ਸੂਦ ਨੇ ਜੇਤੂ ਵਿਦਿਆਰਥਣ ਦੀ ਹੌਂਸਲਾ ਅਫ਼ਜਾਈ ਕੀਤੀ |