27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

'ਆਪ' ਸਰਕਾਰ ਨੇ ਲੋਕਾਂ ਨੂੰ ਗੁਮਰਾਹ ਕਰਕੇ ਸਿਰਫ ਦਿੱਲੀ ਦੇ ਆਗੂਆਂ ਨੂੰ ਖੁਸ਼ ਕੀਤਾ—ਸੁੱਖ ਸਰਕਾਰੀਆ <br/>

Ad Position 21
No active advertisement
ਅਜੀਤ ਡੈਸਕ 03-11-2025
ਝਬਾਲ, 2 ਨਵੰਬਰ (ਸਰਬਜੀਤ ਸਿੰਘ)-ਸੂਬੇ ਵਿਚ ਜਦੋਂ ਵੀ ਕਾਂਗਰਸ ਸਰਕਾਰ ਬਣੀ ਉਦੋਂ ਹੀ ਸੂਬੇ ਦਾ ਵਿਕਾਸ ਹੋਇਆ ਅਤੇ ਹਰੇਕ ਵਰਗ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲੀਆਂ ਹਨ, ਜਿਸ ਨਾਲ ਸੂਬੇ ਵਿਚ ਖੁਸ਼ਹਾਲੀ ਆਈ ਅਤੇ ਹੁਣ ਵੀ ਲੋਕਾਂ ਦਾ ਰੁਝਾਨ ਕਾਂਗਰਸ ਪਾਰਟੀ ਵੱਲ ਹੋਣ ਕਰਕੇ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਪੱਕੀ ਹੈ, ਕਿਉਂਕਿ ਸੂਬੇ ਦੇ ਲੋਕ ਫਿਰ ਤੋਂ ਸੂਬੇ ਨੂੰ ਖੁਸ਼ਹਾਲ ਵੇਖਣਾ ਚਾਹੁੰਦੇ ਹਨ | ਇਹ ਵਿਚਾਰ ਸੀਨੀਅਰ ਕਾਂਗਰਸੀ ਆਗੂ ਅਤੇ ਹਲਕੇ ਤੋਂ ਚੋਣ ਇੰਚਾਰਜ ਅਤੇ ਸਾਬਕਾ ਮੰਤਰੀ ਸੁਖਜਿੰਦਰ ਸਿੰਘ ਸੁੱਖ ਸਰਕਾਰੀਆ ਨੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਹੋ ਰਹੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੇ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ ਵਿਚ ਚੋਣ ਪ੍ਰਚਾਰ ਵਿਚ ਹੋਰ ਤੇਜ਼ੀ ਲਿਆਉਣ ਲਈ ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਨ ਉਪਰੰਤ ਝਬਾਲ ਵਿਖੇ ਗੱਲਬਾਤ ਦੌਰਾਨ ਪ੍ਰਗਟ ਕੀਤੇ | ਉਨ੍ਹਾਂ ਆਖਿਆ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਗਈਆਂ ਚੋਣ ਮੀਟਿੰਗਾਂ ਦੌਰਾਨ ਕਾਂਗਰਸ ਪਾਰਟੀ ਦੇ ਹੱਕ ਵਿਚ ਲੋਕਾਂ ਦਾ ਬਹੁਤ ਹੀ ਵੱਡਾ ਉਤਸ਼ਾਹ ਵੇਖਣ ਨੂੰ ਮਿਲਿਆ ਹੈ, ਜਿਸ ਨਾਲ ਹਲਕੇ ਤੋਂ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੀ ਵੱਡੀ ਜਿੱਤ ਹੋਵੇਗੀ | ਉਨ੍ਹਾਂ ਆਖਿਆ ਕਿ ਸੂਬੇ ਵਿਚ ਬਣੀ 'ਆਪ' ਸਰਕਾਰ ਨੇ ਲੋਕਾਂ ਨੂੰ ਪੂਰੀ ਤਰ੍ਹਾਂ ਗੁੰਮਰਾਹ ਕਰਕੇ ਜਿਸ ਤਰ੍ਹਾਂ ਦਿੱਲੀ ਦੇ ਆਗੂਆਂ ਨੂੰ ਹੀ ਸਿਰਫ ਖੁਸ਼ ਕਰਨ ਵੱਲ ਧਿਆਨ ਦਿੱਤਾ ਹੈ, ਉਹ ਸਾਰਿਆਂ ਦੇ ਸਾਹਮਣੇ ਆ ਚੁੱਕਾ ਹੈ ਅਤੇ 'ਆਪ' ਸਰਕਾਰ ਨੇ ਲੋਕਾਂ ਦੀਆਂ ਸਹੂਲਤਾਂ ਬੰਦ ਕਰਕੇ ਜਿੱਥੇ ਵਿਸ਼ਵਾਸਘਾਤ ਕੀਤਾ, ਉੱਥੇ ਹੀ ਔਰਤਾਂ ਨੂੰ 1000 ਰੁਪਏ ਦੇਣ ਦਾ ਲਾਰਾ ਲਾ ਕੇ ਹੋਰ ਵੀ ਵੱਡਾ ਧੋਖਾ ਕੀਤਾ ਹੈ | ਉਨ੍ਹਾਂ ਆਖਿਆ ਕਿ ਪੰਜਾਬ ਵਿਚ ਹੁਣ ਕਾਂਗਰਸ ਸਰਕਾਰ ਆਉਣ 'ਤੇ ਪੰਜਾਬ ਵਿਚ ਪੂਰੀ ਤਰਾਂ ਅਮਨ ਸ਼ਾਂਤੀ ਯਕੀਨੀ ਬਣਾਉਣ ਲਈ ਨਸ਼ਿਆਂ ਅਤੇ ਗੁੰਡਾਗਰਦੀ ਘਟਨਾਵਾਂ ਨੂੰ ਪਹਿਲ ਦੇ ਅਧਾਰ ਨਾਲ ਰੋਕਿਆ ਜਾਵੇਗਾ | ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਵੀ ਵੱਖ-ਵੱਖ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕੇ ਦਾ ਵਿਕਾਸ ਕਰਾਉਣਾ ਮੇਰਾ ਪਹਿਲਾ ਫ਼ਰਜ਼ ਹੋਵੇਗਾ— ਕਰਨਬੀਰ ਸਿੰਘ ਬੁਰਜ <br/> ਅਗਲੀ ਖ਼ਬਰ ਕੇਜਰੀਵਾਲ ਤੇ ਮਾਨ ਝੂਠ ਬੋਲਣ ਦੀ ਪੀ.ਐੱਚ.ਡੀ. ਕਰ ਚੁੱਕੇ ਹਨ- ਅਵਿਨਾਸ਼ ਰਾਏ ਖੰਨਾ <br/>
Ad Position 24