ਤਰਨ ਤਾਰਨ, 2 ਨਵੰਬਰ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਪਿੰਡ ਪੰਡੋਰੀ ਸਿੱਧਵਾਂ ਵਿਖੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਦੇ ਚੋਣ ਪ੍ਰਚਾਰ ਮੌਕੇ ਵਿਸ਼ੇਸ਼ ਤੌਰ 'ਤੇ ਕੌਮੀ ਮਹਾਂ ਮੰਤਰੀ ਤਰੁਣ ਚੁੱਘ ਤੋਂ ਇਲਾਵਾ ਭਾਜਪਾ ਲੀਡਰਸ਼ਿਪ ਪ੍ਰਦੇਸ਼ ਮਹਾਂ ਮੰਤਰੀ ਰਾਕੇਸ਼ ਰਠੌਰ, ਚੋਣ ਕੋ ਕਨਵੀਨਰ ਰਵੀ ਕਰਨ ਸਿੰਘ ਕਾਹਲੋਂ, ਠੇਕੇਦਾਰ ਹਰਜਿੰਦਰ ਸਿੰਘ, ਸਾਬਕਾ ਸੀ.ਪੀ.ਐੱਸ. ਮਨਜੀਤ ਸਿੰਘ ਮੰਨਾ, ਗੁਰਪ੍ਰਤਾਪ ਸਿੰਘ ਟਿੱਕਾ, ਇੰਦਰਜੀਤ ਸਿੰਘ ਬਾਸਰਕੇ, ਅਜੇਬੀਰਪਾਲ ਸਿੰਘ ਰੰਧਾਵਾ, ਦਲਬੀਰ ਸਿੰਘ ਅਲਗੋਂ ਕੋਠੀ, ਜ਼ਿਲ੍ਹਾ ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ, ਸਰਕਲ ਤਰਨ ਤਾਰਨ ਦਿਹਾਤੀ ਦੇ ਪ੍ਰਧਾਨ ਦਿਲਬਾਗ ਸਿੰਘ ਖਾਰਾ ਨੇ ਸ਼ਿਰਕਤ ਕੀਤੀ | ਪਾਰਟੀ ਦੇ ਨੌਜਵਾਨ ਅਤੇ ਸਰਗਰਮ ਆਗੂ ਕਨਵਰਦੀਪ ਸਿੰਘ ਦੇ ਗ੍ਰਹਿ ਵਿਖੇ ਪਿੰਡ ਦੇ ਮੁਹਤਬਰਾਂ ਹਰਪ੍ਰੀਤ ਸਿੰਘ, ਪ੍ਰਭਜੀਤ ਸਿੰਘ, ਗੁਰਨਾਮ ਸਿੰਘ, ਦਵਿੰਦਰ ਸਿੰਘ, ਪਰਮਿੰਦਰ ਸਿੰਘ, ਸ਼ਰਨਜੀਤ ਸਿੰਘ, ਜੋਬਨਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਪਰਮਜੀਤ ਕੌਰ, ਸਤਨਾਮ ਸਿੰਘ, ਹਰਜਿੰਦਰ ਕੌਰ, ਲਖਵਿੰਦਰ ਕੌਰ, ਪਰਮਜੀਤ ਸਿੰਘ, ਮਨਜੀਤ ਸਿੰਘ ਮੰਨਾ ਆਦਿ ਨੇ ਵੱਡੀ ਗਿਣਤੀ ਵਿਚ ਇਸ ਇਕੱਤਰਤਾ ਦੌਰਾਨ ਪਰਿਵਾਰਾਂ ਸਮੇਤ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਵਿਸ਼ਵਾਸ ਦੁਆਇਆ ਕਿ ਉਹ ਭਾਜਪਾ ਨੂੰ ਵੱਡੀ ਲੀਡ ਨਾਲ ਜਿਤਉਣਗੇ | ਤਰੁਣ ਚੁੱਘ ਨੇ ਕਿਹਾ ਕਿ ਜਿਵੇਂ ਪੂਰੇ ਦੇਸ਼ ਦੇ ਸੂਬੇ ਖੁਸ਼ਹਾਲੀ ਅਤੇ ਤਰੱਕੀ ਦੀ ਰਾਹ 'ਤੇ ਹਨ, ਉਸ ਦੇ ਬਰਾਬਰ ਸਾਡਾ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਜੋ ਕਦੀ ਸੋਨੇ ਦੀ ਚਿੜੀ ਦੇ ਨਾਂਅ ਨਾਲ ਜਾਣਿਆ ਜਾਂਦਾ ਸੀ, ਅੱਜ ਹਰ ਪੱਖੋਂ ਬਹੁਤ ਹੀ ਪਛਾੜਿਆ ਜਾ ਚੁੱਕਾ ਹੈ, ਪੰਜਾਬੀਆਂ ਨਾਲ ਵੱਡਾ ਧੋਖਾ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ ਜਦੋਂਕਿ ਕੇਂਦਰ ਦੀ ਭਾਜਪਾ ਸਰਕਾਰ ਤੋਂ ਆਉਂਦੀਆਂ ਅਨੇਕਾਂ ਲੋਕ ਪੱਖੀ ਸਹੂਲਤਾਂ ਨੂੰ ਰੋਕ ਕੇ ਗੰਦੀ ਰਾਜਨੀਤੀ ਕੀਤੀ, ਜਿਸ ਦਾ ਨਤੀਜਾ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਘਟੀਆ ਕਾਰਨਾਮਿਆਂ ਤੋਂ ਵਾਕਿਫ ਹੋ ਕੇ ਪੰਜਾਬ 'ਚੋਂ 'ਆਪ' ਨੂੰ ਚੱਲਦਾ ਕਰਨ ਲਈ ਸਮੇਂ ਦੀ ਉਡੀਕ ਵਿਚ ਹਨ | ਇਸ ਮੌਕੇ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਹਮੇਸ਼ਾਂ ਹੀ ਸਾਫ਼-ਸੁਥਰੀ ਰਾਜਨੀਤੀ ਕਰਨ ਦੇ ਹੱਕ ਵਿਚ ਹਨ ਅਤੇ ਲੋਕ ਵੀ ਹੁਣ ਇੰਨੇ ਜ਼ਿਆਦਾ ਸਿਆਣੇ ਹੋ ਚੁੱਕੇ ਹਨ ਕਿ ਜਿਹੜਾ ਪਾਰਟੀ ਅਤੇ ਨੇਤਾ ਉਨਾਂ ਦੇ ਦੁੱਖ ਸੁੱਖ ਵਿੱਚ ਵਿਚਰਦਾ ਹੈ ਉਸ ਨੂੰ ਹੀ ਲੋਕ ਪਿਆਰ ਮਾਣ ਅਤੇ ਸਤਿਕਾਰ ਦਿੰਦੇ ਹਨ |