27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ-ਸੁਖਬੀਰ <br/>

Ad Position 21
No active advertisement
ਅਜੀਤ ਡੈਸਕ 03-11-2025
ਝਬਾਲ, 2 ਨਵੰਬਰ (ਸੁਖਦੇਵ ਸਿੰਘ)-ਸੂਬੇ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਚ ਇਸ ਸਮੇਂ ਜੰਗਲ ਰਾਜ ਚੱਲ ਰਿਹਾ ਹੈ, ਹਰ ਪਾਸੇ ਲੁੱਟ-ਖੋਹ, ਕਤਲੋਗਾਰਦ, ਭਿ੍ਸ਼ਟਾਚਾਰ ਅਤੇ ਨਸ਼ਾ ਤਸਕਰੀ ਜੋਰਾਂ 'ਤੇ ਚੱਲ ਰਹੀ ਹੈ, ਜਿਸ ਕਾਰਨ ਪੰਜਾਬ ਦੇ ਲੋਕ ਇਸ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਝਬਾਲ ਦੇ ਵੱਖ-ਵੱਖ ਪਿੰਡਾਂ ਬਗਿਆੜੀ, ਕਸੇਲ, ਹਰਬੰਸਪੁਰਾ, ਸਵਰਗਾਪੁਰੀ, ਝਬਾਲ ਖਾਮ, ਬਘੇਲ ਸਿੰਘ ਵਾਲਾ ਵਿਖੇ ਜ਼ਿਮਨੀ ਚੋਣ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਚੋਣ ਪ੍ਰਚਾਰ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ, ਉਥੇ ਕੇਂਦਰ ਸਰਕਾਰ ਵਲੋਂ ਪੰਜਾਬ ਵਿਰੋਧੀ ਫੈਸਲੇ ਲੈ ਕੇ ਪੰਜਾਬ ਨੂੰ ਨੱਪਿਆ ਜਾ ਰਿਹਾ ਹੈ ਪਰ ਪੰਜਾਬ ਦੇ ਲੋਕ ਬਹਾਦਰ ਲੋਕਾਂ ਦੀ ਕੌਮ ਹੈ, ਜੋ ਕਿ ਕੇਂਦਰੀ ਫੈਸਲਿਆਂ ਤੋਂ ਡਰਨ ਵਾਲੀ ਨਹੀਂ ਹੈ | ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਦੇ ਹੱਕ ਵਿਚ ਵੋਟਾਂ ਪਾ ਕੇ ਉਨ੍ਹਾਂ ਨੂੰ ਇਸ ਹਲਕੇ ਤੋਂ ਜੇਤੂ ਬਣਾਉਣ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਵਿਕਾਸ ਨੂੰ ਪਹਿਲ ਦੇ ਅਧਾਰ 'ਤੇ ਕਰਵਾਇਆ ਜਾ ਸਕੇ | ਇਸ ਮੌਕੇ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਵੋਟਾਂ ਪਾ ਕੇ ਜੇਤੂ ਬਣਾਉਣ ਉਹ ਹਲਕੇ ਦੇ ਵਿਕਾਸ ਅਤੇ ਲੋਕ ਮੁਸ਼ਕਿਲਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਭਾਈ ਮਨਦੀਪ ਸਿੰਘ ਦੇ ਹੱਕ 'ਚ ਬਾਪੂ ਤਰਸੇਮ ਸਿੰਘ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ <br/> ਅਗਲੀ ਖ਼ਬਰ ਪਿੰਡ ਸੋਹਲ ਵਿਖੇ ਸੰਧੂ ਦੀ ਅਗਵਾਈ 'ਚ ਕਈ ਕਾਂਗਰਸੀ ਪਰਿਵਾਰ 'ਆਪ' 'ਚ ਸ਼ਾਮਿਲ <br/>
Ad Position 24