27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਭਾਈ ਮਨਦੀਪ ਸਿੰਘ ਦੇ ਹੱਕ 'ਚ ਬਾਪੂ ਤਰਸੇਮ ਸਿੰਘ ਵਲੋਂ ਵੱਖ-ਵੱਖ ਪਿੰਡਾਂ 'ਚ ਚੋਣ ਮੀਟਿੰਗਾਂ <br/>

Ad Position 21
No active advertisement
ਅਜੀਤ ਡੈਸਕ 03-11-2025
ਤਰਨ ਤਾਰਨ, 2 ਨਵੰਬਰ (ਇਕਬਾਲ ਸਿੰਘ ਸੋਢੀ)-ਅਕਾਲੀ ਦਲ ਵਾਰਸ ਪੰਜਾਬ ਦੇ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਤਰਨ ਤਾਰਨ ਦੇ ਵੱਖ-ਵੱਖ ਪਿੰਡਾਂ ਵਿਚ ਚੋਣ ਮੀਟਿੰਗਾਂ ਹੋਈਆਂ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਨੂੰ ਜਿਤਾਉਣਾ ਜਰੂਰੀ ਹੈ, ਕਿਉਂਕਿ ਉਹ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਲਈ ਸਹਾਈ ਹੋਣਗੇ, ਜਿਸ ਤਰ੍ਹਾਂ ਉਨ੍ਹਾਂ ਦੇ ਬੇਟੇ ਭਾਈ ਅੰਮਿ੍ਤਪਾਲ ਸਿੰਘ ਨੇ ਖਾਲਸਾ ਵਹੀਰ ਚਲਾ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਬੀੜਾ ਚੁੱਕਿਆ ਸੀ, ਪਰ ਮੌਜੂਦਾ ਸਰਕਾਰ ਨੂੰ ਇਹ ਸਭ ਕੁਝ ਰਾਸ ਨਹੀਂ ਆਇਆ ਅਤੇ ਉਨ੍ਹਾਂ ਉਪਰ ਐੱਨ.ਐੱਸ.ਏ. ਲਗਾ ਕੇ ਜੇਲ੍ਹ ਵਿਚ ਬੰਦ ਕਰ ਦਿੱਤਾ ਗਿਆ, ਜੋ ਕਿ ਗੈਰ ਸੰਵਿਧਾਨਿਕ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦਾ ਜਵਾਬ ਤੁਸੀਂ ਭਾਈ ਮਨਦੀਪ ਸਿੰਘ ਨੂੰ ਤਰਨ ਤਾਰਨ ਜ਼ਿਮਨੀ ਚੋਣ ਵਿਚ ਵੱਡਾ ਫਤਵਾ ਦੇ ਕੇ ਦੇਵੋ ਜਿਸ ਤਰ੍ਹਾਂ ਭਾਈ ਅੰਮਿ੍ਤਪਾਲ ਸਿੰਘ ਨੂੰ ਤਰਨ ਤਾਰਨ ਦੇ ਲੋਕਾਂ ਵਲੋਂ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਕਿ ਭਾਈ ਮਨਦੀਪ ਸਿੰਘ ਦੀ ਜਿੱਤ ਯਕੀਨੀ ਹੈ, ਕਿਉਂਕਿ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਲੋਕਾਂ ਦਾ ਵੱਡਾ ਹੁੰਗਾਰਾ ਮਿਲ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਅਖੌਤੀ ਸਿਆਸੀ ਪਾਰਟੀਆਂ ਨੂੰ ਹਰਾ ਕੇ ਭਾਈ ਮਨਦੀਪ ਸਿੰਘ ਨੂੰ ਜਿਤਾਉਣਾ ਹੈ- ਖਾਲੜਾ ਮਿਸ਼ਨ <br/> ਅਗਲੀ ਖ਼ਬਰ ਅਕਾਲੀ ਦਲ ਨੇ ਹਮੇਸ਼ਾ ਹੀ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ-ਸੁਖਬੀਰ <br/>
Ad Position 24