27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਧਰਮੀ ਫ਼ੌਜੀ ਬਲਦੇਵ ਸਿੰਘ ਭੁੱਚਰ ਵਲੋਂ 'ਸਿੱਖ ਧਰਮੀ ਫ਼ੌਜੀ ਐਸੋਸੀਏਸ਼ਨ' ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ <br/>

Ad Position 21
No active advertisement
ਅਜੀਤ ਡੈਸਕ 03-11-2025
ਝਬਾਲ, 2 ਨਵੰਬਰ (ਸੁਖਦੇਵ ਸਿੰਘ)-ਅਪ੍ਰੇਸ਼ਨ ਬਲਿਊ ਸਟਾਰ ਵੇਲੇ 9 ਸਿੱਖ ਰੈਜੀਮੈਂਟ ਤੋਂ ਬਗਾਵਤ ਕਰਕੇ ਆਏ ਬਲਦੇਵ ਸਿੰਘ ਵਾਸੀ ਭੁੱਚਰ ਕਲਾਂ ਨੇ ਸਿੱਖ ਧਰਮੀ ਫੌਜੀ ਐਸੋਸੀਏਸ਼ਨ (ਜੀ.ਸੀ.ਐਮ.) ਜੂਨ 1984 ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ | ਇਸ ਸੰਬੰਧੀ ਗੱਲਬਾਤ ਕਰਦਿਆਂ ਧਰਮੀ ਫੌਜੀ ਬਲਦੇਵ ਸਿੰਘ ਭੁੱਚਰ ਨੇ ਦੱਸਿਆ ਕਿ ਭਾਰਤੀ ਫ਼ੌਜ ਵਲੋਂ ਸਰਕਾਰ ਦੇ ਇਸ਼ਾਰੇ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤੋਪਾਂ ਟੈਂਕਾਂ ਨਾਲ ਕੀਤੇ ਹਮਲੇ ਤੋਂ ਬਾਅਦ ਉਸ ਨੇ ਸਾਥੀਆਂ ਸਮੇਤ 9 ਸਿੱਖ ਰੈਜੀਮੈਂਟ ਤੋਂ ਬਗਾਵਤ ਕਰ ਦਿੱਤੀ ਸੀ, ਜਿਸ ਦੌਰਾਨ ਉਸ ਨੂੰ ਪੰਜ ਸਾਲ ਦੀ ਸਜ਼ਾ ਵੀ ਹੋਈ ਸੀ | ਆਪ੍ਰੇਸ਼ਨ ਬਲਿਊ ਸਟਾਰ ਤੋਂ ਬਾਅਦ ਬਣੀ ਸਿੱਖ ਧਰਮੀ ਫੌਜੀ ਐਸੋਸੀਏਸ਼ਨ ਜੂਨ 1984 ਦਾ ਉਸ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ | ਉਨ੍ਹਾਂ ਦੱਸਿਆ ਕਿ ਕੁਝ ਕਾਰਨਾਂ ਕਰਕੇ ਉਨ੍ਹਾਂ ਨੇ ਐਸੋਸੀਏਸ਼ਨ ਦੇ ਸਾਰਿਆਂ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ 6 ਨੂੰ ਪੰਜਾਬ ਸਰਕਾਰ ਨੂੰ ਘੇਰਨ ਦੀ ਤਿਆਰੀ 'ਚ ਨੈਸ਼ਨਲ ਹੈਲਥ ਮਿਸ਼ਨ ਦੇ ਕੱਚੇ ਸਿਹਤ ਮੁਲਾਜ਼ਮ <br/> ਅਗਲੀ ਖ਼ਬਰ ਅਖੌਤੀ ਸਿਆਸੀ ਪਾਰਟੀਆਂ ਨੂੰ ਹਰਾ ਕੇ ਭਾਈ ਮਨਦੀਪ ਸਿੰਘ ਨੂੰ ਜਿਤਾਉਣਾ ਹੈ- ਖਾਲੜਾ ਮਿਸ਼ਨ <br/>
Ad Position 24