27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਜ਼ਿਮਨੀ ਚੋਣ 'ਚ 'ਆਪ' ਦੀ ਮੁਹਿੰਮ ਨੂੰ ਗੰਡੀਵਿੰਡ 'ਚ ਭਰਵਾਂ ਹੁੰਗਾਰਾ <br/>

Ad Position 21
No active advertisement
ਅਜੀਤ ਡੈਸਕ 03-11-2025
ਝਬਾਲ, 2 ਨਵੰਬਰ (ਸੁਖਦੇਵ ਸਿੰਘ)- ਤਰਨ ਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ 'ਚ ਚੋਣ ਮੁਹਿੰਮ ਦਿਨ-ਬ-ਦਿਨ ਤੇਜ਼ ਹੁੰਦੀ ਜਾ ਰਹੀ ਹੈ | ਇਸੇ ਲੜੀ ਤਹਿਤ ਅੱਜ 'ਆਪ' ਦੀ ਚੋਣ ਮੁਹਿੰਮ ਦੀ ਨਵੀਂ ਸਵੇਰ ਦੀ ਸ਼ੁਰੂਆਤ ਹਲਕਾ ਤਰਨ ਤਾਰਨ ਦੇ ਪਿੰਡ ਗੰਡੀਵਿੰਡ ਤੋਂ ਹੋਈ | ਪਿੰਡ ਗੰਡੀਵਿੰਡ ਵਿਖੇ ਹੋਏ ਪ੍ਰਭਾਵਸ਼ਾਲੀ ਇਕੱਠ ਦੌਰਾਨ 'ਆਪ' ਉਮੀਦਵਾਰ ਦੇ ਹੱਕ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਪਿੰਡ ਦੇ ਲੋਕਾਂ ਨੇ ਇਕਜੁੱਟ ਹੋ ਕੇ ਆਉਣ ਵਾਲੀ ਜ਼ਿਮਨੀ ਚੋਣ ਦਾ ਮੈਦਾਨ ਫ਼ਤਿਹ ਕਰਨ ਲਈ ਪੂਰੀ ਪ੍ਰਤੀਬੱਧਤਾ ਜ਼ਾਹਰ ਕੀਤੀ | ਲੋਕਾਂ ਨੇ ਭਰੋਸਾ ਦਿਵਾਇਆ ਕਿ ਉਹ 'ਆਪ' ਦੀ ਜਿੱਤ ਯਕੀਨੀ ਬਣਾਉਣ ਲਈ ਦਿਨ-ਰਾਤ ਇਕ ਕਰ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਕੈਂਟਰ ਡਰਾਈਵਰ ਨੂੰ ਅਗਵਾ ਕਰਕੇ ਲਿਜਾਣ ਤੇ ਸਾਮਾਨ ਚੋਰੀ ਕਰਨ ਸੰਬੰਧੀ ਚਾਰ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਬਾਜਵਾ ਨੇ ਪਿੰਡ ਰਟੌਲ ਵਿਖੇ ਕਾਂਗਰਸੀ ਉਮੀਦਵਾਰ ਦੇ ਹੱਕ 'ਚ ਚੋਣ ਰੈਲੀ ਨੂੰ ਕੀਤਾ ਸੰਬੋਧਨ <br/>
Ad Position 24