14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਅਬਜ਼ਰਵਰਾਂ ਦੀ ਹਾਜ਼ਰੀ 'ਚ ਉਮੀਦਵਾਰਾਂ ਦੇ ਚੋਣ ਖ਼ਰਚੇ ਦੇ ਰਜਿਸਟਰਾਂ ਦਾ ਕੀਤਾ ਮਿਲਾਨ <br/>

Ad Position 21
No active advertisement
ਅਜੀਤ ਡੈਸਕ 04-11-2025
ਤਰਨ ਤਾਰਨ, 3 ਨਵੰਬਰ (ਇਕਬਾਲ ਸਿੰਘ ਸੋਢੀ)-ਤਰਨ ਤਾਰਨ ਉਪ ਚੋਣ ਲਈ ਨਿਯੁਕਤ ਕੀਤੇ ਗਏ ਜਨਰਲ ਅਬਜ਼ਰਵਰ ਸ੍ਰੀਮਤੀ ਪੁਸ਼ਪਾ ਸਤਿਆਨੀ, ਚੋਣ ਖ਼ਰਚਾ ਅਬਜ਼ਰਵਰ ਸ੍ਰੀ ਮਨਜ਼ਰੁਲ ਹਸਨ ਅਤੇ ਪੁਲਿਸ ਅਬਜ਼ਰਵਰ ਸ੍ਰੀਮਤੀ ਸ਼ਾਇਨੀ ਐੱਸ. ਦੀ ਹਾਜ਼ਰੀ ਵਿਚ ਐੱਸ.ਡੀ.ਐੱਮ. ਦਫ਼ਤਰ ਤਰਨ ਤਾਰਨ ਵਿਖੇ ਚੋਣ ਲੜ ਰਹੇ ਉਮੀਦਵਾਰਾਂ ਦੇ ਚੋਣ ਖ਼ਰਚਾ ਰਜਿਸਟਰਾਂ ਦਾ ਸ਼ੈਡੋ ਰਜਿਸਟਰਾਂ ਨਾਲ ਮਿਲਾਨ ਕੀਤਾ ਗਿਆ | ਇਸ ਮੌਕੇ ਖ਼ਰਚਾ ਸੈੱਲ ਦੇ ਨੋਡਲ ਅਫ਼ਸਰ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਅਬਜ਼ਰਵਰਾਂ ਵਲੋਂ ਚੋਣ ਲੜ ਰਹੇ ਹਰੇਕ ਉਮੀਦਵਾਰਾਂ ਦੇ ਚੋਣ ਖ਼ਰਚਾ ਰਜਿਸਟਰਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਅਤੇ ਚੋਣਾਂ ਉੱਪਰ ਕੀਤੇ ਗਏ ਖ਼ਰਚੇ ਦੀਆਂ ਐਂਟਰੀਆਂ ਨੂੰ ਚੈੱਕ ਕੀਤਾ ਗਿਆ | ਜਨਰਲ ਅਬਜ਼ਰਵਰ ਸ੍ਰੀਮਤੀ ਪੁਸ਼ਪਾ ਸਤਿਆਨ ਨੇ ਕਿਹਾ ਕਿ ਚੋਣ ਕਮਿਸ਼ਨ ਵਲੋਂ ਵਿਧਾਨ ਸਭਾ ਚੋਣਾਂ ਵਿਚ ਹਿੱਸਾ ਲੈਣ ਵਾਲੇ ਉਮੀਦਵਾਰ ਲਈ 40 ਲੱਖ ਰੁਪਏ ਤੱਕ ਚੋਣ ਖ਼ਰਚੇ ਦੀ ਹੱਦ ਮਿਥੀ ਗਈ ਹੈ ਅਤੇ ਇਸ ਤੋਂ ਵੱਧ ਚੋਣ ਖ਼ਰਚਾ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਉਮੀਦਵਾਰਾਂ ਵਲੋਂ ਰੋਜ਼ਾਨਾ ਆਪਣੇ ਚੋਣ ਖ਼ਰਚ ਨੂੰ ਰਜਿਸਟਰ ਵਿੱਚ ਦਰਜ ਕਰਨਾ ਲਾਜ਼ਮੀ ਹੈ | ਚੋਣ ਖ਼ਰਚਾ ਅਬਜ਼ਰਵਰ ਸ੍ਰੀ ਮਨਜ਼ਰੁਲ ਹਸਨ ਨੇ ਕਿਹਾ ਕਿ ਉਮੀਦਵਾਰ ਚੋਣਾਂ ਨਾਲ ਸਬੰਧਿਤ ਪੈਸੇ ਦਾ ਕੋਈ ਵੀ ਲੈਣ-ਦੇਣ ਚੋਣਾਂ ਸਬੰਧੀ ਖੋਲ੍ਹੇ ਗਏ ਬੈਂਕ ਖਾਤੇ ਵਿਚੋਂ ਹੀ ਕਰਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਆਈ. ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਧਰਨਾ 6 ਨੂੰ <br/> ਅਗਲੀ ਖ਼ਬਰ ਸਾਂਝਾ ਫਰੰਟ ਦੀ 16 ਦੀ ਧੂਰੀ ਰੈਲੀ 'ਚ ਵੱਡੀ ਗਿਣਤੀ 'ਚ ਸ਼ਾਮਿਲ ਹੋਵਾਂਗੇ- ਜੰਡ, ਆਸਲ
Ad Position 24