12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪਿੰਡ ਕੈਰੋਂਵਾਲ ਵਿਖੇ ਭਾਈ ਮਨਦੀਪ ਸਿੰਘ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਸਮਰਥਨ

Ad Position 21
No active advertisement
ਅਜੀਤ ਡੈਸਕ 04-11-2025
ਤਰਨ ਤਾਰਨ, 3 ਨਵੰਬਰ (ਪਰਮਜੀਤ ਜੋਸ਼ੀ)-ਪਿੰਡ ਕੈਰੋਂਵਾਲ ਵਿਖੇ ਅਕਾਲੀ ਦਲ ਵਾਰਸ ਪੰਜਾਬ ਦੇ ਉਮੀਦਵਾਰ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਚੋਣ ਮੀਟਿੰਗ ਹੋਈ, ਜਿਸ ਵਿਚ ਸਾਂਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਚੋਣ ਮੀਟਿੰਗ ਦੌਰਾਨ ਪਿੰਡ ਵਾਸੀਆਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਨੂੰ ਜਿਆਦਾ ਤੋਂ ਜਿਆਦਾ ਵੋਟਾਂ ਪਾ ਕੇ ਉਨ੍ਹਾਂ ਨੂੰ ਇਸ ਚੋਣ ਵਿਚ ਜੇਤੂ ਬਣਾਉਣ | ਉਨ੍ਹਾਂ ਕਿਹਾ ਕਿ ਵਾਰਸ ਪੰਜਾਬ ਜਥੇਬੰਦੀ ਹੀ ਪੰਜਾਬ ਦੀ ਭਲਾਈ ਲਈ ਕੰਮ ਕਰ ਸਕਦੀ ਹੈ, ਕਿਉਂਕਿ ਸਮੇਂ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਿਆ ਹੈ ਅਤੇ ਪੰਥਕ ਮੁੱਦਿਆਂ ਤੋਂ ਕਿਨਾਰਾ ਕੀਤਾ ਹੈ, ਜਿਸ ਕਾਰਨ ਪੰਜਾਬ ਵਿਚ ਆਏ ਦਿਨ ਬੇਅਦਬੀਆਂ ਹੋਈਆਂ ਪਰ ਸਰਕਾਰਾਂ ਨੇ ਬੇਅਦਬੀਆਂ ਦੇ ਦੋਸ਼ੀਆਂ ਨੂੰ ਨਾ ਸਜ਼ਾਵਾ ਦਿੱਤੀਆਂ ਅਤੇ ਨਾ ਹੀ ਕੋਈ ਸਖ਼ਤ ਕਾਨੂੰਨ ਬਣਾਇਆ | ਉਨ੍ਹਾਂ ਕਿਹਾ ਕਿ ਜੋ ਵਿਅਕਤੀ ਪੰਥ ਬਾਰੇ ਸੋਚਦਾ ਹੈ, ਉਸ ਨੂੰ ਸਰਕਾਰ ਜੇਲ੍ਹ ਵਿਚ ਬੰਦ ਕਰ ਦਿੱਤੀ ਹੈ, ਜਿਸ ਤਰ੍ਹਾਂ ਉਨ੍ਹਾਂ ਦੇ ਬੇਟੇ ਨੂੰ ਕੀਤਾ ਹੈ | ਉਨ੍ਹਾਂ ਕਿਹਾ ਕਿ ਪੰਥਕ ਮੱਦਿਆਂ ਨੂੰ ਹੱਲ ਕਰਨ ਅਤੇ ਪੰਜਾਬ ਦੀ ਭਲਾਈ ਲਈ ਭਾਈ ਮਨਦੀਪ ਸਿੰਘ ਦੇ ਹੱਕ ਵਿਚ 11 ਨਵੰਬਰ ਨੂੰ ਵੋਟਾਂ ਪਾ ਕੇ ਉਨ੍ਹਾਂ ਨੂੰ ਇਸ ਹਲਕੇ ਤੋਂ ਜੇਤੂ ਬਣਾਉਣ | ਇਸ ਮੌਕੇ ਭਾਈ ਮਨਦੀਪ ਸਿੰਘ ਨੇ ਕਿਹਾ ਕਿ ਉਹ ਲੋਕਾਂ ਨੂੰ ਭਰੋਸਾ ਦਿੰਦੇ ਹਨ ਕਿ ਚੋਣ ਜਿੱਤਣ ਤੋਂ ਬਾਅਦ ਉਹ ਪੰਥ ਦੇ ਮੁੱਦਿਆਂ ਅਤੇ ਲੋਕ ਮੁੱਦਿਆਂ ਦੀ ਹੀ ਗੱਲ ਕਰਕੇ ਉਨ੍ਹਾਂ ਨੂੰ ਹੱਲ ਕਰਵਾਉਣਗੇ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਧਾਮੀ ਦੀ ਮੁੜ ਚੋਣ ਖ਼ਾਲਸਾ ਪੰਥ ਦੀ ਕੇਂਦਰੀ ਤਾਕਤਾਂ 'ਤੇ ਜਿੱਤ-ਸੁਖਬੀਰ <br/> ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੇ ਹੱਕ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ
Ad Position 24