15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪਿੰਡ ਖੈਰਦੀਨਕੇ ਵਿਖੇ ਨਗਰ ਕੀਰਤਨ ਦੇ ਪੁੱਜਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ <br/>

Ad Position 21
No active advertisement
ਅਜੀਤ ਡੈਸਕ 22-11-2025
ਝਬਾਲ, 21 ਨਵੰਬਰ (ਸੁਖਦੇਵ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀਦਾਸ, ਭਾਈ ਸਤੀਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਸਾਜਾਏ ਨਗਰ ਦਾ ਜ਼ਿਲ੍ਹਾ ਤਰਨ ਤਾਰਨ ਅੰਦਰ ਦਾਖ਼ਲ ਹੋਣ 'ਤੇ ਪਿੰਡ ਖੈਰਦੀਨਕੇ ਵਿਖੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਐੱਸ.ਡੀ.ਐੱਮ. ਗੁਰਮੀਤ ਸਿੰਘ ਸਮੇਤ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਪਿੰਡ ਖੈਰਦੀਨਕੇ ਵਿਖੇ ਐੱਸ.ਪੀ.ਹੈੱਡ ਕੁਵਾਟਰ ਅਜੇਰਾਜ ਦੀ ਅਗਵਾਈ ਹੇਠ ਪੰਜਾਬ ਪੁਲਿਸ ਦੀ ਬੈਂਡ ਪਾਰਟੀ ਵਲੋਂ ਸਲਾਮੀ ਦਿੱਤੀ ਗਈ | ਨਗਰ ਕੀਰਤਨ ਖੈਰਦੀਨਕੇ, ਅੱਡਾ ਮੰਨਣ, ਮੋੜ ਬੀੜ ਬਾਬਾ ਬੁੱਢਾ ਸਾਹਿਬ ਤੋਂ ਹੁੰਦਾ ਹੋਇਆ ਝਬਾਲ ਪੁੱਜਾ | ਝਬਾਲ ਵਿਖੇ ਜ਼ਿਲਾ ਪ੍ਰੀਸ਼ਦ ਮੈਂਬਰ ਮੋਨੂੰ ਚੀਮਾ, ਜਸਬੀਰ ਸਿੰਘ ਸਵਰਗਾਪੁਰੀ ਸਮੇਤ ਸਮੂਹ ਦੁਕਾਨਦਾਰਾਂ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਫਲਾਂ ਦੇ ਲੰਗਰ ਲਗਾਏ ਗਏ | ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਨਾ ਸਰੋਤ ਹੈ ਅਤੇ ਉਨਾਂ ਦੀ ਸ਼ਹਾਦਤ ਅੱਤਿਆਚਾਰ ਤੇ ਮਨੁੱਖੀ ਅਧਿਕਾਰਾਂ ਖਿਲਾਫ਼ ਡਟਣ ਦਾ ਸੁਨੇਹਾ ਦਿੰਦੀ ਹੈ | ਨਗਰ ਕੀਰਤਨ ਵਿਚ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਸੋਹਣ ਸਿੰਘ ਬੀੜ ਸਾਹਿਬ ਵਾਲੇ, ਬਾਪੂ ਗੁਰਨਾਮ ਸਿੰਘ, ਬਾਬਾ ਨਾਜ਼ਰ ਸਿੰਘ, ਬਾਬਾ ਮਨਜੀਤ ਸਿੰਘ ਝਬਾਲ, ਬਾਬਾ ਪਿ੍ਤਪਾਲ ਸਿੰਘ, ਸਰਪੰਚ ਕੁਲਦੀਪ ਸਿੰਘ ਸਮੇਤ ਸੰਗਤਾਂ ਤੇ ਸਰਕਾਰੀ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਈ ਅੰਮਿ੍ਤਪਾਲ ਸਿੰਘ ਦੇ ਮਾਤਾ ਨੂੰ ਕੈਨੇਡਾ ਜਾਣ ਤੋਂ ਰੋਕਣਾ ਘਟੀਆ ਤੇ ਗ਼ੈਰ-ਲੋਕਤੰਤਰਿਕ ਕਾਰਵਾਈ-ਆਗੂ ਅਗਲੀ ਖ਼ਬਰ ਪ੍ਰੈੱਸ ਦੀ ਆਜ਼ਾਦੀ ਨੂੰ ਕੁਚਲਣ ਤੋਂ ਬਚਾਉਣ ਲਈ ਵੱਖਰਾ ਪੁਲਿਸ ਡਿਪਾਰਟਮੈਂਟ ਗਠਤ ਕਰੇ ਸਰਕਾਰ- ਗਹਿਰੀਵਾਲਾ <br/>
Ad Position 24