15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ 22 ਤੇ 23 ਨੂੰ ਜ਼ਿਲ੍ਹੇ ਦੇ ਚਾਰ ਸਥਾਨਾਂ 'ਤੇ ਹੋਣਗੇ ਵਿਸ਼ੇਸ਼ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 22-11-2025
ਤਰਨ ਤਾਰਨ, 21 ਨਵੰਬਰ (ਹਰਿੰਦਰ ਸਿੰਘ)—ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਜ਼ਿਲਾ ਤਰਨ ਤਾਰਨ ਵਿਚ ਚਾਰ ਸਥਾਨਾਂ ਉੱਪਰ ਵਿਸ਼ੇਸ਼ ਕੀਤਰਨ ਸਮਾਗਮ ਕਰਵਾਏ ਜਾ ਰਹੇ ਹਨ | ਇਹ ਕੀਰਤਨ ਸਮਾਗਮ ਉਨਾਂ ਸਥਾਨਾਂ ਉੱਪਰ ਹੋਣਗੇ ਜਿੱਥੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨ ਪਏ ਹਨ | ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ 22 ਨਵੰਬਰ ਨੂੰ ਸਵੇਰੇ 6 ਵਜੇ ਤੋਂ ਸਵਾ 7 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ, ਖੇਮਕਰਨ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਹੋਵੇਗਾ | ਇਸੇ ਤਰਾਂ ਹੀ 22 ਨਵੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਗੁਰਦੁਆਰਾ ਸ੍ਰੀ ਤਪਿਆਣਾ ਸਾਹਿਬ ਖਡੂਰ ਸਾਹਿਬ ਵਿਖੇ ਕੀਰਤਨ ਸਮਾਗਮ ਹੋਵੇਗਾ | ਉਨਾਂ ਦੱਸਿਆ ਕਿ 22 ਨਵੰਬਰ ਨੂੰ ਤੀਸਰਾ ਕੀਰਤਨ ਸਮਾਗਮ ਸ਼ਾਮ 7 ਵਜੇ ਤੋਂ 9 ਵਜੇ ਤੱਕ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਤਰਨ ਤਾਰਨ ਵਿਖੇ ਹੋਵੇਗਾ | 23 ਨਵੰਬਰ ਨੂੰ ਸ਼ਾਮ 7 ਵਜੇ ਤੋਂ 9 ਵਜੇ ਤੱਕ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਚੋਹਲਾ ਸਾਹਿਬ ਵਿਖੇ ਕੀਰਤਨ ਸਮਾਗਮ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਸਰਹੱਦ ਤੋਂ ਇਕ ਪਿਸਤੌਲ, ਮੈਗਜ਼ੀਨ ਤੇ ਤਿੰਨ ਜ਼ਿੰਦਾ ਕਾਰਤੂਸ ਸਮੇਤ ਦੋ ਕਾਬੂ, ਇਕ ਫ਼ਰਾਰ <br/> ਅਗਲੀ ਖ਼ਬਰ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਦਾ ਜ਼ਿਲ੍ਹਾ ਤਰਨ ਤਾਰਨ 'ਚ ਪਹੁੰਚਣ 'ਤੇ ਸੰਗਤਾਂ ਵਲੋਂ ਭਰਵਾਂ ਸਵਾਗ...
Ad Position 24