ਤਰਨ ਤਾਰਨ, 21 ਨਵੰਬਰ (ਇਕਬਾਲ ਸਿੰਘ ਸੋਢੀ)-ਜਿਸ ਤਰ੍ਹਾਂ ਪੰਜਾਬ ਸਰਕਾਰ ਵਲੋਂ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 500 ਵੇਂ ਜਨਮ ਦਿਹਾੜੇ ਮੌਕੇ ਨਵੰਬਰ 1969 ਨੂੰ ਤਤਕਾਲੀ ਮੁੱਖ ਮੰਤਰੀ ਨੇ ਮਾਝੇ ਵਿਚ ਅੰਮਿ੍ਤਸਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਾਪਿਤ ਕੀਤੀ ਸੀ, ਉਸੇ ਤਰ੍ਹਾਂ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਮੌਕੇ 25 ਨਵੰਬਰ ਨੂੰ ਸਮਰਪਿਤ ਸੇਰੋਂ ਖੰਡ ਮਿੱਲ ਤਰਨਤਾਰਨ ਦੀ 90 ਏਕੜ ਖਾਲੀ ਪਈ ਸਰਕਾਰੀ ਜ਼ਮੀਨ ਉਪਰ ਸ੍ਰੀ ਗੁਰੂ ਤੇਗ ਬਹਾਦਰ ਸਰਕਾਰੀ ਮੈਡੀਕਲ ਕਾਲਜ ਖੋਲੇ ਤਾਂ ਜੋ ਵਿਦਿਆਰਥੀਆਂ ਨੂੰ ਦੂਸਰੇ ਜ਼ਿਲਿ੍ਹਆ ਵਿਚ ਮੈਡੀਕਲ ਦੀ ਪੜ੍ਹਾਈ ਕਰਨ ਨਾ ਜਾਣਾ ਪਵੇ | ਇਹ ਸ਼ਬਦ ਸਮਾਜ ਸੇਵਕ ਅਤੇ ਸੇਵਾਮੁਕਤ ਪਿੰ੍ਰਸੀਪਲ ਦਲਬੀਰ ਸਿੰਘ ਦਿਉਲ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਉਨ੍ਹਾ ੰਤੋਂ ਇਲਾਵਾ ਕਈ ਪਿੰਡਾਂ ਦੀਆਂ ਪੰਚਾਇਤਾਂ ਅਤੇ ਸਮਾਜ ਸੇਵਕਾਂ ਨੇ ਇਸ ਸੰਬੰਧੀ 3 ਨਵੰਬਰ ਨੂੰ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਤਰਨ ਤਾਰਨ ਆਏ ਸਨ, ਉਨ੍ਹਾਂ ਨੂੰ ਮੰਗ ਪੱਤਰ ਵੀ ਦਿੱਤਾ ਸੀ | ਉਨ੍ਹਾਂ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਤਰਨ ਤਾਰਨ ਜ਼ਿਲ੍ਹੇ ਵਿਚ ਮੈਡੀਕਲ ਕਾਲਜ ਖੋਲਣ ਦੀ ਲੋਕਾਂ ਦੀ ਮੰਗ ਨੂੰ ਪੂਰਾ ਕਰੇ |