15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਗੁਰੂ ਅਮਰਦਾਸ ਆਦਰਸ਼ ਇੰਸਟੀਟਿਊਟ ਗੋਇੰਦਵਾਲ ਸਾਹਿਬ ਦੀਆਂ ਵਿਦਿਆਰਥਣਾਂ ਨੇ ਰਾਜ ਪੱਧਰੀ ਅੰਤਰ ਸਕੂਲ ਫਿਊਜ਼ਨ ਵਿਚ ਕੀਤਾ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 22-11-2025
ਗੋਇੰਦਵਾਲ ਸਾਹਿਬ, 21 ਨਵੰਬਰ (ਸਕੱਤਰ ਸਿੰਘ ਅਟਵਾਲ)- ਬੀਤੇ ਦਿਨੀਂ ਅੰਮਿ੍ਤਸਰ ਗਰੁੱਪ ਆੱਫ਼ ਕਾਲਜ ਵਿਚ ਰਾਜ ਪੱਧਰ 'ਤੇ ਅੰਤਰ ਸਕੂਲ ਸੱਭਿਆਚਾਰਕ ਅਤੇ ਟੈਕਨਾਲੋਜੀਕਲ ਮੇਲਾ ਕਰਵਾਇਆ ਗਿਆ | ਜਿਸ ਵਿਚ ਬਹੁਤ ਸਾਰੇ ਵਿਸ਼ਿਆਂ ਅਧੀਨ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਜਿਨ੍ਹਾਂ ਦਾ ਮਕਸਦ ਵਿਦਿਆਰਥੀਆਂ ਦਾ ਸਰਵ-ਪੱਖੀ ਵਿਕਾਸ ਅਤੇ ਉਹਨਾਂ ਦੇ ਅੰਦਰ ਦੀ ਕਲਾ ਨੂੰ ਸਭ ਦੇ ਸਾਹਮਣੇ ਲੈ ਕੇ ਆਉਣਾ ਸੀ | ਇਸ ਮੇਲੇ ਵਿੱਚ ਪੰਜਾਬ ਦੇ ਬਹੁਤ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਇਹ ਮੁਕਾਬਲੇ ਡਾ. ਰਾਜੇਸ਼ ਕੁਮਾਰ ਸ਼ਰਮਾ, ਡੀ.ਈ.ਓ., ਅੰਮਿ੍ਤਸਰ ਅਤੇ ਕਾਲਜ ਦੇ ਪਿ੍ੰਸੀਪਲ ਡਾ. ਗੋਰਵ ਤੇਜਪਾਲ ਦੀ ਰਹਿਨੁਮਾਈ ਹੇਠ ਕਰਵਾਏ ਗਏ | ਇੱਥੇ ਦੱਸਣਯੋਗ ਹੈ ਕਿ ਇਹ ਮੇਲਾ ਲਗਾਤਾਰ ਤਿੰਨ ਦਿਨ ਚੱਲਿਆ | ਜਿਸ ਵਿਚ ਹਰ ਵਿਦਿਆਰਥੀ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਆਪਣੀ ਕਲਾ ਨੂੰ ਸਾਰਿਆਂ ਸਾਹਮਣੇ ਪੇਸ਼ ਕੀਤਾ | ਇਸ ਮੇਲੇ ਵਿਚ ਮੁਕਾਬਲੇ ਕਾਫ਼ੀ ਕਠਿਨ ਹੋਣ ਦੇ ਬਾਵਜੂਦ ਵੀ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੀ ਵਿਦਿਆਰਥਣ ਮੁਸਕਾਨਪ੍ਰੀਤ ਕੌਰ ਸਪੁੱਤਰੀ ਸਰਵਨ ਸਿੰਘ ਪਿੰਡ ਖਡੂਰ ਸਾਹਿਬ ਜਮਾਤ ਬਾਰ੍ਹਵੀਂ ਨੇ ਨੇਲ ਆਰਟ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਜਾਨਵੀ ਸਪੁੱਤਰੀ ਵਰਿੰਦਰ ਕੁਮਾਰ ਪਿੰਡ ਫਤਿਆਬਾਦ ਜਮਾਤ ਬਾਰ੍ਹਵੀਂ ਨੇ ਕੋਲਾਜ ਬਣਾਉਣ ਦੇ ਮੁਕਾਬਲੇ ਵਿਚ ਤੀਜਾ ਸਥਾਨ ਅਤੇ ਸੋਨਪ੍ਰੀਤ ਕੌਰ ਸਪੁੱਤਰੀ ਕਵਲਜੀਤ ਸਿੰਘ ਪਿੰਡ ਗੋਇੰਦਵਾਲ ਸਾਹਿਬ ਜਮਾਤ ਬਾਰ੍ਹਵੀਂ ਨੇ ਕਵਿਤਾ ਗਾਇਨ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ | ਅੰਮਿ੍ਤਸਰ ਦੇ ਡੀ.ਈ.ਓ. ਅਤੇ ਕਾਲਜ ਦੇ ਪਿ੍ੰਸੀਪਲ ਦੁਆਰਾ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਆਪਣੀ ਖੁਸ਼ੀ ਜਾਹਰ ਕਰਦਿਆਂ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪਿ੍ੰਸੀਪਲ ਮਨੀਸ਼ਾ ਸੂਦ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਆਪਣੀ ਕਲਾ ਨੂੰ ਸਦਾ ਸਭ ਦੇ ਸਾਹਮਣੇ ਪ੍ਰਦਰਸ਼ਨ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਵਿਗਿਆਨ ਪ੍ਰਦਰਸ਼ਨੀ ਵਿਚ ਬਲਾਕ ਪੱਧਰ 'ਤੇ ਬਾਬਾ ਬਸਤਾ ਸਿੰਘ ਸਕੂਲ ਦੇ ਬੱਚਿਆਂ ਨੇ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਮਾਤਾ ਸਾਹਿਬ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਦੇ ਵਿਦਿਆਰਥੀਆਂ ਨੇ ਧਾਰਮਿਕ ਟੂਰ ਲਗਾਇਆ <br/>
Ad Position 24