13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਖੇਮਕਰਨ ਵਿਖੇ ਸਮਾਗਮ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 23-11-2025
ਖੇਮਕਰਨ, 22 ਨਵੰਬਰ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350 ਵੇਂ ਵਰ੍ਹੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਖੇਮਕਰਨ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵਿਧਾਇਕ ਸਰਵਣ ਸਿੰਘ ਧੁੰਨ, ਐੱਸ.ਡੀ.ਐੱਮ. ਪ੍ਰੀਤਇੰਦਰ ਸਿੰਘ ਬੈਂਸ ਸਮੇਤ ਹੋਰ ਅਧਿਕਾਰੀ ਅਤੇ ਇਲਾਕੇ ਦੀ ਸੰਗਤ ਨੇ ਹਾਜ਼ਰੀ ਭਰੀ | ਸਵੇਰੇ ਗੁਰਦੁਆਰਾ ਸ੍ਰੀ ਗੁਰੂਸਰ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ | ਜਿਸ ਵਿਚ ਭਾਈ ਰਜਿੰਦਰ ਸਿੰਘ ਭੂਰਾ, ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਸੰਗਤਸਰ ਸਾਹਿਬ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਬਾਬਾ ਗੁਰਮੰਗਤ ਸਿੰਘ ਨੇ ਅਰਦਾਸ ਕੀਤੀ ਤੇ ਆਈਆਂ ਸ਼ਖਸ਼ੀਅਤਾ ਦਾ ਸਨਮਾਨ ਕੀਤਾ | ਇਸ ਮੌਕੇ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁੰਨ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ 350 ਵੀਂ ਵਰ੍ਹੇਗੰਢ ਨੂੰ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਸਮਾਗਮ ਉਲੀਕੇ ਗਏ ਹਨ | ਇਸੇ ਲੜੀ ਤਹਿਤ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਸ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਸਮੁੱਚਾ ਜੀਵਨ ਕੁੱਲ ਲੋਕਾਈ ਲਈ ਪ੍ਰੇਰਨਾ ਸਰੋਤ ਹੈ ਅਤੇ ਸਾਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ਉੱਪਰ ਚੱਲ ਕੇ ਆਪਣੇ ਜੀਵਨ ਨੂੰ ਸਫ਼ਲਾ ਕਰਨਾ ਚਾਹੀਦਾ ਹੈ | ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋੋਂ ਗੁਰੂ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਸਥਾਨਾਂ ਦੇ ਸੁੰਦਰੀਕਰਨ ਲਈ 50-50 ਲੱਖ ਦੀ ਵਿਸ਼ੇਸ਼ ਗ੍ਰਾਂਟਾਂ ਜਾਰੀ ਕੀਤੀਆਂ ਹਨ, ਜਿਸ ਤਹਿਤ ਖੇਮਕਰਨ ਸ਼ਹਿਰ ਲਈ ਵੀ ਨਗਰ ਪੰਚਾਇਤ ਖੇਮਕਰਨ ਨੂੰ 50 ਲੱਖ ਦੀ ਗ੍ਰਾਂਟ ਦਿੱਤੀ ਗਈ ਹੈ | ਵਿਧਾਇਕ ਸਰਵਣ ਸਿੰਘ ਧੁੰਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ | ਇਤਿਹਾਸ ਵਿਚ ਪਹਿਲੀ ਵਾਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਵੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਕ ਨਿਮਾਣਾ ਸੇਵਕ ਬਣ ਕੇ ਇਹ ਸਾਰੇ ਸ਼ਤਾਬਦੀ ਸਮਾਗਮ ਕਰਵਾ ਰਹੀ ਹੈ | ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ | ਇਸ ਮੌਕੇ ਨਗਰ ਪੰਚਾਇਤ ਖੇਮਕਰਨ ਦੇ ਪ੍ਰਧਾਨ ਕੁਲਤਾਰ ਸਿੰਘ ਖੇੜਾ, ਸੀਨੀ. ਮੀਤ ਪ੍ਰਧਾਨ ਮੰਗਤ ਰਾਮ ਗੁਲਾਟੀ, ਚੇਅਰਮੈਨ ਬਲਜੀਤ ਸਿੰਘ ਖਹਿਰਾ, ਡਾਇਰੈਕਟਰ ਸੁਰਜੀਤ ਸਿੰਘ ਭੂਰਾ, ਨਾਇਬ ਤਹਿਸੀਲਦਾਰ ਰਤਨਜੀਤ ਸਿੰਘ ਖੁੱਲ੍ਹਰ, ਸਾਬਕਾ ਚੇਅਰਮੈਨ ਜਗਤਾਰ ਸਿੰਘ ਖੇੜਾ, ਪਟਵਾਰੀ ਹਰਪ੍ਰੀਤ ਸਿੰਘ, ਸਾਬਕਾ ਸਰਪੰਚ ਕਾਬਲ ਸਿੰਘ, ਅੱਛਰ ਸਿੰਘ ਬਾਜਵਾ, ਮਨਜੀਤ ਸਿੰਘ ਕੌਂਸਲਰ ਤੋਂ ਇਲਾਵਾ ਹੋਰ ਸੰਗਤ ਵੀ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਕੰਚਨਪ੍ਰੀਤ ਕੌਰ ਖ਼ਿਲਾਫ਼ ਦਰਜ ਕੇਸਾਂ ਦੀ ਅਦਾਲਤ ਵਲੋਂ ਦਿੱਤੀ ਗਈ ਜ਼ਮਾਨਤ-ਐਡਵੋਕੇਟ ਕਲੇਰ ਅਗਲੀ ਖ਼ਬਰ ਕੇਂਦਰ ਸਰਕਾਰ ਨੇ ਮਜ਼ਦੂਰ ਵਿਰੋਧੀ ਲੇਬਰ ਕੋਡਾਂ ਦੀ ਨੋਟੀਫਿਕੇਸ਼ਨ ਜਾਰੀ ਕਰਕੇ ਦੇਸ਼ ਦੇ ਕਿਰਤੀ ਲੋਕਾਂ ਨਾਲ ਵੱਡਾ ਧੋਖਾ...
Ad Position 24