ਤਰਨ ਤਾਰਨ, 22 ਨਵੰਬਰ (ਹਰਿੰਦਰ ਸਿੰਘ)- ਸਰਹੱਦੀ ਜ਼ਿਲ੍ਹਾ ਤਰਨ ਤਾਰਨ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੁੂਤ ਬਣਾਉਣ ਲਈ ਜਿੱਥੇ ਬੂਥ ਪੱਧਰ 'ਤੇ ਜਾ ਕੇ ਵਰਕਰਾਂ ਨੂੰ ਲਾਮਬੰਦ ਕਰਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਈਆਂ ਜਾਣਗੀਆਂ, ਉੱਥੇ ਹੀ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿਚ ਕਾਂਗਰਸ ਪਾਰਟੀ ਦਾ ਆਧਾਰ ਮਜ਼ਬੂਤ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਸ਼ਾਨਦਾਰ ਜਿੱਤ ਨਾਲ ਇਤਿਹਾਸ ਕਾਇਮ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਤਰਨ ਤਾਰਨ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਧੰਨਵਾਦ ਕਰਨ ਮੌਕੇ ਕੀਤਾ | ਇਸ ਮੌਕੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ, ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੈਕਟਰੀ ਸੂਰਜ ਸ਼ਰਮਾ, ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਕੁਲਬੀਰ ਸਿੰਘ ਜ਼ੀਰਾ ਨਾਲ ਵੀ ਰਾਜਬੀਰ ਭੁੱਲਰ ਨੇ ਮੁਲਾਕਾਤ ਕੀਤੀ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਜੋ ਜਿੰਮੇਵਾਰੀ ਉਨ੍ਹਾਂ ਨੂੰ ਦਿੱਤੀ ਗਈ ਹੈ, ਉਸ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਪੰਜਾਬ ਦੀ ਜਨਤਾ ਬਹੁਤ ਤੰਗ ਹੈ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਗਰੀਬ ਲੋਕਾਂ ਲਈ ਪਿਛਲੀ ਕਾਂਗਰਸ ਸਰਕਾਰ ਵਲੋਂ ਦਿੱਤੀਆਂ ਗਈਆਂ ਕਈ ਸਕੀਮਾਂ ਬੰਦ ਕਰਕੇ ਵੱਡਾ ਧੋਖਾ ਕੀਤਾ ਹੈ | ਜਿਸ ਕਰਕੇ ਪੰਜਾਬ ਦੇ ਲੋਕ 'ਆਪ' ਸਰਕਾਰ ਦਾ ਬਿਸਤਰਾ ਗੋਲ ਕਰਨ ਲਈ ਉਤਾਵਲੇ ਹਨ ਅਤੇ ਸੂਬੇ ਦੇ ਲੋਕ ਚਾਹੁੰਦੇ ਹਨ ਕਿ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਈ ਜਾਵੇ | ਇਸ ਮੌਕੇ ਹੀਰਾ ਸਿੰਘ ਮੱਲ੍ਹੀ, ਅੰਗਰੇਜ਼ ਸਿੰਘ ਖੱਬੇ ਏਬੀਟੀਸੀ ਟਰਾਂਸਪੋਰਟ, ਗੁਰਵਿੰਦਰ ਸਿੰਘ ਬੌਬੀ ਤਖਤੂਚੱਕ, ਲਖਵਿੰਦਰ ਸਿੰਘ ਲੱਕੀ ਪਾਗਲ ਸ਼ਹਿਰੀ ਪ੍ਰਧਾਨ, ਮਨਬੀਰ ਸਿੰਘ ਖਾਸਾ, ਕਰਨਬੀਰ ਸਿੰਘ, ਪ੍ਰਭਸਿਮਰਨ ਸਿੰਘ, ਹਰਜਿੰਦਰ ਸਿੰਘ ਜਿੰਦਾ, ਰਾਣਾ ਮੱਝੂਪੁੁਰ, ਸਕੱਤਰ ਸਿੰਘ ਸਰਪੰਚ, ਸੁਰਿੰਦਰ ਸਿੰਘ ਲਾਡੀ, ਖੁਸ਼ਵੰਤ ਸਿੰਘ ਮੱਲ੍ਹੀ, ਬਲਵਿੰਦਰ ਸਿੰਘ ਝਾਮਕਾ, ਜਸ਼ਨ ਗਿੱਲ, ਜਗਮਿੰਦਰ ਸਿੰਘ ਵਿੱਕੀ, ਗੁਰਪ੍ਰੀਤ ਸਿੰਘ ਗੋਲਡੀ, ਬਿਕਰਮਜੀਤ ਸਿੰਘ, ਇੰਸਪੈਕਟਰ ਗੁਰਦੀਪ ਸਿੰਘ, ਸੁਰਜੀਤ ਕੁਮਾਰ ਬੌਬੀ, ਅੰਮਿ੍ਤਸ਼ੇਰ ਸਿੰਘ ਮੰਨਣ, ਅੰਮਿ੍ਤਬੀਰ ਸਿੰਘ ਭੁੱਚਰ, ਸੁਖਬੀਰ ਸਿੰਘ ਭੁੱਚਰ, ਕਰਮ ਭੁੱਚਰ, ਹੈਪੀ ਬਾਲੇਚੱਕ, ਪ੍ਰਤਾਪ ਕੋਟ ਦਸੰਦੀ ਮੱਲ, ਅਕਾਸ਼ਦੀਪ ਸਿੰਘ ਪੱਧਰੀ ਕਲਾਂ, ਮਨਜਿੰਦਰ ਸਿੰਘ ਭੋਲਾ ਜੌਹਲ, ਦਿਲਬਾਗ ਸਿੰਘ, ਮਨਵਿੰਦਰ ਸਿੰਘ ਸੋਨੂੰ ਦਬੁਰਜੀ, ਲਾਡੀ ਰਟੌਲ, ਜਸਪਾਲ ਸਿੰਘ ਪਾਲਾ, ਜੀਤੂ ਠੇਕੇਦਾਰ, ਰਿੰਕੂ, ਲਖਵਿੰਦਰ ਸਿੰਘ ਸਰਪੰਚ, ਗੁਰਸ਼ਰਨ ਸਿੰਘ, ਸੁਖਜੀਤ ਸਿੰਘ, ਮਨਜਿੰਦਰ ਸਿੰਘ, ਅਰਸ਼ਦੀਪ ਸਿੰਘ ਪਲਾਸੌਰ, ਸੰਤੋਖ ਸਿੰਘ, ਹਰਦੀਪ ਸਿੰਘ, ਜਗਪ੍ਰੀਤ ਸਿੰਘ, ਰੇਸ਼ਮ ਸਿੰਘ ਨਵਾਦਾ, ਗੁਰਸ਼ਰਨ ਸਿੰਘ, ਇੰਦਰਬੀਰ ਸਿੰਘ ਪਹੂਵਿੰਡ, ਗੁਰਪ੍ਰਤਾਪ ਸਿੰਘ, ਗੋਲਡੀ ਭਿੱਖੀਵਿੰਡ, ਰਮਨਜੀਤ ਸਿੰਘ ਮਾੜੀਮੇਘਾ, ਰੇਸ਼ਮ ਸਿੰਘ ਖਾਲਸਾ, ਰਾਜ, ਸੁੱਖ, ਚੱਠੂ ਵਰਾਣਾ, ਬਗੀਚਾ ਸਿੰਘ ਕੋਟ, ਬਲਵਿੰਦਰ ਸਿੰਘ, ਸਰਵਨ ਸਿੰਘ, ਜਤਿੰਦਰ ਸਿੰਘ, ਹਰਵਿੰਦਰ ਸਿੰਘ ਆਦਿ ਹਾਜ਼ਰ ਸਨ |