14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂਅ 'ਤੇ ਜ਼ਿਲ੍ਹੇ 'ਚ ਯੂਨੀਵਰਸਿਟੀ ਬਣਾਉਣ ਦਾ ਐਲਾਨ ਕਰੇ-ਪਲਾਸੌਰ <br/>

Ad Position 21
No active advertisement
ਅਜੀਤ ਡੈਸਕ 23-11-2025
ਤਰਨ ਤਾਰਨ, 22 ਨਵੰਬਰ (ਪਰਮਜੀਤ ਜੋਸ਼ੀ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜਾ ਜੋ ਕਿ ਪੂਰੀ ਸ਼ਰਧਾਭਾਵਨਾ ਨਾਲ ਦੇਸ਼-ਵਿਦੇਸ਼ ਵਿਚ ਮਨਾਇਆ ਜਾ ਰਿਹਾ ਹੈ, ਉਥੇ ਪੰਜਾਬ ਸਰਕਾਰ ਵਲੋਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ, ਉਥੇ ਪੰਜਾਬ ਸਰਕਾਰ ਤਰਨ ਤਾਰਨ ਜ਼ਿਲ੍ਹੇ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂਅ 'ਤੇ ਯੂਨੀਵਰਸਿਟੀ ਬਣਾਉਣ ਦਾ ਐਲਾਨ ਕਰੇ ਤਾਂ ਜੋ ਜ਼ਿਲ੍ਹੇ ਵਿਚੋਂ ਪੜ੍ਹਾਈ ਲਈ ਬਾਹਰ ਜਾਂਦੇ ਵਿਦਿਆਰਥੀਆਂ ਨੂੰ ਜ਼ਿਲ੍ਹੇ ਵਿਚ ਹੀ ਉੱਚ ਸਿੱਖਿਆ ਪ੍ਰਦਾਨ ਹੋ ਸਕੇ | ਇਹ ਸ਼ਬਦ ਸੀਨੀਅਰ ਕਾਂਗਰਸੀ ਆਗੂ ਮਨਿੰਦਰਪਾਲ ਸਿੰਘ ਪਲਾਸੌਰ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਅਦੁੱਤੀ ਸ਼ਹਾਦਤ ਸੀ ਅਤੇ ਉਨ੍ਹਾਂ ਨੂੰ ਹਿੰਦ ਦੀ ਚਾਦਰ ਨਾਲ ਜਾਣਿਆ ਜਾਂਦਾ ਹੈ, ਜਿਨ੍ਹਾਂ ਵਲੋਂ ਹਿੰਦੂ ਧਰਮ ਦੀ ਰੱਖਿਆ ਲਈ ਆਪਣੀ ਕੁਰਬਾਨੀ ਦੇ ਕੇ ਉਨ੍ਹਾਂ ਦੀ ਰੱਖਿਆ ਕੀਤੀ, ਜਿਨ੍ਹਾਂ ਦੀ ਲਸਾਨੀ ਕੁਰਬਾਨੀ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ | ਉਨ੍ਹਾਂ ਕਿਹਾ ਕਿ ਦੇਸ਼-ਵਿਦੇਸ਼ ਵਿਚ ਸ਼ਹੀਦੀ ਸਮਾਗਮ ਚੱਲ ਰਹੇ ਹਨ ਅਤੇ ਸਮੁੱਚੀ ਲਕੋਈ ਉਨ੍ਹਾਂ ਦੀ ਸ਼ਹੀਦੀ ਨੂੰ ਪ੍ਰਣਾਮ ਕਰ ਰਹੀ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਪਾਸੋਂ ਮੰਗ ਕੀਤੀ ਕਿ ਸ਼ਹੀਦੀ ਸਮਾਗਮ ਦੌਰਾਨ ਉਹ ਤਰਨ ਤਾਰਨ ਜ਼ਿਲ੍ਹੇ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਨਾਂਅ 'ਤੇ ਯੂਨੀਵਰਸਿਟੀ ਬਣਾਉਣ ਦਾ ਐਲਾਨ ਕਰਨ |

Ad Position 22
No active advertisement
ਪਿਛਲੀ ਖ਼ਬਰ ਪੀ.ਐੱਮ. ਸਕੂਲ ਬਾਠ ਵਿਖੇ ਸਾਈਬਰ ਸਕਿਊਰਟੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ <br/> ਅਗਲੀ ਖ਼ਬਰ ਗੁਰੂ ਅਮਰਦਾਸ ਸੀਨੀ. ਸੈਕੰ. ਸਕੂਲ ਭਲਾਈਪੁਰ ਵਿਖੇ ਸਾਲਾਨਾ ਖੇਡ ਮੇਲਾ ਕਰਵਾਇਆ
Ad Position 24