14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ੍ਰੀ ਗੁਰੂ ਅਰਜਨ ਦੇਵ ਖ਼ਾਲਸਾ ਸਕੂਲ ਤਰਨ ਤਾਰਨ ਵਿਖੇ ਧਾਰਮਿਕ ਸਮਾਗਮ ਕਰਵਾਏ <br/>

Ad Position 21
No active advertisement
ਅਜੀਤ ਡੈਸਕ 23-11-2025
ਤਰਨ ਤਾਰਨ, 22 ਨਵੰਬਰ (ਇਕਬਾਲ ਸਿੰਘ ਸੋਢੀ)-ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ ਤਰਨ ਤਾਰਨ ਵਲੋਂ ਸ੍ਰੀ ਗੁਰੂ ਅਰਜਨ ਦੇਵ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ, ਗੁਰਬਾਣੀ ਕੰਠ, ਕੀਰਤਨ, ਦਸਤਾਰ, ਕਵਿਤਾ ਅਤੇ ਕਵੀਸ਼ਰੀ ਮੁਕਾਬਲੇ ਕਰਵਾਏ ਗਏ | ਸਮਾਗਮ ਦੌਰਾਨ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਬਾਬਾ ਬਾਜ ਸਿੰਘ ਗੱਗੋਬੂਹਾ, ਭਾਈ ਲਖਮੀਰ ਸਿੰਘ ਕਥਾਵਾਚਕ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਸੁਣਾ ਕੇ ਨਿਹਾਲ ਕੀਤਾ ਅਤੇ ਬੱਚਿਆਂ ਨੂੰ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ | ਇਸ ਮੌੇਕੇ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭਾਈ ਹਰਪ੍ਰੀਤ ਸਿੰਘ ਖਾਲਸਾ ਕਥਾਵਾਚਕ, ਪਬਲਿਕ ਸਕੂਲ ਦੇ ਪਿੰ੍ਰਸੀਪਲ ਹਰਪ੍ਰੀਤ ਕੌਰ, ਚਰਨਜੀਤ ਸਿੰਘ ਖਾਲਸਾ, ਲਖਵਿੰਦਰ ਸਿੰਘ, ਸੁਰਜੀਤ ਸਿੰਘ ਪ੍ਰਧਾਨ, ਰਵਿੰਦਰ ਸਿੰਘ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸ੍ਰੀ ਦਰਬਾਰ ਸਾਹਿਬ, ਬਾਬਾ ਮੰਗਤ ਸਿੰਘ ਗ੍ਰੰਥੀ ਸਿੰਘ, ਬਾਬਾ ਨਿਸ਼ਾਨ ਸਿੰਘ, ਜਸਬੀਰ ਸਿੰਘ ਸਰਪੰਚ, ਪ੍ਰਮਜੀਤ ਸਿੰਘ ਪ੍ਰਧਾਨ, ਅਨਮੋਲਦੀਪ ਸਿੰਘ, ਬਾਬਾ ਰਣਜੀਤ ਸਿੰਘ, ਪ੍ਰਗਟ ਸਿੰਘ ਲੌਹੁਕਾ, ਬਾਬਾ ਟਹਿਲ ਸਿੰਘ, ਬਾਬਾ ਸੁਖਚੈਨ ਸਿੰਘ, ਹਰਵਿੰਦਰ ਸਿੰਘ ਜੌਹਲ, ਭਾਈ ਲਖਬੀਰ ਸਿੰਘ, ਪ੍ਰਮਜੀਤ ਸਿੰਘ ਕਾਜੀਕੋਟ ਖੁਰਦ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਸਮਾਗਮ ਦੇ ਆਰੰਭ ਵਿਚ ਖਾਲਸਾ ਸਕੂਲ ਦੇ ਪਿੰ੍ਰਸੀਪਲ ਦਵਿੰਦਰ ਸਿੰਘ ਨੇ ਆਈਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕਰਵਾਏ ਗਏ ਗੁਰਬਾਣੀ ਕੰਠ ਮੁਕਾਬਲੇ, ਕੀਰਤਨ, ਦਸਤਾਰ, ਕਵਿਤਾ ਅਤੇ ਕਵੀਸ਼ਰੀ ਮੁਕਾਬਲਿਆਂ ਵਿਚ ਜੇਤੂ ਰਹੇ ਬੱਚਿਆਂ ਨੂੰ ਇਨਾਮ ਵੰਡੇ ਗਏ | ਸਮਾਗਮ ਦੀ ਸਮਾਪਤੀ ਮੌਕੇ ਭਾਈ ਰਵਿੰਦਰ ਸਿੰਘ ਨੇ ਸਕੂਲ ਪ੍ਰਬੰਧਕਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮਾਝਾ ਪਬਲਿਕ ਸਕੂਲ 'ਚ ਜੂਨੀਅਰ ਵਿੰਗ ਦਾ ਸਾਲਾਨਾ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਗੁਰੂ ਅਮਰਦਾਸ ਸਕੂਲ ਦੇ ਵਿਦਿਆਰਥੀਆਂ ਨੇ ਵਿਗਿਆਨ ਦੇ ਖੇਤਰ ਵਿਚ ਚਮਕਾਇਆ ਨਾਂਅ <br/>
Ad Position 24