14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸੇਂਟ ਸੋਵਰੇਨ ਕਾਨਵੈਂਟ ਸਕੂਲ 'ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 23-11-2025
ਚਵਿੰਡਾ ਦੇਵੀ, 22 ਨਵੰਬਰ (ਸਤਪਾਲ ਸਿੰਘ ਢੱਡੇ)-ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਦਿਨ ਸਕੂਲ ਵਿਚ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ | ਵਿਦਿਆਰਥੀਆਂ ਵਲੋਂ ਅਸੈਂਬਲੀ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਸੰਬੰਧਿਤ ਸ਼ਬਦ, ਭਾਸ਼ਣ, ਕਵਿਤਾ, ਕਵੀਸ਼ਰੀ ਦਾ ਗਾਇਨ ਕੀਤਾ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ ਅਤੇ ਐੱਮ.ਡੀ. ਕੋਮਲ ਕਪੂਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ, 'ਗੁਰੂ ਤੇਗ ਬਹਾਦਰ ਜੀ ਨੇ ਸਿਰਫ਼ ਸਿੱਖ ਧਰਮ ਲਈ ਨਹੀਂ, ਸਗੋਂ ਸਮੁੱਚੀ ਮਨੁੱਖਤਾ ਦੀ ਧਾਰਮਿਕ ਆਜ਼ਾਦੀ ਲਈ ਆਪਣਾ ਸੀਸ ਭੇਟ ਕਰ ਦਿੱਤਾ | ਉਨ੍ਹਾਂ ਨੇ ਕਸ਼ਮੀਰੀ ਪੰਡਿਤਾਂ ਦੀ ਰੱਖਿਆ ਲਈ ਬੇਝਿਜਕ ਅੱਗੇ ਆ ਕੇ ਇਹ ਦਰਸਾਇਆ ਕਿ ਸੱਚੇ ਧਰਮ ਯੋਧੇ ਹੋਰਾਂ ਦੇ ਅਧਿਕਾਰਾਂ ਦੀ ਰੱਖਿਆ ਵੀ ਕਰਦੇ ਹਨ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਾਮਦਾਸ ਇੰਟਰਨੈਸ਼ਨਲ ਸਕੂਲ ਮੱਲਪੁਰ 'ਚ ਮਨਾਇਆ ਸਾਲਾਨਾ ਖੇਡ ਮੇਲਾ ਅਗਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ 'ਚ ਸ਼ਹੀਦੀ ਦਿਵਸ 'ਤੇ ਸਮਾਗਮ ਕਰਾਇਆ <br/>
Ad Position 24