14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਕੋਟ ਧਰਮ ਚੰਦ ਖੁਰਦ ਤੋਂ ਸਜਾਏ ਨਗਰ ਕੀਰਤਨ ਦਾ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 23-11-2025
ਬਾਬਾ ਬਕਾਲਾ ਸਾਹਿਬ, 22 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਸ਼ਤਾਬਦੀ ਮੌਕੇ ਗੁਰਦੁਆਰਾ ਸਾਹਿਬ ਪਿੰਡ ਕੋਟ ਧਰਮ ਚੰਦ (ਨਿੱਕਾ ਕੋਟ) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਵੱਖ-ਵੱਖ ਪਿੰਡਾਂ 'ਚੋਂ ਹੁੰਦਾ ਹੋਇਆ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਪਾਤਸ਼ਾਹੀ ਨੌਵੀਂ, ਬਾਬਾ ਬਕਾਲਾ ਸਾਹਿਬ ਵਿਖੇ ਪੁੱਜਾ, ਜਿੱਥੇ ਕਿ ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ ਅਤੇ ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ ਨੇ ਪੰਜਾਂ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਨਗਰ ਕੀਰਤਨ ਵਿਚ ਕੋਟ ਧਰਮ ਚੰਦ ਖੁਰਦ ਤੋਂ ਮੁੱਖ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ, ਪ੍ਰਧਾਨ ਮਨਜਿੰਦਰ ਸਿੰਘ, ਪ੍ਰਧਾਨ ਕੁਲਜੀਤ ਸਿੰਘ, ਕਿਸਾਨ ਆਗੂ ਗੁਰਭੇਜ ਸਿੰਘ, ਰੇਸ਼ਮ ਸਿੰਘ, ਅਵਤਾਰ ਸਿੰਘ, ਆਤਮਾ ਸਿੰਘ, ਗੁਰਮੀਤ ਸਿੰਘ, ਬਾਬਾ ਮਦਨਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਵਿਚ ਸ਼ਾਮੂਲੀਅਤ ਕੀਤੀ | ਇਸ ਮੌਕੇ ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਭਾਈ ਗੁਰਭੇਜ ਸਿੰਘ ਕੰਗ ਸਰਾਂ (ਜਥੇਦਾਰ ਲੰਗਰ), ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਅਮਰਜੀਤ ਸਿੰਘ ਅਕਾਊਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾਂ, ਸਤਨਾਮ ਸਿੰਘ, ਜ: ਹਰਭਿੰਦਰ ਸਿੰਘ ਧਾਰੋਵਾਲੀ, ਅਤੇ ਸਤਿੰਦਰਜੀਤ ਸਿੰਘ ਧਿਆਨਪੁਰ ਸੁਪਰਵਾਈਜਰ, ਸਰਬਜੀਤ ਸਿੰਘ ਸੁਪਰਵਾਈਜਰ, ਤੇਜਿੰਦਰ ਸਿੰਘ ਬੱਲ ਸਠਿਆਲਾ, ਜਗਤਾਰ ਸਿੰਘ ਬਹਾਦਰਪੁਰ, ਭੁਪਿੰਦਰ ਸਿੰਘ ਬਾਬਾ ਬਕਾਲਾ ਸਾਹਿਬ ਮੋੜ, ਰਣਜੀਤ ਸਿੰਘ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ, ਨਿਰਮਲ ਸਿੰਘ, ਸਰਬਜੀਤ ਸਿੰਘ ਪੱਡਾ, ਹਰਪ੍ਰੀਤ ਸਿੰਘ ਆਨੰਦ, ਮਨਜਿੰਦਰ ਸਿੰਘ ਭੁੱਲਰ, ਲਖਵਿੰਦਰ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ 144 ਵੇਂ ਮੁਫ਼ਤ ਮੈਡੀਕਲ ਕੈਂਪ ਸੰਬੰਧੀ ਪੋਸਟਰ ਜਾਰੀ <br/> ਅਗਲੀ ਖ਼ਬਰ ਝੋਨੇ ਦੀ ਪਰਾਲੀ ਦੀ ਸੰਭਾਲ ਸੰਬੰਧੀ ਧਰਮਕੋਟ ਵਿਖੇ ਲਗਾਇਆ ਕੈਂਪ <br/>
Ad Position 24