15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਜਥੇਦਾਰ ਬਾਬਾ ਬਲਵਿੰਦਰ ਸਿੰਘ ਮੁਖੀ ਤਰਨਾ ਦਲ ਨੇ ਮਹੱਲਾ ਸਜਾਇਆ

Ad Position 21
No active advertisement
ਅਜੀਤ ਡੈਸਕ 23-11-2025
ਚੌਕ ਮਹਿਤਾ, 22 ਨਵੰਬਰ (ਜਗਦੀਸ਼ ਸਿੰਘ ਬਮਰਾਹ)-ਜਥੇਦਾਰ ਸਿੰਘ ਸਾਹਿਬ ਬਾਬਾ ਬਲਵਿੰਦਰ ਸਿੰਘ ਮੁਖੀ ਤਰਨਾ ਦਲ ਅਤੇ ਮੀਤ ਜਥੇਦਾਰ ਬਾਬਾ ਰਸ਼ਪਾਲ ਸਿੰਘ ਦੀ ਰਹਿਨੁਮਾਈ ਹੇਠ ਡੇਰਾ ਬਾਬਾ ਅਜੈਬ ਸਿੰਘ ਵਿਖੇ ਮਹੱਲਾ ਸਜਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅਰਦਾਸ ਬੇਨਤੀ ਕਰਕੇ ਜਥੇ ਦੇ ਸਿੰਘਾਂ ਵਲੋਂ ਘੋੜ ਦੌੜ ਅਤੇ ਨੇਜਾਬਾਜ਼ੀ ਦੇ ਕਰਤਬ ਦਿਖਾਉਣ ਤੋਂ ਇਲਾਵਾ ਗਤਕਾਬਾਜ਼ੀ ਦੇ ਜੌਹਰ ਵੀ ਸੰਗਤਾਂ ਨੂੰ ਦਿਖਾਏ ਗਏ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਅਜੈਬ ਸਿੰਘ, ਬਾਬਾ ਰਣਜੀਤ ਸਿੰਘ, ਬਾਬਾ ਜਗੀਰ ਸਿੰਘ, ਜਥੇਦਾਰ ਗੁਰਦੇਵ ਸਿੰਘ, ਬਾਬਾ ਲਖਵਿੰਦਰ ਸਿੰਘ, ਕਿਰਪਾਲ ਸਿੰਘ ਬੁੱਟਰ, ਬਾਬਾ ਰਣਜੋਧ ਸਿੰਘ, ਬਾਬਾ ਬਲਵਿੰਦਰ ਸਿੰਘ, ਅਵਤਾਰ ਸਿੰਘ ਭੰਬੋਈ, ਮਾਸਟਰ ਅਰਜਨ ਸਿੰਘ, ਬਾਬਾ ਨਿਹਾਲ ਸਿੰਘ, ਰਵੇਲ ਸਿੰਘ ਅਤੇ ਹੋਰ ਬਹੁਤ ਸਾਰੀਆਂ ਸੰਗਤਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਇਨਸਾਨ ਦਾ ਫਰਜ਼ ਬਣਦਾ ਹੈ ਕਿ 25 ਨੂੰ ਗੁਰੂ ਸਾਹਿਬ ਦੀ ਮਹਾਨ ਸ਼ਹੀਦੀ ਨੂੰ ਯਾਦ ਕੀਤਾ ਜਾਵੇ : ਸੰਤ ਗਿਆਨੀ ਖ਼ਾਲਸਾ ਭਿ... ਅਗਲੀ ਖ਼ਬਰ ਤਪ ਅਸਥਾਨ ਗੁਰਦੁਆਰਾ ਬਾਬਾ ਹੰਦਾਲ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ
Ad Position 24