15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਬੇਗੇਵਾਲ ਤੋਂ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 23-11-2025
ਬਾਬਾ ਬਕਾਲਾ ਸਾਹਿਬ, 22 ਨਵੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬੇਗੇਵਾਲ (ਅੰਮਿ੍ਤਸਰ) ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਕਿ ਵੱਖ-ਵੱਖ ਪਿੰਡਾਂ 'ਚੋਂ ਹੁੰਦਾ ਹੋਇਆ ਇਥੇ ਤਪ ਅਸਥਾਨ ਸ੍ਰੀ ਭੋਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਪੁੱਜਾ, ਜਿੱਥੇ ਕਿ ਸ਼੍ਰੋਮਣੀ ਕਮੇਟੀ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਭਾਈ ਹੈੱਡ ਗ੍ਰੰਥੀ ਭਾਈ ਹਰਦੇਵ ਸਿੰਘ ਬੁਤਾਲਾ ਨੇ ਪੰਜ ਪਿਆਰਿਆਂ ਅਤੇ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਬੂਟਾ ਸਿੰਘ, ਗ੍ਰੰਥੀ ਗੁਰਬੀਰ ਸਿੰਘ, ਗੁਰਚਰਨ ਸਿੰਘ ਮੀਤ ਪ੍ਰਧਾਨ, ਛੇਹਰਟਾ, ਹਰਿੰਦਰ ਸਿੰਘ, ਸੁਖਵਿੰਦਰ ਸਿੰਘ, ਅਜੀਤ ਸਿੰਘ, ਸਵਿੰਦਰ ਸਿੰਘ, ਮੇਜਰ ਸਿੰਘ ਸਮੇਤ ਬੇਗੇਵਾਲ ਤੋਂ ਹੋਰ ਸੰਗਤਾਂ ਨੇ ਹਿੱਸਾ ਲਿਆ |
Ad Position 22
No active advertisement
ਪਿਛਲੀ ਖ਼ਬਰ ਸਰਦਾਰ ਰਾਮ ਸਿੰਘ ਚਵਿੰਡਾ ਦੇਵੀ ਨੂੰ ਗਿੱਲ, ਸੱਚਰ ਸਮੇਤ ਹੋਰ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਸਿੱਖ ਐਜੂਕੇਸ਼ਨ ਸੁਸਾਇਟੀ ਰਈਆ ਸਰਕਾਰੀ ਸਕੂਲ ਬਲਸਰਾਂ ਵਿਖੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਕਰਾਇਆ
Ad Position 24