ਜੇਠੂਵਾਲ , 22 ਨਵੰਬਰ (ਮਿੱਤਰਪਾਲ ਸਿੰਘ ਰੰਧਾਵਾ)-ਪੰਜਾਬ ਵਿਚਲੀ ਆਪ ਸਰਕਾਰ ਵਲੋਂ ਪੰਜਾਬ ਦੀਆਂ ਧੀਆਂ ਦੇ ਵਿਆਹ ਲੋੜਵੰਦ ਪਰਿਵਾਰਾਂ ਦੇ ਅਸ਼ੀਰਵਾਦ ਸਕੀਮ ਤਹਿਤ ਹੁਣ ਲਾਭ ਲੈਣ ਲਈ ਅਪਲਾਈ ਕਰਨ ਵਾਲੇ ਬਿਨੈਕਾਰਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਅਪਲਾਈ ਕਰਨ ਦੀ ਸਮਾਂ-ਸੀਮਾ 30 ਦਿਨ ਤੋਂ ਵਧਾ ਕੇ 60 ਦਿਨ ਕਰ ਦਿੱਤੀ ਗਈ ਹੈ | ਇਸ ਮਹੱਤਵਪੂਰਨ ਫੈਸਲੇ ਨਾਲ ਲੋੜਵੰਦ ਪਰਿਵਾਰ ਆਸਾਨੀ ਨਾਲ ਦਸਤਾਵੇਜ਼ੀ ਕਾਰਵਾਈ ਪੂਰੀ ਕਰਕੇ ਸਕੀਮ ਦਾ ਲਾਭ ਲੈ ਸਕਣਗੇ, ਜਿਸ ਨਾਲ ਕੋਈ ਵੀ ਪਰਿਵਾਰ ਸਹਾਇਤਾ ਤੋਂ ਵਾਂਝਾ ਨਹੀਂ ਰਹੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਮਜੀਠਾ ਦੇ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਪ੍ਰੇਮ ਸਿੰਘ ਸੋਨੀ ਕੱਥੂਨੰਗਲ ਤੇ ਸਰਪੰਚ ਰਵਿੰਦਰਪਾਲ ਸਿੰਘ ਹਦਾਇਤਪੁਰ ਨੇ ਕੀਤਾ | ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਦੇ ਇਸ ਫੈਸਲੇ ਨੂੰ ਲੋਕ-ਹਿਤੈਸ਼ੀ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਨਵੀਂ ਤਕਨੀਕ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਸਮਾਜਿਕ ਸੁਰੱਖਿਆ ਸਕੀਮਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ | ਤਾਂ ਕਿ ਵੱਧ ਤੋਂ ਵੱਧ ਯੋਗ ਪਰਿਵਾਰ ਨੂੰ ਸਕੀਮ ਦਾ ਲਾਭ ਦੇਣ ਲਈ ਆਪ ਸਰਕਾਰ ਦਾ ਮੁੱਖ ਉਦੇਸ਼ ਧੀਆਂ ਦੇ ਵਿਆਹ ਲਈ ਆਰਥਿਕ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਦੇ ਭਵਿੱਖ ਨੂੰ ਮਜ਼ਬੂਤ ਕਰਨਾ ਹੈ |